nabaz-e-punjab.com

ਮਾਨਸਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਟੇਟ ਮੈਂਟਲ ਹੈਲਥ ਅਥਾਰਟੀ ਗਠਿਤ : ਬ੍ਰਹਮ ਮਹਿੰਦਰਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 10 ਅਕਤੂਬਰ-
ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਦੀ ਪ੍ਰਣਾਲੀ ਦੀ ਦੇਖ ਰੇਖ ਲਈ ਪੰਜਾਬ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਦੀ ਸਥਾਪਨਾ ਕੀਤੀ ਗਈ ਹੈ।
ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮੌਕੇ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮਾਨਸਿਕ ਸਿਹਤ ਨਾਲ ਸਬੰਧਤ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਮਾਨਸਿਕ ਸਿਹਤ ਦੇ ਸਮਰੱਥਨ ਵਿੱਚ ਯਤਨਾਂ ਨੂੰ ਸੰਗਠਿਤ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਵਿਸ਼ਵ ਮਾਨਸਿਕ ਸਿਹਤ ਦਿਵਸ ਦਾ ਵਿਸ਼ਾ ‘ਬਦਲਦੀ ਦੁਨੀਆਂ ਵਿੱਚ ਨੌਜਵਾਨ ਪੀੜ•ੀ ਅਤੇ ਮਾਨਸਿਕ ਸਿਹਤ’ ਹੈ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਨੇ 29 ਮਈ, 2018 ਤੋਂ ਮੈਂਟਲ ਹੈਲਥ ਕੇਅਰ ਐਕਟ 2017 ਲਾਗੂ ਕਰ ਦਿੱਤਾ ਹੈ। ਇਸ ਐਕਟ ਵਿੱਚ ਮਾਨਸਿਕ ਬਿਮਾਰੀ ਵਾਲੇ ਵਿਅਕਤੀਆਂ ਦੇ ਅਧਿਕਾਰਾਂ ਅਤੇ ਮਾਨਸਿਕ ਸਿਹਤ ਦੇ ਹੋਰ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਮੈਂਟਲ ਹੈਲਥ ਕੇਅਰ ਐਕਟ 2017 ਦੀਆਂ ਧਾਰਾਵਾਂ ਦੇ ਲਾਗੂ ਕਰਨ ਦੀ ਜਾਂਚ ਲਈ ਜਲਦ ਹੀ ਹਰੇਕ ਜ਼ਿਲ•ੇ ਵਿੱਚ ਜ਼ਿਲ•ਾ ਪੱਧਰੀ ਸਮੀਖਿਆ ਬੋਰਡ ਸਥਾਪਤ ਕੀਤੇ ਜਾਣਗੇ।
ਮਾਨਸਿਕ ਸਿਹਤ ਸੰਭਾਲ ਬਾਰੇ ਚਾਨਣਾ ਪਾਉਂਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਨੌਜਵਾਨ ਪੀੜ•ੀ ਵਿੱਚ ਅਲੱਗ ਅਲੱਗ ਤਰ•ਾਂ ਦੇ ਤਜਰਬੇ ਕਰਨ ਦੀ ਪ੍ਰਵਿਰਤੀ ਹੁੰਦੀ ਹੈ ਜਿਸ ਕਾਰਨ ਉਹ ਸ਼ਰਾਬ ਅਤੇ ਨਸ਼ੀਲੀਆਂ ਦਵਾਈਆਂ ਦਾ ਸੇਵਨ ਕਰਨ ਲੱਗ ਜਾਂਦੇ ਹਨ। ਇਹ ਪ੍ਰਵਿਰਤੀ ਨੌਜਵਾਨਾਂ ਵਿੱਚ ਮਾਨਸਿਕ ਸਿਹਤ ਦੇ ਮੁੱਦਿਆਂ ਨੂੰ ਜਨਮ ਦੇ ਸਕਦੀ ਹੈ। ਉਨ•ਾਂ ਕਿਹਾ ਕਿ ਛੋਟੇ ਪਰਿਵਾਰ/ ਪਰਿਵਾਰਕ ਪਰੇਸ਼ਾਨੀ, ਵੱਧਦੇ ਤਲਾਕ ਦੇ ਮਾਮਲਿਆਂ ਕਾਰਨ ਆਮ ਲੋਕਾਂ ਵਿੱਚ ਮਾਨਸਿਕ ਰੋਗਾਂ ਦੀ ਗਿਣਤੀ ਵਿੱਚ ਵੱਡੇ ਪੱਧਰ ‘ਤੇ ਵਾਧਾ ਹੋਇਆ ਹੈ। ਉਨ•ਾਂ ਕਿਹਾ ਕਿ ਮਾਨਸਿਕ ਰੋਗਾਂ ਦੀ ਰੋਕਥਾਮ ਦੀ ਸ਼ੁਰੂਆਤ ਬਿਹਤਰ ਸਮਝ ਤੋਂ ਹੁੰਦੀ ਹੈ ਅਤੇ ਬਿਮਾਰੀ ਨੂੰ ਰੋਕਣ ਵਿੱਚ ਮੱਦਦ ਦੇ ਲਈ ਸ਼ੁਰੂਆਤੀ ਉਮਰ ਵਿੱਚ ਮਾਨਸਿਕ ਸੰਤੁਲਨ ਕਾਇਮ ਕਰਨ ਲਈ ਬਹੁਤ ਕੁਝ ਕੀਤਾ ਜਾ ਸਕਦਾ ਹੈ।
ਉਨ•ਾਂ ਕਿਹਾ ਕਿ ਮਾਨਸਿਕ ਪਰੇਸ਼ਾਨੀਆਂ ਵਿੱਚ ਘਿਰੇ ਨੌਜਵਾਨਾਂ ਦੀ ਸਹਾਇਤਾ ਲਈ ਪਰਿਵਾਰ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ•ਾਂ ਕਿਹਾ ਕਿ ਜੇਕਰ ਮਾਨਸਿਕ ਸਿਹਤ ਮੁੱਦਿਆਂ ਦੇ ਸੰਕੇਤ ਜਿਵੇਂ ਕੰਮ ਦੀ ਕਾਰਜਕੁਸ਼ਲਤਾ ਵਿੱਚ ਕਮੀ, ਪੜ•ਾਈ ਵਿੱਚ ਘਟੀਆ ਪ੍ਰਦਰਸ਼ਨ, ਨੀਂਦ ਅਤੇ ਭੁੱਖ ਦੇ ਪੈਟਰਨ ਵਿੱਚ ਵਿਗਾੜ, ਆਤਮਹੱਤਿਆ ਦੇ ਖਿਆਲ ਆਦਿ ਵੇਖਣ ਨੂੰ ਮਿਲਣ ਤਾਂ ਪੀੜਤ ਵਿਅਕਤੀ ਤੁਰੰਤ ਸਰਕਾਰੀ ਹਸਪਤਾਲਾਂ ਵਿੱਚ ਵਿੱਚ ਜਾ ਕੇ ਮਾਨਸਿਕ ਰੋਗਾਂ ਦੇ ਮਾਹਿਰਾਂ ਤੋਂ ਇਲਾਜ ਕਰਵਾਉਣ। ਉਨ•ਾਂ ਕਿਹਾ ਕਿ ਜ਼ਿਲ•ੇ ਦੇ ਹਰੇਕ ਸਰਕਾਰੀ ਹਸਪਤਾਲ ਵਿੱਚ ਮਾਨਸਿਕ ਰੋਗਾਂ ਦੇ ਮਾਹਿਰ ਮੌਜੂਦ ਹਨ ਅਤੇ ਜਲਦ ਹੀ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਮਾਨਸਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹੋਰ ਮਾਨਸਿਕ ਰੋਗਾਂ ਦੇ ਮਾਹਿਰਾਂ ਦੀ ਭਰਤੀ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…