Share on Facebook Share on Twitter Share on Google+ Share on Pinterest Share on Linkedin ਪੰਥ ਰਤਨ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਸਮਾਗਮ ਸ਼ੁਰੂ ਅੱਖਾਂ ਦੇ ਮੁਫ਼ਤ ਮੈਗਾ ਅਪਰੇਸ਼ਨ ਕੈਂਪ ਅੱਜ, ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਕਤੂਬਰ: ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਮਿੱਠੀ ਯਾਦ ਵਿੱਚ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਅੱਜ ਸਮਾਗਮ ਦੌਰਾਨ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਖੰਨੇ ਵਾਲਿਆਂ ਵਲੋਂ ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ। ਇਸ ਤੋਂ ਇਲਾਵਾ ਬੀਬੀਆਂ ਦੇ ਜਥੇ ਵਲੋਂ ਨਾਮ ਸਿਮਰਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਸਕੱਤਰ ਭਾਈ ਗੁਰਮੀਤ ਸਿੰਘ, ਭਾਈ ਅਮਰਦੀਪ ਸਿੰਘ ਅਤੇ ਅਦਰਸ਼ ਸੂਰੀ ਨੇ ਦੱਸਿਆ ਕਿ ਅੱਜ ਐਤਵਾਰ ਨੂੰ ਲਗਾਏ ਜਾ ਰਹੇ ਅੱਖਾਂ ਦੇ ਮੁਫ਼ਤ ਮੈਗਾ ਅਪਰੇਸ਼ਨ ਕੈਂਪ ਦੀ ਰਜਿਸਟੇ੍ਰਸ਼ਨ ਸਵੇਰੇ 9 ਵਜੇ ਸ਼ੁਰੂ ਹੋ ਜਾਵੇਗੀ। ਜਿਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਉਦਘਾਟਨ ਅਮਰਜੀਤ ਸਿੰਘ ਚਾਵਲਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰਨਗੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਅਮਰਜੀਤ ਸਿੰਘ ਚਾਵਲਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਜਸਵੰਤ ਸਿੰਘ ਸਾਬਕਾ ਹਜੂਰੀ ਰਾਗੀ, ਬੀਬੀ ਰਵਿੰਦਰ ਕੌਰ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ, ਭਾਈ ਰਾਏ ਸਿੰਘ, ਭਾਈ ਸ਼ੌਕੀਨ ਸਿੰਘ ਤੇ ਭਾਈ ਸਤਨਾਮ ਸਿੰਘ ਸਮੇਤ ਹੋਰ ਵੀ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਸ਼ਬਦ ਕੀਰਤਨ ਤੇ ਗੁਰਬਾਣੀ ਵਿਚਾਰਾਂ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਫਤਿਹ ਟੀਵੀ ਚੈਨਲ ’ਤੇ ਹੋਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ