Share on Facebook Share on Twitter Share on Google+ Share on Pinterest Share on Linkedin ਨਵੇਂ ਸਾਲ ਨੂੰ ਖੁਸ਼ਆਮਦੀਦ ਕਹਿਣ ਲਈ ਪ੍ਰੋਗਰੈਸਿਵ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ: ਪ੍ਰੋਗਰੈਸਿਵ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼-4, ਮੁਹਾਲੀ ਵੱਲੋਂ ਨਵੇਂ ਸਾਲ ਦੀ ਆਮਦ ਨੂੰ ਜੀ ਆਇਆ ਕਰਨ ਲਈ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਬਹੁਤ ਸਾਰੇ ਪਤਵੰਤੇ ਸੱਜਣਾ ਤੋਂ ਇਲਾਵਾ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਸ਼ਾਮਿਲ ਹੋਏ ਅਤੇ ਸਮਾਗਮ ਦੀ ਪ੍ਰਧਾਨਗੀ ਉਨ੍ਹਾਂ ਕੀਤੀ। ਫੇਜ਼-4 ਦੇ ਸਮੂਹ ਮਹੱਲਾ ਨਿਵਾਸੀਆਂ ਨੇ ਬੜੇ ਜੋਸ਼-ਖਰੋਸ਼ ਨਾਲ ਹਾਜਰੀ ਭਰੀ ਤੇ ਸਮਾਗਮ ਦਾ ਆਨੰਦ ਮਾਣਿਆḩ ਪ੍ਰਧਾਨ ਹਰਬੰਸ ਸਿੰਘ ਕੰਵਲ ਨੇ ਐਸੋਸੀਏਸ਼ਨ ਵੱਲੋਂ ਹੁਣ ਤੱਕ ਕੀਤੇ ਭਿੰਨ-ਭਿੰਨ ਸਮਾਜਿਕ ਕੰਮਾਂ ਦੇ ਰੋਸ਼ਨੀ ਪਾਉਂਦਿਆਂ ਹੋਇਆ ਦੱਸਿਆ ਕਿ ਜਿਹੜੇ ਕੰਮ ਬਾਕੀ ਰਹਿ ਗਏ ਹਨ ਉਹ ਐਮ.ਐਲ.ਏ ਦੇ ਧਿਆਨ ਵਿੱਚ ਲਿਆਂਦੇ ਗਏ ਹਨ। ਜਿਸ ਨੂੰ ਪੂਰਾ ਕਰਨ ਦੀ ਕਾਰਵਾਈ ਕੀਤੇ ਜਾਣ ਲਈ ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਗਿਆ। ਸ੍ਰੀ ਸਿੱਧੂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਗਿਆ। ਸਮਾਗਮ ਨੂੰ ਐਨ.ਕੇ. ਮਰਵਾਹਾ ਸਾਕਬਾ ਸੀਨੀਅਰ ਵਾਇਸ ਪ੍ਰਧਾਨ, ਗੁਰਦੇਵ ਸਿੰਘ ਬੈਂਸ ਐਸੋਸੀਏਸ਼ਨ ਦੇ ਚੇਅਰਮੈਨ, ਸ੍ਰੀ ਮੰਗਤ ਰਾਏ ਅਰੋੜਾ ਪ੍ਰਧਾਨ ਮਾਰਕੀਟ ਕਮੇਟੀ ਫੇਜ਼-2, ਮੁਹਾਲੀ, ਗੁਰਦੇਵ ਸਿੰਘ ਹੀਰਾ, ਬਲਵਿੰਦਰ ਸਿੰਘ, ਸ੍ਰੀਮਤੀ ਗੀਤਾ ਆਨੰਦ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮਹਿੰਦਰ ਸਿੰਘ ਸਾਬਕਾ ਪ੍ਰਧਾਨ ਕਲਗੀਧਰ ਗੁਰਦੁਆਰਾ ਫੇਜ਼-4, ਲਖਵਿੰਦਰ ਸਿੰਘ ਪਿੰਕੀ, ਹਰਪਾਲ ਸਿੰਘ ਸੈਣੀ, ਜੋਗਿੰਦਰ ਸਿੰਘ ਬੈਦਵਾਨ, ਅਮਰ ਸਿੰਘ ਭਾਟੀਆ, ਪਰਮਜੀਤ ਸਿੰਘ ਚੌਹਾਨ, ਕਰਨ ਜੋਹਰ, ਆਈ.ਐਸ.ਅਬਰੋਲ ਲਖਵੀਰ ਕੌਰ, ਤਾਰਾ ਚੰਦ ਮਾਨ, ਇੰਦਰਜੀਤ ਸਿੰਘ, ਪ੍ਰੀਤ ਕਮਲ ਸਿੰਘ ਗਿੱਲ ਐਡਵੋਕੇਟ ਹਾਈਕੋਰਟ, ਏ.ਡੀ ਬੱਬਰ ਨੇ ਵਿਸ਼ੇਸ਼ ਤੌਰ ’ਤੇ ਸਮਾਗਮ ਵਿੱਚ ਸਮੂਲੀਅਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ