ਵਾਤਾਵਰਨ ਸੁਸਾਇਟੀ ਵੱਲੋਂ ਘਰਾਂ ਮੂਹਰੇ ਤੇ ਸੜਕਾਂ ਕਿਨਾਰੇ ਖੜੇ ਸੁੱਕੇ ਦਰਖ਼ਤ ਕੱਟਣ ਦੀ ਮੰਗ

ਵਾਤਾਵਰਨ ਸੁਸਾਇਟੀ ਨੇ ਨਗਰ ਨਿਗਮ ਦੇ ਸੁਪਰਡੈਂਟ ਇੰਜੀਨੀਅਰ ਨੂੰ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ:
ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੌਜੇਵਾਲ ਦੀ ਅਗਵਾਈ ਵਿੱਚ ਸੁਸਾਇਟੀ ਦੇ ਵਫ਼ਦ ਨੇ ਅੱਜ ਮੁਹਾਲੀ ਨਗਰ ਨਿਗਮ ਦੇ ਸੁਪਰਡੈਂਟ ਇੰਜੀਨੀਅਰ ਨੂੰ ਮੰਗ ਪੱਤਰ ਦੇ ਕੇ ਗੁਹਾਰ ਲਗਾਈ ਹੈ ਕਿ ਸ਼ਹਿਰ ਵਿੱਚ ਵੱਖ-ਵੱਖ ਰਿਹਾਇਸ਼ੀ ਖੇਤਰ ਵਿੱਚ ਘਰਾਂ ਅੱਗੇ ਅਤੇ ਸੜਕ ਕਿਨਾਰੇ ਖੜੇ ਲੰਮੇ ਉੱਚੇ ਦਰਖਤਾਂ ਨੂੰ ਛਾਂਗਿਆ ਜਾਵੇ ਅਤੇ ਜੋ ਰੁੱਖ ਪੂਰੀ ਤਰ੍ਹਾਂ ਸੁੱਕ ਚੁੱਕੇ ਹਨ ਅਤੇ ਲੋਕਾਂ ਲਈ ਖ਼ਤਰਾ ਬਣੇ ਹੋਏ ਹਨ, ਨੂੰ ਤੁਰੰਤ ਕੱਟਿਆ ਜਾਵੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗੁਰਮੇਲ ਸਿੰਘ ਮੌਜੇਵਾਲ ਨੇ ਕਿਹਾ ਹੈ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਸੁੱਕੇ ਦਰਖ਼ਤ ਖੜੇ ਹਨ, ਜੋ ਕਿ ਕਦੇ ਵੀ ਡਿੱਗ ਸਕਦੇ ਹਨ, ਜਿਸ ਕਾਰਨ ਕੋਈ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਨਗਰ ਨਿਗਮ ਨੇ ਸੁੱਕੇ ਦਰਖਤ ਕੱਟਣ ਦਾ ਫੈਸਲਾ ਕੀਤਾ ਹੋਇਆ ਹੈ, ਪਰ ਇਸ ਫੈਸਲੇ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸੁੱਕੇ ਦਰਖ਼ਤ ਕੱਟੇ ਜਾਣਗੇ, ਉੱਥੇ ਉਨ੍ਹਾਂ ਦੀ ਸੁਸਾਇਟੀ ਵੱਲੋਂ ਨਵੇਂ ਪੌਦੇ ਲਗਾਏ ਜਾਣਗੇ ਅਤੇ ਪਹਿਲਾਂ ਤੋਂ ਲੱਗੇ ਰੁੱਖਾਂ ਦੀ ਸਾਂਭ-ਸੰਭਾਲ ਕੀਤੀ ਜਾਵੇਗੀ। ਇਸ ਮੌਕੇ ਸੁਸਾਇਟੀ ਮੈਂਬਰ ਡਾ. ਮਨਿੰਦਰ ਕੌਰ, ਡਾ. ਦੀਪਕ ਕੁਮਾਰ, ਅਮਰਜੀਤ ਸਿੰਘ ਭਾਟੀਆ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…