Nabaz-e-punjab.com

ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਸਾਂਝੀ ਲੜਾਈ ਲੜਨ ਦੀ ਲੋੜ: ਐਸਐਚਓ ਜਸਬੀਰ ਸਿੰਘ

ਮੁਹਾਲੀ ਪੁਲੀਸ ਨੇ ਟਰੱਕ ਯੂਨੀਅਨ ਦੇ ਵਿਹੜੇ ਵਿੱਚ ਲਾਇਆ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਇੱਥੋਂ ਦੇ ਫੇਜ਼-1 ਥਾਣਾ ਦੇ ਨਵੇਂ ਐਸਐਚਓ ਜਸਬੀਰ ਸਿੰਘ ਵੱਲੋਂ ਮੁਹਾਲੀ ਟਰੱਕ ਯੂਨੀਅਨ ਦੇ ਵਿਹੜੇ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ ਅਤੇ ਟਰੱਕ ਡਰਾਈਵਰਾਂ ਅਤੇ ਕਲੀਨਰਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਸਾਂਝੀ ਲੜਾਈ ਲੜਨੀ ਚਾਹੀਦੀ ਹੈ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣੀ ਚਾਹੀਦੀ ਹੈ।
ਥਾਣਾ ਮੁਖੀ ਨੇ ਕਿਹਾ ਕਿ ਨਸ਼ਾ ਜਿੱਥੇ ਮਨੁੱਖੀ ਸਿਹਤ ਲਈ ਖ਼ਤਰਨਾਕ ਹੈ, ਉੱਥੇ ਨਸ਼ਿਆਂ ਕਾਰਨ ਜੁਰਮ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਟਰੱਕ ਡਰਾਈਵਰਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਵਾਹਨ ਚਲਾਉਂਦੇ ਸਮੇਂ ਕਿਸੇ ਕਿਸਮ ਦੇ ਨਸ਼ੇ ਦਾ ਸੇਵਨ ਨਾ ਕਰਨ ਅਤੇ ਹਮੇਸ਼ਾ ਟਰੈਫ਼ਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਟਰੱਕ ਯੂਨੀਅਨ ਦੇ ਮੈਂਬਰਾਂ ਨੂੰ ਨਸ਼ੇ ਵੇਚਣ ਵਾਲਿਆਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲੀਸ ਨੂੰ ਇਤਲਾਹ ਦੇਣ ਅਤੇ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਮੁਹਾਲੀ ਟਰੱਕ ਯੂਨੀਅਨ ਦੇ ਪ੍ਰਧਾਨ ਮਨਿੰਦਰ ਸਿੰਘ, ਸਾਬਕਾ ਪ੍ਰਧਾਨ ਰਾਜਪਾਲ ਸਿੰਘ, ਸਵਰਨ ਸਿੰਘ ਬੱਗਾ, ਗੁਰਮੀਤ ਸਿੰਘ, ਹਰਵਿੰਦਰ ਸਿੰਘ ਰਾਜਾ ਸਿੰਘ ਤੇ ਦੀਦਾਰ ਸਿੰਘ ਸਮੇਤ ਸਬ ਇੰਸਪੈਕਟਰ ਸੁਲੇਖ ਚੰਦ, ਏਐਸਆਈ ਉਜਾਗਰ ਸਿੰਘ ਅਤੇ ਹੋਰ ਪਤਵੰਤੇ ਅਤੇ ਟਰੱਕ ਡਰਾਈਵਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…