Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ ਪ੍ਰਾਪਰਟੀ ਡੀਲਰ 51 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਵਧਾਵਾ ਨਗਰ, ਢਕੌਲੀ (ਜ਼ੀਰਕਪੁਰ) ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ ਮੁਲਜ਼ਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ: ਐਸਟੀਐਫ਼ ਮੁਹਾਲੀ ਵੱਲੋਂ ਇਕ ਪ੍ਰਾਪਰਟੀ ਡੀਲਰ ਨੂੰ 51 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਪੁਲੀਸ ਵੱਲੋਂ ਮੁਲਜ਼ਮ ਕੋਲੋਂ 45 ਹਜ਼ਾਰ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾ ਦੇ ਖ਼ਿਲਾਫ਼ ਐਸਟੀਐਫ਼ ਮੁਹਾਲੀ ਦੀ ਟੀਮ ਨੇ ਮੁਹਾਲੀ ਏਅਰਪੋਰਟ ਚੌਕ ਨੇੜੇ ਨਾਕਾਬੰਦੀ ਦੌਰਾਨ ਏਐਸਆਈ ਅਵਤਾਰ ਸਿੰਘ ਸੋਹੀ ਮੁਲਜ਼ਮ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 51 ਗਰਾਮ ਹੈਰੋਇਨ ਅਤੇ 45 ਹਜ਼ਾਰ ਰੁਪਏ ਡਰੱਗ ਮੰਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਨਪ੍ਰੀਤ ਸਿੰਘ ਵਾਸੀ ਫਰੈਂਡਜ਼ ਕਲੋਨੀ ਖੈਰਪੁਰ, ਸਿਰਸਾ (ਹਰਿਆਣਾ) ਆਪਣੇ ਨੀਲੇ ਰੰਗ ਦੇ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਮੁਹਾਲੀ ਅਤੇ ਖਰੜ ਵਿੱਚ ਹੈਰੋਇਨ ਦੀ ਸਪਲਾਈ ਦੇਣ ਆ ਰਿਹਾ ਹੈ। ਇਸ ਸਮੇਂ ਮੁਲਜ਼ਮ ਵਧਾਵਾ ਨਗਰ, ਢਕੌਲੀ (ਜ਼ੀਰਕਪੁਰ) ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਜਿਸ ਨੂੰ ਏਐਸਆਈ ਅਵਤਾਰ ਸਿੰਘ ਸਹੀ ਦੀ ਅਗਵਾਈ ਵਾਲੀ ਟੀਮ ਨੇ ਕਾਬੂ ਕਰ ਲਿਆ। ਪੁਲੀਸ ਦੀ ਮੁੱਢਲੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ 2010 ਤੋਂ 2014 ਤੱਕ ਜ਼ੀਰਕਪੁਰ ਵਿੱਚ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ। ਫਿਰ ਉਹ ਦੁਬਾਰਾ ਸਿਰਸਾ ਚਲਾ ਗਿਆ ਅਤੇ ਉੱਥੇ ਆਪਣੀ ਕਾਰ ਓਬਰ ਕੰਪਨੀ ਵਿੱਚ ਚਲਾਉਣ ਲੱਗ ਪਿਆ ਸੀ। ਪਿਛਲੇ ਸਾਲ ਵਿਆਹ ਕਰਾਉਣ ਤੋਂ ਬਾਅਦ ਉਹ ਦੁਬਾਰਾ ਜ਼ੀਰਕਪੁਰ ਵਿੱਚ ਰਹਿਣ ਲੱਗ ਪਿਆ ਅਤੇ ਟੈਕਸੀ ਚਲਾਉਣ ਤੇ ਨਾਲ-ਨਾਲ ਪ੍ਰਾਪਰਟੀ ਦਾ ਵੀ ਕੰਮ ਕਰਨ ਲੱਗ ਪਿਆ ਸੀ। ਏਆਈਜੀ ਨੇ ਦੱਸਿਆ ਕਿ ਦੋ ਕੁ ਮਹੀਨੇ ਪਹਿਲਾਂ ਮੁਲਜ਼ਮ ਦੀ ਮੁਲਾਕਾਤ ਸੋਨੂ ਨਾਂ ਦੇ ਲੜਕੇ ਨਾਲ ਜ਼ੀਰਕਪੁਰ ਵਿੱਚ ਇਕ ਢਾਬਾ ’ਤੇ ਹੋਈ ਸੀ ਪਰ ਮੁਲਜ਼ਮ ਉਸ ਦਾ ਪਤਾ ਨਹੀਂ ਜਾਣਦਾ। ਸੋਨੂ ਹੈਰੋਇਨ ਦਾ ਸੇਵਨ ਕਰਦਾ ਸੀ। ਜਿਸ ਨੇ ਦੱਸਿਆ ਕਿ ਉਹ ਦਿੱਲੀ ਤੋਂ ਹੈਰੋਇਨ 1 ਗਰਾਮ 1000/1100 ਰੁਪਏ ਦੇ ਹਿਸਾਬ ਖਰੀਦ ਕੇ ਇੱਥੇ ਲਿਆ ਕੇ 2 ਹਜ਼ਾਰ ਤੋਂ 2500 ਰੁਪਏ ਪ੍ਰਤੀ ਗਰਾਮ ਦੇ ਹਿਸਾਬ ਨਾਲ ਵੇਚਦਾ ਹੈ। ਇਸ ਤਰ੍ਹਾਂ ਉਸ ਨੇ ਪੈਸਿਆਂ ਦੇ ਲਾਲਚ ਵਿੱਚ ਆ ਕੇ ਦਿੱਲੀ ਤੋਂ ਸਸਤੇ ਭਾਅ ’ਤੇ ਹੈਰੋਇਨ ਲਿਆ ਕੇ ਮੁਹਾਲੀ, ਚੰਡੀਗੜ੍ਹ, ਜ਼ੀਰਕਪੁਰ ਅਤੇ ਖਰੜ ਇਲਾਕੇ ਵਿੱਚ ਵੇਚਣ ਲੱਗ ਪਿਆ। ਅੱਜ ਮੁਲਜ਼ਮ ਨੂੰ ਮੁਹਾਲੀ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ