Share on Facebook Share on Twitter Share on Google+ Share on Pinterest Share on Linkedin ਈਟੀਟੀ ਅਧਿਆਪਕ ਯੂਨੀਅਨ ਦਾ ਵਫ਼ਦ ਕੈਪਟਨ ਅਮਰਿੰਦਰ ਨੂੰ ਮਿਲਿਆ, ਮੰਗ ਪੱਤਰ ਸੌਂਪਿਆ ਬ੍ਰਾਹਮਣ ਸਭਾ ਵੱਲੋਂ ਪੰਜਾਬ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 20 ਜਨਵਰੀ: ਈ.ਟੀ.ਟੀ ਅਧਿਆਪਕ ਯੂਨੀਅਨ, ਪੰਜਾਬ ਦਾ ਇਕ ਉੱਚ ਪੱਧਰੀ ਵਫਦ ਨੇ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਈਟੀਟੀ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪ੍ਰਤੀ ਅਕਾਲੀ ਸਰਕਾਰ ਦੀ ਬੇਰੁਖੀ ਬਾਰੇ ਸ਼ਿਕਾਇਤ ਕੀਤੀ। ਜਿਨ੍ਹਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਆਪਣਾ ਸਮਰਥਨ ਦਿੰਦਿਆਂ ਕੈਪਟਨ ਅਮਰਿੰਦਰ ਨੂੰ ਸੂਬੇ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਉਨ੍ਹਾਂ ਦੀਆਂ ਸਮੱਸਿਆਵਾਂ ਸੁਲਝਾਉਣ ਦੀ ਅਪੀਲ ਕੀਤੀ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਸੰਧੂ ਦੀ ਅਗਵਾਈ ਵਾਲੇ ਇਕ ਵਫਦ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਆਉਣ ’ਤੇ ਉਨ੍ਹਾਂ ਦੀਆਂ ਮੰਗਾਂ ਉਪਰ ਪਹਿਲ ਦੇ ਅਧਾਰ ’ਤੇ ਧਿਆਨ ਦੇਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ, ਈ.ਟੀ.ਟੀ ਅਧਿਆਪਕ 2004 ਤੋਂ ਪਹਿਲਾਂ ਰਿਟਾਇਰ ਹੋਣ ਵਾਲੇ ਮੁਲਾਜ਼ਮਾਂ ਨੂੰ ਕਵਰ ਕਰਨ ਵਾਲੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕੀਤੇ ਜਾਣ ਦੀ ਮੰਗ ਕਰ ਰਹੇ ਹਨ। ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੋਂ ਸਿੱਖਿਆ ਵਿਭਾਗ ਅੰਦਰ ਰਲੇਵਾਂ ਹੋਣ ਵਾਲੇ ਅਧਿਆਪਕਾਂ ਨੂੰ 2006 ਤੋਂ ਸੀਨੀਅਰਤਾ ਦਿੱਤੀ ਜਾਣੀ ਚਾਹੀਦੀ ਹੈ। ਜਿਸ ’ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਅੰਦਰ ਕਾਂਗਰਸ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਮੰਗਾਂ ਉਪਰ ਵਿਚਾਰ ਕੀਤਾ ਜਾਵੇਗਾ। ਉਧਰ, ਬ੍ਰਾਹਮਣ ਸਭਾ ਪੰਜਾਬ ਵੱਲੋਂ ਪੰਜਾਬ ਕਾਂਗਰਸ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ। ਸਭਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਮੰਗ ਪੱਤਰ ਸੌਂਪ ਕੇ ਉਨ੍ਹਾਂ ਨੂੰ ਸੂਬੇ ਦੀ ਕਮਾਂਡ ਸੰਭਾਲਣ ਤੋਂ ਬਾਅਦ ਉਨ੍ਹਾਂ ਦੀਆ ਮੰਗਾਂ ਵੱਲ ਧਿਆਨ ਦੇਣ ਦੀ ਅਪੀਲ ਵੀ ਕੀਤੀ। ਇਸ ਲੜੀ ਹੇਠ ਬ੍ਰਾਹਮਣ ਸਭਾ ਦਾ ਇਕ ਵਫਦ ਕਰੀਬ ਦਰਜ਼ਨ ਮੈਂਬਰਾਂ ਸਮੇਤ ਚੇਅਰਮੈਨ ਬੀ.ਕੇ ਦੱਤ ਤੇ ਪ੍ਰਧਾਨ ਸ਼ੇਖਰ ਸ਼ੁਕਲਾ ਦੀ ਅਗਵਾਈ ਹੇਠ ਕੈਪਟਨ ਅਮਰਿੰਦਰ ਨੂੰ ਮਿਲਿਆ ਤੇ ਉਨ੍ਹਾਂ ਦੀ ਅਗਵਾਈ ਉਪਰ ਆਪਣਾ ਭਰੋਸਾ ਪ੍ਰਗਟ ਕੀਤਾ। ਕੈਪਟਨ ਅਮਰਿੰਦਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਚੋਣਾਂ ਤੋਂ ਬਾਅਦ ਕਾਂਗਰਸ ਦੀ ਸਰਕਾਰ ਬਣਨ ’ਤੇ ਉਨ੍ਹਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ