Nabaz-e-punjab.com

ਜ਼ਿਲ੍ਹਾ ਮੁਹਾਲੀ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸਾਂਝੇ ਯਤਨਾਂ ਦੀ ਲੋੜ: ਸਾਕਸ਼ੀ ਸਾਹਨੀ

ਜ਼ਿਲ੍ਹਾ ਪੁਲੀਸ, ਐਸਟੀਐਫ਼ ਤੇ ਐਨਸੀਬੀ ਨੂੰ ਨਸ਼ਿਆਂ ਦੇ ਖ਼ਿਲਾਫ਼ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਪ੍ਰੇਰਿਆ

ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਲਈ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਗੰਭੀਰ ਤੇ ਵਚਨਬੱਧ ਹੈ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ। ਇਹ ਗੱਲ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਆਖੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਪੈਸ਼ਲ ਟਾਸਕ ਫੋਰਸ (ਐਸਟੀਐੱਫ਼), ਜ਼ਿਲ੍ਹਾ ਪੁਲੀਸ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਐਸਡੀਐਮ ਜਗਦੀਪ ਸਹਿਗਲ, ਡੇਰਾਬੱਸੀ ਦੀ ਐਸਡੀਐਮ ਸ੍ਰੀਮਤੀ ਪੂਜਾ ਸਿਆਲ, ਖਰੜ ਦੇ ਐਸਡੀਐਮ ਵਿਨੋਦ ਬਾਂਸਲ ਤੇ ਐਸਪੀ ਗੁਰਸੇਵਕ ਸਿੰਘ ਬਰਾੜ ਵੀ ਮੌਜੂਦ ਸਨ।
ਸ੍ਰੀਮਤੀ ਸਾਹਨੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਐਲਾਨ ਨਾਲ ਦੇਸ਼ ਭਰ ਵਿੱਚ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਇਸ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਹ ਨੈਤਿਕ ਡਿਊਟੀ ਬਣਦੀ ਹੈ ਕਿ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ, ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਕਰਵਾਉਣ ਲਈ ਜ਼ਿਲ੍ਹਾ ਪੁਲੀਸ, ਐਸਟੀਐਫ਼, ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਡਰੱਗ ਇੰਸਪੈਕਟਰ ਹੋਰ ਗੰਭੀਰਤਾ ਨਾਲ ਚੈਕਿੰਗ ਕਰਨਾ ਯਕੀਨੀ ਬਣਾਉਣ ਤਾਂ ਜੋ ਚੋਣਾਂ ਦੌਰਾਨ ਨਸ਼ਿਆਂ ਦੀ ਸਪਲਾਈ ਨੂੰ ਸਖ਼ਤੀ ਨਾਲ ਰੋਕਿਆ ਜਾ ਸਕੇ। ਕਿਉਂਕਿ ਚੋਣਾਂ ਦੌਰਾਨ ਇਹ ਦੋਸ਼ ਲੱਗਦੇ ਹਨ ਕਿ ਵੋਟਰਾਂ ਨੂੰ ਲੁਭਾਉਣ ਲਈ ਕੁਝ ਉਮੀਦਵਾਰ ਨਸ਼ਿਆਂ ਅਤੇ ਪੈਸਿਆਂ ਦੀ ਵਰਤੋਂ ਕਰਦੇ ਹਨ, ਜੋ ਆਦਰਸ਼ ਚੋਣ ਜ਼ਾਬਤੇ ਦੀ ਸਿੱਧੀ ਉਲੰਘਣਾ ਹੈ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਲ ਐਪ ਵੀ ਸ਼ੁਰੂ ਕੀਤੀ ਗਈ ਹੈ ਅਤੇ ਜੇ ਇਸ ਐਪ ’ਤੇ ਨਸ਼ਿਆਂ ਸਬੰਧੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹਾ ਪੁਲੀਸ, ਐਸਟੀਐਫ਼ ਅਤੇ ਐਨਸੀਬੀ ਦੇ ਅਧਿਕਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਤਾਲਮੇਲ ਨਾਲ ਕੰਮ ਕਰਨ ਦੇ ਆਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਐਸਟੀਐਫ਼ ਅਧਿਕਾਰੀਆਂ ਨੂੰ ਆਖਿਆ ਕਿ ਉਹ ਆਪਣੇ ਹੈੱਡਕੁਆਰਟਰ ਨੂੰ ਭੇਜੀ ਜਾਣ ਵਾਲੀ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਨਾਲ ਵੀ ਸਾਂਝੀ ਕਰਨ ਅਤੇ ਡਰੱਗ ਇੰਸਪੈਕਟਰਾਂ ਨਾਲ ਤਾਲਮੇਲ ਰੱਖਣ।
ਮੀਟਿੰਗਾਂ ਵਿੱਚ ਤਹਿਸੀਲਦਾਰ ਚੋਣਾਂ ਸੰਜੇ ਕੁਮਾਰ, ਐਸਟੀਐਫ਼ ਦੇ ਡੀਐਸਪੀ ਦੇਵ ਸਿੰਘ, ਇੰਟੈਲੀਜੈਂਸ ਅਫ਼ਸਰ ਰਾਜਨ ਕੁਮਾਰ, ਆਈਟੀਓ ਰਾਜੀਵ ਲੋਚਨ, ਐਸਟੀਐਫ਼ ਦੇ ਐਸਐਚਓ ਹਰਸ਼ਿੰਦਰ ਕੁਮਾਰ, ਬੀਐਸਐਨਐਲ ਦੇ ਐਸਡੀਓ ਜਸਬੀਰ ਸਿੰਘ, ਹਿੰਮਤ ਸਿੰਘ ਅਤੇ ਡਾ. ਕੁਲਦੀਪ ਸਿੰਘ ਸਮੇਤ ਹੋਰ ਕਈ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…