ਸੈਕਟਰ-76 ਤੋਂ 80: ਪਲਾਟਾਂ ਦੀ ਕੀਮਤ ਵਧਾਉਣ ਦਾ ਨੋਟਿਸ ਜਾਰੀ ਕਰਨਾ ਬਿਲਕੁਲ ਗਲਤ: ਬੇਦੀ

ਨਬਜ਼-ਏ-ਪੰਜਾਬ, ਮੁਹਾਲੀ, 6 ਜੁਲਾਈ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੈਕਟਰ-76 ਤੋਂ 80 ਦੇ ਵਸਨੀਕਾਂ ਦੇ ਪਲਾਟਾਂ ਉੱਤੇ ਲਗਾਈ ਗਈ ਇਨਹਾਂਸਮੈਂਟ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸੈਕਟਰ-76 ਤੋਂ 80 ਦੇ ਵਸਨੀਕਾਂ ਵੱਲੋੱ ਗਮਾਡਾ ਦੇ ਦਫਤਰ ਅੱਗੇ ਭਲਕੇ ਲਗਾਏ ਜਾ ਰਹੇ ਧਰਨੇ ਵਿੱਚ ਉਹ ਪੂਰਨ ਸਹਿਯੋਗ ਦੇਣਗੇ ਅਤੇ ਧਰਨੇ ਵਿੱਚ ਸ਼ਮੂਲੀਅਤ ਕਰਨਗੇ।
ਸ੍ਰੀ ਬੇਦੀ ਨੇ ਕਿਹਾ ਕਿ ਗਮਾਡਾ ਵੱਲੋਂ ਸੈਕਟਰ-76 ਤੋਂ 80 ਦੇ ਵਸਨੀਕਾਂ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਨੋਟਿਸ ਦਿੱਤੇ ਜਾ ਰਹੇ ਹਨ ਜੋ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਹਰੇਕ ਵਸਨੀਕ ਨੂੰ 3164 ਰੁਪਏ ਪ੍ਰਤੀ ਵਰਗ ਮੀਟਰ ਫਾਲਤੂ ਦੇਣ ਦੇ ਨੋਟਿਸ ਆਏ ਹਨ ਜਿਸ ਕਾਰਨ ਲੋਕ ਤਣਾਅ ਵਿੱਚ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਲਾਗੂ ਹੋਏ ਨੂੰ ਕਈ ਸਾਲ ਬੀਤ ਚੁੱਕੇ ਹਨ ਪਰ ਹਾਲੇ ਤੱਕ ਇਹ ਸੈਕਟਰ ਪੂਰੀ ਤਰ੍ਹਾਂ ਵਿਕਸਤ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਵਸਨੀਕਾਂ ਤੋਂ ਫਾਲਤੂ ਪੈਸੇ ਮੰਗਣਾ ਸਰਾਸਰ ਇਨ੍ਹਾਂ ਲੋਕਾਂ ਨਾਲ ਧੱਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਕਟਰਾਂ ਵਿੱਚ ਵੱਡੀ ਗਿਣਤੀ ਵਿੱਚ ਸਰਕਾਰੀ ਕਰਮਚਾਰੀ, ਪੈਨਸ਼ਨਰ ਰਹਿੰਦੇ ਹਨ ਜਿਹਨਾਂ ਨੇ ਪਹਿਲਾਂ ਹੀ ਆਪਣੇ ਖੂਨ-ਪਸੀਨੇ ਦੀ ਕਮਾਈ ਇਨ੍ਹਾਂ ਪਲਾਟਾਂ ਉੱਤੇ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਕਈ ਵਰ੍ਹਿਆਂ ਦੇ ਅਦਾਲਤੀ ਚੱਕਰਾਂ ਤੋੱ ਬਾਅਦ ਇਨ੍ਹਾਂ ਨੂੰ ਆਪਣੇ ਸਿਰ ਤੇ ਛੱਤ ਨਸੀਬ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਫੈਸਲੇ ਨੂੰ ਤੁਰੰਤ ਵਾਪਸ ਲਵੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …