Share on Facebook Share on Twitter Share on Google+ Share on Pinterest Share on Linkedin ਅਧਿਆਪਕ ਪੱਖੀ ਫੈਸਲਿਆਂ ਲਈ ਈਟੀਟੀ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਦਾ ਧੰਨਵਾਦ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਅਗਸਤ: ਪੰਜਾਬ ਸਰਕਾਰ ਵੱਲੋਂ ਅਧਿਆਪਕ ਪੱਖੀ ਲਏ ਗਏ ਅਹਿਮ ਫੈਸਲਿਆਂ ਲਈ ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਇਕ ਵਫਦ ਨੇ ਅੱਜ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨਾਲ ਮੁਲਾਕਾਤ ਕਰ ਕੇ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਯੂਨੀਅਨ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਤੇ ਸਰਪ੍ਰਸਤ ਰਣਜੀਤ ਸਿੰਘ ਬਾਠ ਦੀ ਅਗਵਾਈ ਵਿੱਚ ਮਿਲੇ ਵਫਦ ਨੇ ਸਿੱਖਿਆ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਲਟਕੀਆਂ ਪਈਆਂ ਕਈ ਮੰਗਾਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਤੁਰੰਤ ਪੂਰੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਅਧਿਆਪਕਾਂ ਦੀ ਕਨਫਰਮੇਸ਼ਨ ਅਤੇ 4-9-14 ਦੇ ਕੇਸ ਤੁਰੰਤ ਹੱਲ ਕੀਤੇ ਅਤੇ ਇਨ੍ਹਾਂ ਨੂੰ ਜਲਦੀ ਲਾਗੂ ਕਰਨ ਲਈ ਹੇਠਲੇ ਪੱਧਰ ’ਤੇ ਸ਼ਕਤੀਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਆਮ ਬਦਲੀਆਂ ਵੀ ਪਾਰਦਰਸ਼ੀ ਢੰਗ ਨਾਲ ਹੋਈਆਂ। ਉਨ੍ਹਾਂ ਇਨ੍ਹਾਂ ਅਹਿਮ ਫੈਸਲਿਆਂ ਦਾ ਸਿਹਰਾ ਸਿੱਖਿਆ ਮੰਤਰੀ ਸਿਰ ਬੰਨ੍ਹਿਆ। ਸਿੱਖਿਆ ਮੰਤਰੀ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਪੱਖੀ ਫੈਸਲੇ ਲਏ ਗਏ ਤਾਂ ਜੋ ਕਿਸੇ ਵੀ ਅਧਿਆਪਕ ਜਾਂ ਮੁਲਾਜ਼ਮ ਨੂੰ ਕਿਸੇ ਵੀ ਕੰਮ ਲਈ ਮੁੱਖ ਦਫ਼ਤਰ ਆ ਕੇ ਖੱਜਲ-ਖੁਆਰ ਨਾ ਹੋਣਾ ਪਿਆ। ਅਧਿਆਪਕ ਯੂਨੀਅਨ ਵੱਲੋਂ ਇਹ ਮੁਲਾਕਾਤ ਚੰਡੀਗੜ੍ਹ ਸਥਿਤ ਸਿੱਖਿਆ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਹੋਈ। ਇਸ ਮੌਕੇ ਸਾਬਕਾ ਵਿਧਾਇਕ ਸ੍ਰੀ ਅਸ਼ਵਨੀ ਸੇਖਵੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ