Share on Facebook Share on Twitter Share on Google+ Share on Pinterest Share on Linkedin ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਸ਼ੁਰੂ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ: ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੀ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਮੈਂਬਰ ਅੱਜ ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਲਗਾ ਕੇ ਬੈਠ ਗਏ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਜਨਰਲ ਸਕੱਤਰ ਹਰਮਨਦੀਪ ਸਿੰਘ ਅਤੇ ਪ੍ਰੈਸ ਸਕੱਤਰ ਸੋਨੂੰ ਬਾਲੀਆ ਨੇ ਕਿਹਾ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ 21 ਅਗਸਤ ਨੂੰ ਹੈਂਡੀਕੈਪਡ ਅਤੇ ਫਰੀਡਮ ਫਾਈਟਰ ਦੀਆਂ 161 ਅਸਾਮੀਆਂ ਲਈ ਵਿੱਦਿਅਕ ਯੋਗਤਾ ਗਰੈਜੂਏਸ਼ਨ ਲਾਗੂ ਕੀਤੀ ਹੈ ਅਤੇ ਇਸ ਸਬੰਧੀ ਵਿੱਚ ਜਾਰੀ ਕੀਤੇ ਪੱਤਰ ਵਿੱਚ ਬੀਏ ਈਟੀਟੀ ਟੈੱਟ ਪਾਸ ਵਾਲਿਆਂ ਨੂੰ ਅੱਜ ਸਟੇਸ਼ਨ ਅਲਾਟ ਕਰਨ ਲਈ ਸੱਦਿਆ ਗਿਆ ਸੀ। ਜਿਸ ਦੇ ਵਿਰੋਧ ਵਿੱਚ ਈਟੀਟੀ ਟੈੱਟ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਸਿੱਖਿਆ ਸਕੱਤਰ ਦੇ ਦਫ਼ਤਰ ਬਾਹਰ ਪੱਕੇ ਧਰਨਾ ਲਗਾ ਦਿੱਤਾ ਹੈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਹੈਡੀਕੈਪਡ ਅਤੇ ਫਰੀਡਮ ਫਾਈਟਰ ਦੀਆਂ 161 ਅਸਾਮੀਆਂ ’ਤੇ ਲਾਗੂ ਗਰੈਜੂਏਸ਼ਨ ਦੀ ਸ਼ਰਤ ਨੂੰ ਸੋਧ ਕਰਕੇ ਪਹਿਲਾਂ ਵਾਂਗ ਬਾਰ੍ਹਵੀਂ ਪਾਸ ਅਤੇ ਟੈੱਟ ਪਾਸ ਦੀ ਭਰਤੀ ਕਰਨ, ਈਟੀਟੀ ਟੈੱਟ ਪਾਸ ਅਧਿਆਪਕਾਂ ਦਾ ਨੋਟੀਫਿਕੇਸ਼ਨ 12 ਬੇਸ ’ਤੇ ਜਲਦੀ ਜਾਰੀ ਕੀਤਾ ਜਾਵੇ, ਪੰਜਾਬ ਵਿੱਚ ਆਈਟੀਟੀ ਅਧਿਆਪਕਾਂ ਦੀਆ ਖਾਲੀ ਪਈਆਂ 12000 ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾਵੇ। ਇਸ ਮੌਕੇ ਕੁਲਦੀਪ ਵਰਮਾ, ਗੁਰਜੰਟ ਸਿੰਘ, ਰਾਜ ਕੁਮਾਰ ਮਾਨਸਾ, ਜਰਨੈਲ ਸਿੰਘ, ਕੁਲਵਿੰਦਰ ਸਿੰਘ ਬਠਿੰਡਾ, ਗੁਰਸਿਮਰਤ ਸਿੰਘ, ਸੁਰਿੰਦਰ ਸਿੰਘ ਅਬੋਹਰ, ਅਤੇ ਅਸ਼ੋਕ ਕੁਮਾਰ ਹੁਸ਼ਿਆਰਪੁਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ