Nabaz-e-punjab.com

ਮੁਹਾਲੀ ਏਅਰਪੋਰਟ ’ਤੇ ਪੌਦੇ ਲਗਾ ਕੇ ਦਿੱਤਾ ਵਾਤਾਵਰਨ ਦੀ ਸਾਂਭ ਸੰਭਾਲ ਦਾ ਸੁਨੇਹਾ

ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਲੋੜ: ਡੀਐਸਪੀ ਬੱਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਪਰੈਲ:
ਮੁਹਾਲੀ ਕੌਮਾਂਤਰੀ ਏਅਰਪੋਰਟ ’ਤੇ ਡੀਐਸਪੀ ਏਅਰਪੋਰਟ ਹਰਸਿਮਰਨ ਸਿੰਘ ਬੱਲ ਦੀ ਅਗਵਾਈ ਵਿੱਚ ਅਪਰੈਲ ਕੂਲ ਦਿਵਸ ਮਨਾਇਆ ਗਿਆ। ਇਸ ਮੌਕੇ ਦੀ ਹਵਾਈ ਅੱਡੇ ਦੀ ਗਰੀਨ ਬੈਲਟ ਅਤੇ ਪਾਰਕਿੰਗ ਦੇ ਆਲੇ ਦੁਆਲੇ ਅਤੇ ਥਾਣਾ ਏਅਰਪੋਰਟ ਦੀ ਇਮਾਰਤ ਦੇ ਆਲੇ ਦੁਆਲੇ 100 ਤੋਂ ਵੱਧ ਪੌਦੇ ਲਗਾਏ ਗਏ। ਇਸ ਮੌਕੇ ਡੀਐਸਪੀ ਏਅਰਪੋਰਟ ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਅੱਜ ਅਪਰੈਲ ਕੂਲ ਦਿਵਸ ਮਨਾਉਂਦਿਆਂ ਮੁਹਾਲੀ ਤੋਂ ਵਿਦੇਸ਼ ਜਾਣ ਅਤੇ ਇੱਧਰ ਆਉਣ ਵਾਲੇ ਯਾਤਰੀਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਆ ਗਿਆ। ਇਸ ਮੌਕੇ ਏਅਰਪੋਰਟ ਥਾਣੇ ਦੇ ਮੁਲਾਜ਼ਮਾਂ ਨੇ ਇਨ੍ਹਾਂ ਪੌਦਿਆਂ ਦੀ ਸਾਂਭ ਸੰਭਾਲ ਦਾ ਪ੍ਰਣ ਲਿਆ। ਇਸ ਤੋਂ ਇਲਾਵਾ ਵੱਖ-ਵੱਖ ਏਅਰਲਾਈਨਾਂ ਦੇ ਮੁਲਾਜ਼ਮਾਂ ਨੇ ਵੀ ਪੌਦੇ ਲਗਾਏ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਵੀ ਲਈ। ਇਸ ਮੌਕੇ ਥਾਣਾ ਏਅਰਪੋਰਟ ਦੇ ਐਸਐਚਓ ਹਰਭਜਨ ਸਿੰਘ ਸਮੇਤ ਜੈਟ ਏਅਰਵੇਜ ਦੇ ਵਿਕਰਾਂਤ ਬਖ਼ਸ਼ੀ, ਇੰਡੀਗੋ ਦੇ ਰਵਿੰਦਰ ਸਿੰਘ, ਏਅਰ ਇੰਡੀਆ ਤੋਂ ਗੁਰਪ੍ਰੀਤ ਕੌਰ ਤੇ ਸੁਮਿਤ ਕੁਮਾਰ, ਸੀਆਈਐਸਐਫ਼ ਤੋਂ ਮਹਿਬੂਬ ਅਲੀ, ਗੁਰਮੁੱਖ ਸਿੰਘ, ਅਮਨ, ਬਲਜੀਤ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…