Nabaz-e-punjab.com

ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਬੜੇ ਚਾਵਾਂ ਨਾਲ ਮਨਾਇਆ

ਸ਼੍ਰੋਮਣੀ ਆਕਾਲੀ ਦਲ ਨੇ ਹਮੇਸ਼ਾ ਹੀ ਪੰਥ ਅਤੇ ਪੰਜਾਬੀਆਂ ਦੇ ਹੱਕਾਂ ਦੀ ਪਹਿਰੇਦਾਰੀ ਕੀਤੀ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਦਸੰਬਰ:
ਸ਼੍ਰੋਮਣੀ ਆਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਸ਼੍ਰੋਮਣੀ ਆਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ। ਇਸ ਸਮੇਂ ਪ੍ਰੋ. ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਆਕਾਲੀ ਦਲ ਕੁਰਬਾਨੀਆਂ ਅਤੇ ਬਲਿਦਾਨਾਂ ਚੋਂ ਨਿਕਲੀ ਹੋਈ ਪਾਰਟੀ ਹੈ। ਉਨ੍ਹਾਂ ਕਿਹਾ ਦੇਸ਼ ਦੀ ਆਜ਼ਾਦੀ ਤੋਂ ਬਾਅਦ ਭਾਸ਼ਾ ਦੇ ਆਧਾਰ ’ਤੇ ਪੰਜਾਬੀ ਸੂਬੇ ਦੀ ਮੰਗ ਲਈ ਆਕਾਲੀ ਦਲ ਦੇ ਯੋਧਿਆਂ ਨੇ ਆਪਣੀ ਜਾਨ ਦੀ ਪਰਵਾਹ ਕਰੇ ਬਿਨ੍ਹਾਂ 1966 ਵਿੱਚ ਪੰਜਾਬੀ ਸੂਬੇ ਦੀ ਹੋਂਦ ਕਾਇਮ ਕੀਤੀ।
ਇਸ ਸਮੇਂ ਉਨ੍ਹਾਂ ਕਾਂਗਰਸ ਸਰਕਾਰ ਨੂੰ ਕਰੜ੍ਹੇ ਹੱਥੀ ਲੈਂਦਿਆ ਕਿਹਾ ਕਿ ਜਦੋਂ ਆਕਾਲੀ ਦਲ ਪੰਜਾਬੀ ਸੂਬੇ ਦੀ ਲੜ੍ਹਾਈ ਲੜ੍ਹ ਰਹੀ ਸੀ ਤਾਂ ਉਸ ਲੜ੍ਹਾਈ ਨੂੰ ਸਭ ਤੋਂ ਵੱਧ ਖੋਰ੍ਹਾ ਕਾਂਗਰਸ ਪਾਰਟੀ ਨੇ ਪੰਜਾਬ ਦੇ ਪਾਣੀ, ਪੰਜਾਬੀ ਬੋਲਦੇ ਸੂਬੇ ਪੰਜਾਬ ਤੋਂ ਬਾਹਰ ਰੱਖਣੇ ਆਦਿ ਲਾ ਕੇ ਲਾਇਆ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਆਕਾਲੀ ਦਲ ਨੇ ਦੇਸ਼ ਅੰਦਰ ਸੂਬਿਆਂ ਦੇ ਵਧ ਅਧਿਕਾਰਾਂ, ਸੱਤਾ ਦੇ ਵਿਕੇਂਦਰੀਕਰਰਨ, ਐਂਮਰਜੈਅਸੀ ਵਰਗੇ ਮਾੜ੍ਹੇ ਹਲਾਤਾਂ ਵਿੱਚ ਮਨੁੱਖੀ ਹੱਕਾਂ ਬਾਰੇ ਆਪਣੀ ਆਵਾਜ਼ ਬੁਲੰਦ ਕਰਨਾ ਅਤੇ ਪੰਥਕ ਮੁੱਦਿਆਂ ਆਦਿ ਲਈ ਮੋਹਰੀ ਪਾਰਟੀ ਦੇ ਤੌਰ ਤੇ ਜਾਣੀ ਜਾਂਦੀ ਹੈ। ਇਸ ਸਮੇਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਤੇ ਭ੍ਰਿਸ਼ਟਾਚਾਰ ਨੀਤੀਆਂ ਦਾ ਹਮੇਸ਼ਾ ਵਿਰੋਧ ਕੀਤਾ।
ਇਸ ਸਮੇਂ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਪਾਕਿਸਤਾਨ ਦੀ ਚਾਲ ਜਿਹੀ ਟਿਪਣੀ ਤੇ ਡੂੰਘੇ ਚਿੰਤਾ ਅਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਅਜਿਹੇ ਬਿਆਨ ਨੇ ਲੱਖਾਂ ਹੀ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਦੇ ਮਨਾਂ ਤੇ ਡੂੰਘੀ ਸੱਟ ਮਾਰੀ ਹੈ। ਉਹਨਾਂ ਕਿਹਾ ਕਿ ਜਦੋਂ ਸਭ ਪਾਸੇ ਤੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਹਾਂ ਪੱਖੀ ਮਾਹੌਲ ਸਿਰਜਿਆ ਜਾ ਚੁੱਕਾ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਦੁਆਰਾ ਅਜਿਹਾ ਬਿਆਨ ਦੇਣਾ ਮੰਦਾਭਾਗਾ ਹੈ, ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਤੇ ਨਾਨਕ ਨਾਮ ਲੇਵਾ ਸੰਗਤ ਉਨ੍ਹਾਂ ਨੂੰ ਕਦੇ ਮੁਆਫ਼ ਨਹੀ ਕਰੇਗੀ। ਪ੍ਰੋ. ਚੰਦੂਮਾਜਰਾ ਨੇ ਕਾਂਗਰਸ ਨੂੰ ਸਿੱਖ ਵਿਰੋਧੀ ਚਿਹਰਾ ਗਰਦਾਨਦਿਆਂ ਕਿਹਾ ਕਿ ਮੱਧ ਪ੍ਰਦੇਸ ਦਾ ਮੁੱਖ ਮੰਤਰੀ ਕਮਲਨਾਥ ਨੂੰ ਲਾ ਕੇ ਕਾਂਗਰਸ ਨੇ ਸਿੱਖਾਂ ਦੇ ਜਖਮਾਂ ਤੇ ਲੂਣ ਛਿੜਕਿਆ ਹੈ।
ਇਸ ਮੌਕੇ ਮੁਹਾਲੀ ਦੇ ਹਲਕਾ ਇੰਚਾਰਜ਼ ਤੇਜਿੰਦਰਪਾਲ ਸਿੰਘ ਸਿੱਧੂ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਬਲਜੀਤ ਸਿੰਘ ਕੁੰਭੜਾ, ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਲੇਬਰਫੈੱਡ ਪੰਜਾਬ ਦੇ ਚੇਅਰਮੈਨ ਪਰਵਿੰਦਰ ਸਿੰਘ ਸੋਹਾਣਾ, ਓਐਸਡੀ ਹਰਦੇਵ ਹਰਪਾਲਪੁਰ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਮਨਪ੍ਰੀਤ ਪ੍ਰਿੰਸ਼, ਦਿਹਾਤੀ ਪ੍ਰਧਾਨ ਸਤਿੰਦਰ ਸਿੰਘ ਗਿੱਲ, ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਕਮਲਜੀਤ ਸਿੰਘ ਰੂਬੀ, ਸੁਰਿੰਦਰ ਸਿੰਘ ਰੋਡਾ, ਗੁਰਮੁੱਖ ਸਿੰਘ ਸੋਹਲ, ਹਰਸੰਗਤ ਸਿੰਘ, ਬਲਾਕ ਸੰਮਤੀ ਦੇ ਮੈਂਬਰ ਅਵਤਾਰ ਸਿੰਘ ਮੌਲੀ, ਸੁਖਦੇਵ ਸਿੰਘ ਪਟਵਾਰੀ ਅਤੇ ਤਰਸੇਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਅਤੇ ਇਲਾਕੇ ਦੀ ਸੰਗਤ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …