Share on Facebook Share on Twitter Share on Google+ Share on Pinterest Share on Linkedin ਨਵੇਂ ਉੱਦਮੀਆਂ ਨੂੰ ਡੇਅਰੀ ਦਾ ਧੰਦਾ ਸ਼ੁਰੂ ਕਰਵਾਉਣ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ ਡੇਅਰੀ ਵਿਭਾਗ 130 ਬੇਰੁਜ਼ਗਾਰਾਂ ਨੂੰ 4 ਕਰੋੜ 79 ਲੱਖ 22 ਹਜ਼ਾਰ ਦਾ ਕਰਜ਼ਾ ਮੁਹੱਈਆ ਕਰਵਾ ਕੇ ਡੇਅਰੀ ਕਿੱਤੇ ਨਾਲ ਜੋੜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੁਲਾਈ: ਡੇਅਰੀ ਵਿਭਾਗ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਦੁੱਧ ਉਤਪਾਦਕਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਦੀ ਵਿਸਤ੍ਰਿਤ ਯੋਜਨਾ ਅਧੀਨ ਸੈਂਕੜੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢਣ ਲਈ ਡੇਅਰੀ ਦੇ ਕਿੱਤੇ ਨਾਲ ਜੋੜਿਆ ਗਿਆ ਹੈ ਅਤੇ ਨਾਲ ਹੀ ਨਵੇਂ ਉੱਦਮੀਆਂ ਨੂੰ ਡੇਅਰੀ ਦਾ ਧੰਦਾ ਸ਼ੁਰੂ ਕਰਨ ਲਈ ਕਰਜ਼ ਦਿਵਾਉਣ ਵਿੱਚ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਡੇਅਰੀ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਪਿਛਲੇ ਵਿੱਤੀ ਸਾਲ ਦੌਰਾਨ 130 ਬੇਰੁਜ਼ਗਾਰਾਂ ਨੂੰ 4 ਕਰੋੜ 79 ਲੱਖ 22 ਹਜ਼ਾਰ ਰੁਪਏ ਦਾ ਕਰਜ਼ਾ ਦਿਵਾ ਕੇ ਡੇਅਰੀ ਧੰਦਾ ਸ਼ੁਰੂ ਕਰਵਾਇਆ ਗਿਆ। ਡੇਅਰੀ ਵਿਭਾਗ ਵੱਲੋਂ ਬਲਾਕ ਪੱਧਰ ’ਤੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਾ ਕੇ 720 ਸਿਖਿਆਰਥੀਆਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਰਵਾਏ ਜਾਂਦੇ ਦੋ ਹਫ਼ਤਿਆਂ ਦੇ ਡੇਅਰੀ ਟਰੇਨਿੰਗ ਕੋਰਸ ਵਿੱਚ ਬੀਤੇ ਵਿੱਤੀ ਸਾਲ ਜਿੱਥੇ 111 ਬੇਰੋਜ਼ਗਾਰਾਂ ਨੂੰ ਸਿਖਲਾਈ ਦਿੱਤੀ ਗਈ ਹੈ, ਉਥੇ 40 ਸਿਖਿਆਰਥੀਆਂ ਨੂੰ 4 ਹਫਤੇ ਦੀ ਡੇਅਰੀ ਉੱਦਮ ਸਿਖਲਾਈ ਦਿੱਤੀ ਜਾਂਦੀ ਹੈ, ਜਿਸ ਵਿੱਚ ਪਸ਼ੂਆਂ ਦੇ (ਏਆਈ) ਗਰਭਧਾਰਨ ਦੇ ਟੀਕੇ ਲਾਉਣ ਅਤੇ ਪਸ਼ੂਆਂ ਦੇ ਸਾਂਭ-ਸੰਭਾਲ ਫੀਡ ਮੈਨੇਜਮੈਂਟ ਅਤੇ ਮਾਰਕੀਟਿੰਗ ਬਾਰੇ ਦੱਸਿਆ ਗਿਆ। ਇਸੇ ਤਰ੍ਹਾਂ 2 ਹਫ਼ਤੇ ਦੀ ਡੇਅਰੀ ਸਿਖਲਾਈ ਅਨੁਸੂਚਿਤ ਜਾਤੀ ਸਬ ਪਲਾਨ ਸਕੀਮ ਅਧੀਨ 42 ਸਿਖਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ ਅਤੇ 2 ਹਜ਼ਾਰ ਰੁਪਏ ਪ੍ਰਤੀ ਟਰੇਨੀ ਵਜ਼ੀਫ਼ਾ ਦਿੱਤਾ ਗਿਆ। ਇਸ ਤੋਂ ਇਲਾਵਾ 20 ਦੁੱਧ ਉਤਪਾਦਕ ਸਿਖਲਾਈ ਅਤੇ ਵਿਸਥਾਰ ਸੇਵਾ ਕੈਂਪ ਵੀ ਲਾਏ ਗਏ। ਜਿਨ੍ਹਾਂ ਵਿੱਚ ਅਨੁਸੂਚਿਤ ਜਾਤੀਆਂ ਦੇ 535 ਸਿਖਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ। ਡੀਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਵੀ ਲਾਏ ਜਾਂਦੇ ਹਨ। ਜਿਨ੍ਹਾਂ ਵਿੱਚ 2347 ਦੁੱਧ ਦੇ ਸੈਂਪਲ ਲਏ ਗਏ। ਇਨ੍ਹਾਂ ਵਿੱਚੋਂ 1902 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ ਜਦੋਂ ਕਿ ਮਿਆਰਾਂ ਤੋਂ ਘੱਟ ਪਾਏ ਗਏ 445 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ ਸਾਹਮਣੇ ਆਈ। ਉਨ੍ਹਾਂ ਦੱਸਿਆ ਕਿ ਡੇਅਰੀ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀਆਂ ਫੈਕਟਰੀਆਂ/ਦੁਕਾਨਾਂ ਤੋਂ ਸਿਹਤ ਵਿਭਾਗ ਨਾਲ ਰਲ ਕੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੇ ਸੈਂਪਲ ਵੀ ਲਏ ਗਏ, ਜੋ ਕਿ ਘਟੀਆ ਮਿਆਰਾਂ ਦੇ ਪਾਏ ਗਏ ਅਤੇ ਇਨ੍ਹਾਂ ਮਾਮਲਿਆਂ ਵਿੱਚ ਫੂਡ ਸੇਫਟੀ ਐਕਟ ਅਧੀਨ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਗਈ। ਡੇਅਰੀ ਵਿਕਾਸ ਇੰਸਪੈਕਟਰ ਸੇਵਾ ਸਿੰਘ ਭੂਰੜੇ ਨੇ ਸਬਸਿਡੀ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਕੈਟਲ ਸ਼ੈੱਡ ਸਥਾਪਿਤ ਕਰਨ ਲਈ 25 ਫੀਸਦੀ ਸਬਸਿਡੀ (ਵੱਧ ਤੋਂ ਵੱਧ ਡੇਢ ਲੱਖ ਰੁਪਏ) ਜਦੋਂਕਿ ਦੁੱਧ ਦੇ ਸਿੱਧੇ ਮੰਡੀਕਰਨ ਲਈ ਮਿਲਕ ਵੈਂਡਿੰਗ ਯੂਨਿਟ ਵਾਸਤੇ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਚਾਲੂ ਵਿੱਤੀ ਸਾਲ ਦੇ ਟੀਚਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਡੀਡੀ 8 ਸਕੀਮ ਤਹਿਤ 156 ਲਾਭਪਾਤਰੀਆਂ ਨੂੰ ਕਰਜ਼ਾ ਦੇਣ ਦਾ ਟੀਚਾ ਹੈ। ਜਿਸ ਵਿੱਚ ਜਨਰਲ ਵਰਗ ਦੇ ਲਾਭਪਾਤਰੀ ਨੂੰ 25 ਫੀਸਦੀ ਅਤੇ ਅਨੁਸੂਚਿਤ ਵਰਗ ਦੇ ਲਾਭਪਾਤਰੀ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸੇ ਤਰ੍ਹਾਂ ਡੇਅਰੀ ਉੱਦਮ ਵਿਕਾਸ ਸਕੀਮ ਅਧੀਨ 20 ਕੱਟੀਆਂ-ਵੱਛੀਆਂ ਖਰੀਦਣ, ਦੁੱਧ ਪਦਾਰਥ ਤਿਆਰ ਕਰਨਾ, ਦੁੱਧ ਅਤੇ ਦੁੱਧ ਪਦਾਰਥਾਂ ਦੀ ਢੋਆ-ਢੁਆਈ ਅਤੇ ਦੁੱਧ ਬੂਥ ਸਥਾਪਤ ਕਰਨ ਉਤੇ ਜਨਰਲ ਵਰਗ ਦੇ ਲਾਭਪਾਤਰੀ ਨੂੰ 25 ਫੀਸਦੀ ਅਤੇ ਅਨੁਸੂਚਿਤ ਵਰਗ ਦੇ ਲਾਭਪਾਤਰੀ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਵੇਗਾ। ਇਸ ਤੋਂ ਇਲਾਵਾ ਡੇਅਰੀ ਟਰੇਨਿੰਗ ਅਤੇ ਵਿਸਥਾਰ ਕੇਂਦਰ ਚਤਾਮਲੀ ਰੂਪਨਗਰ ਵਿੱਚ 2 ਹਫ਼ਤੇ ਦੀ ਟਰੇਨਿੰਗ ਦੇ 17 ਬੈਚ ਚਲਾਏ ਜਾਣਗੇ। ਜਿਸ ਵਿੱਚ ਜ਼ਿਲ੍ਹੇ ਦੇ 225 ਸਿੱਖਿਆਰਥੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ ਅਤੇ 4 ਹਫ਼ਤੇ ਦੀ ਡੇਅਰੀ ਉੱਦਮ ਸਿਖਲਾਈ ਦੇ 5 ਬੈਚ ਚਲਾਏ ਜਾਣਗੇ, ਜਿਸ ਵਿੱਚ ਜ਼ਿਲ੍ਹੇ ਦੇ 45 ਸਿਖਿਆਰਥੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ