ਸਰਕਾਰੀ ਕਾਲਜ ਮੁਹਾਲੀ ਵਿੱਚ ਵਾਤਾਵਰਨ ਤੇ ਸਵੱਛਤਾ ਸਮਾਰੋਹ ਆਯੋਜਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਸਤੰਬਰ:
ਸਰਕਾਰੀ ਕਾਲਜ ਮੁਹਾਲੀ ਵਿੱਚ ਵਾਤਾਵਰਣ ਅਤੇ ਸਵੱਛਤਾ ਸਮਾਰੋਹ ਕਰਵਾਇਆ ਗਿਆ। ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਇਸ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਮਾਰੋਹ ਦੇ ਸ਼ੁਰੂਆਤ ਸ਼ਮਾਂ ਰੌਸ਼ਨ ਦੀ ਰਸਮ ਅਦਾ ਕਰਕੇ ਸ੍ਰੀ ਸਿੱਧੂ ਨੇ ਵਾਤਾਵਰਣ ਨੂੰ ਰੁਸ਼ਨਾਉਣ ਦਾ ਸੁਨੇਹਾ ਦਿੱਤਾ। ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਕੋਮਲ ਬਰੋਕਾ ਨੇ ਸ੍ਰੀ ਬਲਬੀਰ ਸਿੰਘ ਸਿੱਧੂ ਅਤੇ ਬਾਹਰੋ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ। ਵਾਤਾਵਰਣ ਨੂੰ ਸਬੰਧਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਗੀਤ ਅਤੇ ਨੁੱਕੜ ਨਾਟਕ ਪੇਸ਼ ਕੀਤਾ ਗਿਆ।
ਇਸ ਮੌਕੇ ਸ੍ਰੀ ਸਿੱਧੂ ਨੇ ਆਪਣੇ ਕਰ ਕਮਲਾਂ ਨਾਲ ਲੋੜਵੰਦ ਵਿਦਿਆਰਥੀਆਂ ਨੂੰ ਚੈੱਕ ਦੇ ਰੂਪ ਵਿੱਚ ਮਾਇਕ ਸਹਾਇਤਾ ਪ੍ਰਦਾਨ ਕਰਵਾਈ। ਇਹ ਮਾਇਕ ਸਹਾਇਤਾ ਕਾਲਜ ਦੇ ਪੀਟੀਏ ਫੰਡ, ਵਿਦਿਆਰਥੀ ਭਲਾਈ ਫੰਡ, ਅਪੰਗਤਾ ਭਲਾਈ ਫੰਡ ਦੁਆਰਾ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣ ਅਤੇ ਸਾਡੇ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਣ ਦੀ ਜ਼ਿੰਮੇਵਾਰੀ ਸਾਡੀ ਸਭ ਦੀ ਬਣਦੀ ਹੈ। ਜੇਕਰ ਅਸੀਂ ਆਪਣੀ ਜ਼ਿੰਮੇਵਾਰੀ ਕਬੂਲ ਕਰੀਏ ਤਾਂ ਦੇਸ਼ ਨੂੰ ਹਰਿਆ ਭਰਿਆ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਲੜਕੀਆਂ ਦੇ ਹੋਸਟਲ ਦੀ ਚਾਰਦੀਵਾਰੀ ਲਈ ਪੰਜ ਲੱਖ ਰੁਪਏ ਦੀ ਰਾਸ਼ੀ ਗ੍ਰਾਂਟ ਵਜੋਂ ਦਿੱਤੀ। ਇਸ ਤੋਂ ਇਲਾਵਾ ਸ੍ਰੀ ਸਿੱਧੂ ਨੇ ਕਾਲਜ ਦੇ ਵੱਖ-ਵੱਖ ਪਾਰਕਾਂ ਦਾ ਨਿਰੀਖਣ ਕੀਤਾ ਅਤੇ ਇੱਕ ਨਵੇਂ ਬਣੇ ਪਾਰਕ ‘ਬੈਸਟ ਆਊਟ ਆਫ਼ ਵੇਸਟ’ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਕਾਲਜ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਤੋਂ ਇਲਾਵਾ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ (ਮੱਛਲੀ ਕਲਾਂ) ਨੇ ਇਸ ਫੰਕਸ਼ਨ ਦਾ ਭਰਪੂਰ ਆਨੰਦ ਮਾਣਿਆ। ਅੰਤ ਵਿੱਚ ਡਾ. ਜਸਵਿੰਦਰ ਸਿੰਘ ਵਾਈਸ ਪ੍ਰਿੰਸੀਪਲ ਨੇ ਸਭ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…