nabaz-e-punjab.com

ਸਰਕਾਰੀ ਮਾਡਲ ਸਕੂਲ ਵਿੱਚ ‘ਪਾਣੀ ਬਚਾਓ’ ਵਿਸ਼ੇ ’ਤੇ ਵਿਦਿਆਰਥੀਆਂ ਦੇ ਲੇਖ ਤੇ ਪੇਂਟਿੰਗ ਮੁਕਾਬਲੇ ਕਰਵਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਗਸਤ:
ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿੱਚ ਸਕੂਲ ਦੀ ਪ੍ਰਿੰਸੀਪਲ ਡਾ. ਗਿੰਨੀ ਦੁੱਗਲ ਦੀ ਅਗਵਾਈ ਹੇਠ ‘ਪਾਣੀ ਬਚਾਓ’ ਸਿਰਲੇਖ ਹੇਠ ਵਿਦਿਆਰਥੀਆਂ ਦੇ ਲੇਖ ਲਿਖਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਲੇਖ ਮੁਕਾਬਲਿਆਂ ਦੀ ਜੱਜਮੈਂਟ ਸ੍ਰੀਮਤੀ ਮਨਦੀਪ ਸ਼ੁਕਲਾ ਪੰਜਾਬੀ ਅਧਿਆਪਕਾ ਨੇ ਕੀਤੀ। ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਲੇਖ ਮੁਕਾਬਲਿਆਂ ਵਿੱਚ ਦਸਵੀਂ ਸ਼੍ਰੇਣੀ ਦੀ ਦਪਕਾ ਨੇ ਪਹਿਲਾ, ਰਿਸ਼ਿਕਾ ਠਾਕੁਰ ਨੇ ਦੂਜਾ ਅਤੇ ਅੱਠਵੀਂ ਜਮਾਤ ਦੀਆਂ ਸਿਮਰਨ ਕੌਰ ਤੇ ਗੁੰਜਨ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸੇ ਸਿਰਲੇਖ ਹੇਠ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਸ੍ਰੀਮਤੀ ਦਲਜੀਤ ਕੌਰ ਆਰਟ ਅਤੇ ਕਰਾਫਟ ਟੀਚਰ, ਸ੍ਰੀਮਤੀ ਤਰੁਨਜੀਤ ਕੌਰ ਅਤੇ ਨੀਟਾ ਚਤੁਰਥ ਵੱਲੋਂ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਅੱਠਵੀਂ ਬੀ ਜਮਾਤ ਦੇ ਰੋਹਨ ਕੁਮਾਰ ਨੇ ਪਹਿਲਾ, ਅੱਠਵੀਂ ਏ ਜਮਾਤ ਦੀ ਲਕਸ਼ਮੀ ਅਤੇ ਅੱਠਵੀਂ ਸੀ ਦੇ ਅਸ਼ੀਸ਼ ਕੁਮਾਰ ਨੇ ਦੂਜਾ ਅਤੇ ਨੌਵੀਂ ਸੀ ਜਮਾਤ ਦੇ ਦੇਵਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਗਿੰਨੀ ਦੁੱਗਲ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਅਜਿਹੀ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਵਧਦੀ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਛੁਪੇ ਹੁਨਰ ਨੂੰ ਨਿਖਾਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਗਰਾਮਾਂ ਵਿੱਚ ਹੋਰ ਉਤਸ਼ਾਹ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਕੰਮ ਸਿਰਫ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੀ ਨਹੀਂ ਹੈ ਸਗੋਂ ਸਕੂਲੀ ਬੱਚਿਆਂ ਨੂੰ ਨੈਤਿਕਾ ਦਾ ਪਾਠ ਪੜਾਉਣਾ ਅਤੇ ਦੇਸ਼ ਦੀ ਤਰੱਕੀ ਅਤੇ ਨਰੋਏ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕਰਨਾ ਹੈ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…