Nabaz-e-punjab.com

ਵਾਤਾਵਰਣ ਦੀ ਸੰਭਾਲ: ਕੌਂਸਲਰ ਪ੍ਰਿੰਸ ਵੱਲੋਂ ਪੌਦੇ ਲਗਾਓ ਮੁਹਿੰਮ ਦਾ ਰਸਮੀ ਆਗਾਜ਼

ਫੇਜ਼-3ਬੀ1 ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਨਵੇਂ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ:
ਇੱਥੋਂ ਦੇ ਫੇਜ਼-3ਬੀ1 ਦੇ ਕੌਂਸਲਰ ਹਰਮਨਪ੍ਰੀਤ ਸਿੰਘ ਪਿੰ੍ਰਸ ਵਲੋਂ ਆਪਣੇ ਵਾਰਡ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਹੋਰਨਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਫੇਜ਼-3ਬੀ1 ਵਿੱਚ ਪੌਦੇ ਲਗਾ ਕੇ ਜਿਥੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਹੈ, ਉੱਥੇ ਹੀ ਉਨ੍ਹਾਂ ਆਉਣ ਵਾਲੀਆਂ ਪੀੜੀਆਂ ਨੂੰ ਵੀ ਇਸ ਕਾਰਜ ਵਿਚ ਵੱਧ ਤੋਂ ਵੱਧ ਆਪਣਾ ਬਣਦਾ ਸਹਿਯੋਗ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਕੌਸਲਰ ਪਿੰ੍ਰਸ ਨੇ ਕਿਹਾ ਕਿ ਲਗਾਤਾਰ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ ਅਤੇ ਇਸੇ ਮਕਸਦ ਨਾਲ ਉਨ੍ਹਾਂ ਵਲੋਂ ਅੱਜ ਫੇਜ਼-3ਬੀ1ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਰਫ਼ਤਾਰ ਨਾਲ ਧਰਤੀ ਹੇਠਲਾ ਪੀਣ ਵਾਲਾ ਪਾਣੀ ਦਾ ਪੱਧਰ ਘੱਟ ਰਿਹਾ ਹੈ, ਇਹ ਇਕ ਚਿੰਤਾ ਦਾ ਵਿਸ਼ਾ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਦੇਖਭਾਲ ਦੀ ਜਿੰਮੇਦਾਰੀ ਨੂੰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਦੀ ਸੰਭਾਲ ਲਈ ਹੁਣ ਵੀ ਕੁੱਝ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਪੀੜੀਆਂ ਨੂੰ ਇਸਦੇ ਖ਼ਤਰਨਾਕ ਨਤੀਜੇ ਭੁਗਤਣੇ ਪੈਣਗੇ।
ਇਸ ਮੌਕੇ ਪਿੰ੍ਰਸ ਨੇ ਕਿਹਾ ਕਿ ਮੈਂ ਆਪਣੇ ਵਾਰਡ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਾਂ ਅਤੇ ਵਾਰਡ ਵਾਸੀਆਂ ਦੀ ਸਹੂਲਤ ਲਈ ਭਵਿੱਖ ਵਿਚ ਅਨੇਕਾਂ ਨਵੀਆਂ ਹੋਰ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਇਸ ਮੌਕੇ ਕੌਸਲਰ ਪਿੰ੍ਰਸ ਨੇ ਵਾਰਡ ਵਾਸੀਆਂ ਤੋਂ ਵਾਰਡ ਦੇ ਵਿਕਾਸ ਕਾਰਜਾਂ ਲਈ ਉਨ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ ਅਤੇ ਕਿਹਾ ਕਿ ਉਹ ਵਾਰਡ ਵਿਚ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜੀਤ ਸਿੰਘ ਪ੍ਰਧਾਨ, ਐਡਵੋਕੇਟ ਐਨ. ਐਸ. ਮਨਹਾਂਸ, ਮੇਜਰ ਐਨਐਸ ਭੰਗੂ, ਡਾ. ਬੀਐਸ ਚੰਦੋਕ, ਮਨਮੋਹਨ ਸਿੰਘ ਕੈਸ਼ੀਅਰ, ਜਸਵੰਤ ਸਿੰਘ ਸੈਣੀ, ਪ੍ਰਿੰਸੀਪਲ ਸਵਰਨ ਚੌਧਰੀ, ਇੰਦਰਪ੍ਰੀਤ ਕੌਰ ਪਿੰ੍ਰਸ, ਬੀਐਸ ਮਲਹੋਤਰਾ, ਸਤਨਾਮ ਸਿੰਘ ਪਿੰਕੀ, ਜਨਕ ਰਾਜ ਧਵਨ, ਅਮਰਜੀਤ ਕੋਹਲੀ, ਸਤੀਸ਼ ਵੋਹਰਾ, ਸਤਨਾਮ ਸਿੰਘ ਮਲਹੋਤਰਾ, ਬਲਵੀਰ ਸਿੰਘ, ਅਨੰਤ ਕੁਮਾਰ, ਪਵਨ ਕੁਮਾਰ, ਲਲਿਤ ਸ਼ਰਮਾ, ਐਚਐਸ ਢੀਂਗਰਾ, ਜਸਵੀਰ ਸਿੰਘ ਕੋਹਲੀ, ਪ੍ਰਭਲੀਨ ਕੌਰ, ਦਲਜੀਤ ਕੌਰ, ਕੁਲਵਿੰਦਰ ਕੌਰ, ਪ੍ਰੇਮ ਚੌਧਰੀ, ਪ੍ਰਮਜੀਤ ਭੰਗੂ, ਸਤਵਿੰਦਰ ਕੌਰ ਅਤੋ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…