Share on Facebook Share on Twitter Share on Google+ Share on Pinterest Share on Linkedin ਵਾਤਾਵਰਨ ਸੰਭਾਲ ਸੁਸਾਇਟੀ ਨੇ ਪੁਲੀਸ ਪਬਲਿਕ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਈ: ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਇੱਥੋਂ ਦੇ ਫੇਜ਼-11 ਵਿੱਚ ਕਮਾਂਡੋ ਕੰਪਲੈਕਸ ਸਥਿਤ ਪੁਲੀਸ ਪਬਲਿਕ ਸਕੂਲ ਵਿੱਚ ਇੱਕ ਸਮਾਰੋਹ ਦੌਰਾਨ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਟੇਸ਼ਨਰੀ ਵੰਡੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੌਜੇਵਾਲ ਨੇ ਦੱਸਿਆ ਪੁਲੀਸ ਪਬਲਿਕ ਸਕੂਲ ਵਿੱਚ ਗਰੀਬ ਮਾਪਿਆਂ ਅਤੇ ਪੁਲੀਸ ਦੇ ਦਰਜਾ-4 ਮੁਲਾਜ਼ਮਾਂ ਦੇ ਬੱਚੇ ਪੜ੍ਹਦੇ ਹਨ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ ਸਾਲ ਵੀ ਇਸ ਸਕੂਲ ਵਿੱਚ ਬੱਚਿਆਂ ਨੂੰ ਮੁਫ਼ਤ ਕਿਤਾਬਾਂ-ਕਾਪੀਆਂ ਮੁਹੱਈਆ ਕਰਵਾਈਆਂ ਸਨ ਅਤੇ ਗਰਮੀ ਤੋਂ ਰਾਹਤ ਲਈ ਇੱਕ ਕੂਲਰ ਦਾਨ ਕੀਤਾ ਗਿਆ ਸੀ। ਸਮਾਗਮ ਦੌਰਾਨ ਸੁਸਾਇਟੀ ਮੈਂਬਰਾਂ ਨੇ ਅਧਿਆਪਕਾਂ ਅਤੇ ਸਕੂਲੀ ਬੱਚਿਆਂ ਨੂੰ ਵਾਤਾਵਰਨ ਦਾ ਸੁਨੇਹਾ ਦਿੰਦਿਆਂ ਭਵਿੱਖ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪਹਿਲਾਂ ਤੋਂ ਲੱਗੇ ਪੌਦਿਆਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਆ। ਸਕੂਲ ਦੀ ਪ੍ਰਿੰਸੀਪਲ ਮਨਿੰਦਰ ਬਾਜਵਾ ਅਤੇ ਸਮੂਹ ਸਟਾਫ਼ ਨੇ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਗਿੱਲ, ਮੀਤ ਪ੍ਰਧਾਨ ਬਲਬੀਰ ਸਿੰਘ ਸੈਣੀ, ਪ੍ਰੈੱਸ ਸਕੱਤਰ ਧਰਮਪਾਲ ਹੁਸ਼ਿਆਰਪੁਰੀ, ਮੈਂਬਰ ਸੁਰਿੰਦਰ ਸਿੰਘ, ਅਮਰਜੀਤ ਸਿੰਘ, ਬਲਜੀਤ ਸਿੰਘ ਅਤੇ ਸਰਵਣ ਰਾਮ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ