ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਈਟੀਟੀ ਭਰਤੀ ਪ੍ਰੀਖਿਆ ਸੁਚਾਰੂ ਰੂਪ ਨਾਲ ਸਮਾਪਤ

ਸੰਗਰੂਰ ਅਤੇ ਲੁਧਿਆਣਾ ਵਿੱਚ ਇੰਪਰਸੋਨੇਸ਼ਨ ਦਾ ਇੱਕ-ਇੱਕ ਕੇਸ ਫੜ੍ਹਿਆ, 8 ਜ਼ਿਲ੍ਹਿਆਂ ’ਚ ਬਣਾਏ 116 ਕੇਂਦਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ:
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਦੇ ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਈਟੀਟੀ ਭਰਤੀ ਪ੍ਰੀਖਿਆ ਨੂੰ 8 ਜ਼ਿਲ੍ਹਿਆਂ ਦੇ 116 ਪ੍ਰੀਖਿਆ ਕੇਂਦਰਾਂ ‘ਤੇ ਯੋਗ ਅਤੇ ਪੁਖਤਾ ਪ੍ਰਬੰਧਾਂ ਨਾਲ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਰਨੈਲ ਸਿੰਘ ਸਹਾਇਕ ਡਾਇਰੈਕਟਰ ਭਰਤੀ ਬੋਰਡ ਨੇ ਜਾਣਕਾਰੀ ਦਿੱਤੀ ਕਿ ਸਮੂਹ ਸਿੱਖਿਆ ਕੇਂਦਰਾਂ ‘ਤੇ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਕੋਵਿਡ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਕੀਤੇ ਗਏ ਪੁਖਤਾਂ ਪ੍ਰਬੰਧਾਂ ਨਾਲ ਪ੍ਰੀਖਿਆ ਪ੍ਰਕਿਰਿਆ ਦਾ ਸਫ਼ਲ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ-ਇੱਕ ਇੰਪਰਸੋਨੇਸ਼ਨ ਦਾ ਕੇਸ ਸਾਹਮਣੇ ਆਇਆ ਹੈ, ਜਿਨ੍ਹਾਂ ਵਿਰੁੱਧ ਬਣਦੀ ਕਾਰਵਾਈ ਕਰ ਦਿੱਤੀ ਗਈ ਹੈ।
ਸਿੱਖਿਆ ਵਿਭਾਗ ਦੇ ਸਕੱਤਰ ਮ੍ਰਿਸ਼ਨ ਕੁਮਾਰ ਨੇ ਸਮੂਹ ਸਿੱਖਿਆ ਅਧਿਕਾਰੀਆਂ, ਕਰਮਚਾਰੀਆਂ ਨੂੰ ਈਟੀਟੀ ਭਰਤੀ ਪ੍ਰੀਖਿਆ ਦੇ ਸਫ਼ਲ ਆਯੋਜਨ ‘ਤੇ ਵਧਾਈ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਵੀ ਅਜਿਹੀਆਂ ਸਫ਼ਲ ਪ੍ਰੀਖਿਆਵਾਂ ਦਾ ਆਯੋਜਨ ਕੀਤਾ ਗਿਆ ਹੈ ਅਤੇ ਇਹ ਇੱਕ ਹੌਰ ਮੌਕਾ ਹੈ ਜਿੱਥੇ ਸਿੱਖਿਆ ਵਿਭਾਗ ਦੇ ਹਰ ਅਧਿਕਾਰੀ ਅਤੇ ਕਰਮਚਾਰੀ ਨੇ ਬਹੁਤ ਹੀ ਜ਼ਿੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਇੰਪਰਸੋਨੇਸ਼ਨ ਦੇ ਕੇਸ ਸਾਹਮਣੇ ਆਏ ਹਨ ਉਨ੍ਹਾਂ ਦੀ ਪਾਤਰਤਾ ਸਬੰਧਿਤ ਪੋਸਟਾਂ ਲਈ ਤਾਂ ਰੱਦ ਕੀਤੀ ਹੀ ਜਾਵੇਗੀ ਨਾਲ ਹੀ ਭਵਿੱਖੀ ਅਸਰ ਵਿੱਚ ਉਨ੍ਹਾਂ ਨੂੰ ਵਿਭਾਗ ਦੀ ਪੋਸਟਾਂ ਲਈ ਵੀ ਬਲੈਕ ਲਿਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਕਲ ਅਤੇ ਇਮਪਰਸੋਨੇਸ਼ਨ ਜਿਹੇ ਕੇਸਾਂ ਵਿੱਚ ਸਿੱਖਿਆ ਵਿਭਾਗ ਨੇ ਪਹਿਲਾਂ ਵੀ ਸਖ਼ਤੀ ਵਰਤੀ ਹੈ ਅਤੇ ਭਵਿੱਖ ਵਿੱਚ ਵੀ ਵਰਤਦਾ ਰਹੇਗਾ। ਸਿੱਖਿਆ ਸਕੱਤਰ ਦੀ ਅਗਵਾਈ ਹੇਠ ਵੱਖ ਵੱਖ ਕੇਂਦਰਾਂ ਵਿੱਚ ਉਡਣ ਦਸਤਿਆਂ ਨੇ ਵਿਜ਼ਿਟ ਕੀਤੀ। ਇਸ ਦੌਰਾਨ ਮਾਤਾ ਗੁਜ਼ਰੀ ਕਾਲਜ ਆਫ਼ ਐਜੂਕੇਸ਼ਨ ਬਡਰੁੱਖਾਂ (ਸੰਗਰੂਰ) ਵਿੱਚ ਇੱਕ ਇੰਪਰਸੋਨੇਸ਼ਨ ਅਤੇ ਮੈਰੀਟੋਰੀਅਸ ਸਕੂਲ ਲੁਧਿਲਾਣਾ ਵਿੱਚ ਵੀ ਇੱਕ ਇੰਪਰਸੋਨੇਸ਼ਨ ਕੇਸ ਕਾਬੂ ਕਰਕੇ ਸਬੰਧਤ ਵਿਰੱਧ ਕਾਰਵਾਈ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…