ਸ਼ਤਾਬਦੀ ਸਮਾਗਮਾਂ ਵਿੱਚ ਵਾਤਾਵਰਨ ਦੇ ਮੁੱਦੇ ਨੂੰ ਪ੍ਰਮੁੱਖਤਾ ਦਿੱਤੀ ਜਾਵੇ: ਕੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਸਮਾਜ ਸੇਵੀ ਅਤੇ ਨੌਜਵਾਨ ਆਗੂ ਨਰਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਸ਼ਤਾਬਦੀ ਸਮਾਰੋਹ ਮਨਾ ਰਹੀ ਹੈ। ਇਸ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ੁੱਧ ਵਾਤਾਵਰਨ ਨੂੰ ਪ੍ਰਮੁੱਖਤਾ ਦਿੱਤੀ ਜਾਵੇ। ਅੱਜ ਇੱਥੇ ਜਾਰੀ ਬਿਆਨ ਵਿੱਚ ਸ੍ਰੀ ਕੰਗ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਪਵਨ ਗੁਰੂ ਪਾਣੀ ਪਿਤਾ, ਮਾਤਾ ਧਰਤ ਮਹਤ’ ਦੇ ਉਦੇਸ਼ ਨੂੰ ਘਰ ਘਰ ਵਿੱਚ ਪੁੱਜਦਾ ਕਰਨ ਲਈ ਸਰਕਾਰ ਅਤੇ ਗੁਰਦੁਆਰਾ ਕਮੇਟੀ ਨੂੰ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ।
ਸ੍ਰੀ ਕੰਗ ਨੇ ਕਿਹਾ ਕਿ ਅੱਜ ਪੰਜਾਬ ਜਾਂ ਭਾਰਤ ਹੀ ਨਹੀਂ ਸਗੋਂ ਪੂਰੀ ਦੁਨੀਆ ਦੇ ਉਦੇਸ਼ ਲਈ ਪ੍ਰਦੂਸ਼ਿਤ ਪੌਣ ਪਾਣੀ ਦੀ ਗੰਭੀਰ ਸਮੱਸਿਆ ਬਣੀ ਹੋਈ ਹੈ ਅਤੇ ਮਨੁੱਖਾਂ ਦੇ ਨਾਲ ਨਾਲ ਜੀਵ ਜੰਤੂ ਵੀ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦੀ ਲਪੇਟ ਵਿੱਚ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਰੋਏ ਸਮਾਜ ਦੀ ਸਿਰਜਨਾ ਕਰਨ ਲਈ ਪ੍ਰਦੂਸ਼ਿਤ ਵਾਤਾਵਰਨ ਰੁਕਾਵਟਾਂ ਪੈਦਾ ਕਰ ਰਿਹਾ ਹੈ ਅਤੇ ਪੰਜਾਬ ਦੀ ਮਾਲਵਾ ਬੈਲਟ ਵਿੱਚ ਧਰਤੀ ਹੇਠਲਾ ਗੰਧਲਾ ਪਾਣੀ ਦੀ ਵਰਤੋਂ ਕਾਰਨ ਮਨੁੱਖਤਾ ਨੂੰ ਕੈਂਸਰ ਤੇ ਹੋਰ ਮਾਰੂ ਬਿਮਾਰੀਆਂ ਦੀ ਵੱਡੀ ਮਾਰ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਨਾਲ ਨਾਲ ਸਮਾਜਿਕ, ਧਾਰਮਿਕ ਅਤੇ ਰਾਜਸੀ ਪਾਰਟੀਆਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਵਾਤਾਵਰਨ ਵਰਗੇ ਪ੍ਰਮੁੱਖ ਮੁੱਦੇ ’ਤੇ ਜ਼ੋਰ ਲਗਾਉਣਾ ਅਤੇ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਲਈ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਦਾ ਸਰਕਾਰਾਂ, ਸ਼੍ਰੋਮਣੀ ਕਮੇਟੀ ਅਤੇ ਆਮ ਲੋਕਾਂ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…