ਵਿਸ਼ਵ ਜਲਗਾਹ ਦਿਵਸ ਮੌਕੇ ਸਰਕਾਰੀ ਸਕੂਲ (ਲੜਕੀਆਂ) ਵਿੱਚ ਲੇਖ ਤੇ ਭਾਸ਼ਣ ਮੁਕਾਬਲੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਮਾਰਚ:
ਸਥਾਨਕ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਵਿਸ਼ਵ ਜਲਗਾਹ ਦਿਵਸ ਨੂੰ ਸਮਰਪਿਤ ਪ੍ਰਿੰਸ ਚਰਨਜੀਤ ਕੌਰ ਦੀ ਦੇਖ ਰੇਖ ਅਤੇ ਇਕੋ ਕੱਲਬ ਦੀ ਇੰਚਾਰਜ ਲੈਕ. ਜਸਵਿੰਦਰ ਕੌਰ ਦੀ ਅਗਵਾਈ ਵਿਚ ਇਕ ਪ੍ਰੋਗਰਾਮ ਕਰਵਾਇਆ ਗਿਆ। ਕੇਂਦਰੀ ਵਾਤਾਵਰਨ ਤੇ ਜੰਗਲਾਤ ਮੰਤਰਾਲੇ ਵਲੋਂ ਚਲਾਈ ਜਾਗਰੂਕਤਾ ਮੁਹਿੰਮ ਤਹਿਤ ਕਰਵਾਏ ਇਸ ਸਮਾਗਮ ‘ਚ ਵਿਦਿਆਰਥਣਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਸ ਦੇ ਜੇਤੂਆਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੇ ਪਹਿਲੇ ਪੜਾਅ ਵਿੱਚ ਵਿਦਿਆਰਥਣਾਂ ਦੇ ਲੇਖ ਮੁਕਾਬਲੇ ਵਿੱਚ ਸੀਨੀਅਰ ਸੈਕੰਡਰੀ ਵਰਗ ਵਿੱਚ ਅਮਨਜੋਤ ਕੌਰ ਨੇ ਪਹਿਲਾ, ਨਵਪ੍ਰੀਤ ਕੌਰ ਨੇ ਦੂਜਾ ਤੇ ਹੇਮਲਤਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਵਰਗ ਦੇ ਭਾਸ਼ਣ ਮੁਕਾਬਲੇ ਵਿੱਚ ਸਿਮਰਨ ਨੇ ਪਹਿਲਾ, ਹੇਮਲਤਾ ਨੇ ਦੂਜਾ ਤੇ ਪੂਜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਵਿਤਾ ਮੁਕਾਬਲੇ ਵਿੱਚ ਹੇਮਲਤਾ ਨੇ ਪਹਿਲਾ, ਸੋਨੀਆ ਨੇ ਦੂਜਾ ਤੇ ਰਮਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੈਕੰਡਰੀ ਵਰਗ ਦੇ ਚਾਰਟ ਮੇਕਿੰਗ ਮੁਕਾਬਲੇ ਵਿੱਚ ਮਨਦੀਪ ਕੌਰ ਨੇ ਪਹਿਲਾ, ਕੋਮਲ ਨੇ ਦੂਜਾ ਅਤੇ ਮਾਇਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਚਰਨਜੀਤ ਕੌਰ, ਜਸਵਿੰਦਰ ਕੌਰ, ਸੁਖਵੰਤ ਕੌਰ ਤੇ ਸੁਧਾ ਸ਼ਰਮਾ ਤੇ ਹੋਰਨਾਂ ਨੇ ਵਿਦਿਆਰਥਣਾਂ ਨੂੰ ਜਲਗਾਹਾਂ ਦੀ ਸਾਂਭ ਸੰਭਾਲ ਤੇ ਪਰਵਾਸੀ ਪੰਛੀਆਂ ਨੂੰ ਲੋੜੀਂਦਾ ਵਾਤਾਵਰਨ ਦੇਣ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਅੱਜ ਮਨੁੱਖ ਨੇ ਕੁਦਰਤੀ ਸੋਮਿਆਂ ਦੀ ਸੰਭਾਲ ਨਾ ਕੀਤੀ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦਾ ਹਰਜਾਨਾ ਭੁਗਤਣਾ ਪਵੇਗਾ। ਇਸ ਦੌਰਾਨ ਸਕੂਲੀ ਵਿਦਿਆਰਥਣਾਂ ਨੇ ਭਾਰੀ ਉਤਸ਼ਾਹ ਨਾਲ ਮੁਕਾਬਲਿਆਂ ਵਿੱਚ ਭਾਗ ਲਿਆ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…