Share on Facebook Share on Twitter Share on Google+ Share on Pinterest Share on Linkedin ਮਾਲੀ ਅੌਕੜਾਂ ਦੇ ਬਾਵਜੂਦ ਹਰ ਚੋਣ ਵਾਅਦਾ ਪੂਰਾ ਕੀਤਾ ਜਾਵੇਗਾ: ਤ੍ਰਿਪਤ ਬਾਜਵਾ ‘ਦਰਿਆਈ ਪਾਣੀਆਂ ਦੇ ਮਾਮਲੇ ਵਿੱਚ ਪੰਜਾਬ ਦੇ ਹਿੱਤਾਂ ਨੂੰ ਭੋਰਾ ਵੀ ਆਂਚ ਨਹੀਂ ਆਉਣ ਦਿੱਤੀ ਜਾਵੇਗੀ’ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਕਾਂਗਰਸ ਵੱਡੇ ਫ਼ਰਕ ਨਾਲ ਜਿੱਤੇਗੀ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਜੁਲਾਈ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਗੰਭੀਰ ਆਰਥਿਕ ਅੌਕੜਾਂ ਦੇ ਬਾਵਜੂਦ ਸੂਬੇ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਤੋਂ ਇਲਾਵਾ ਵਿਕਾਸ ਦਾ ਮਿੱਥਿਆ ਗਿਆ ਹਰ ਟੀਚਾ ਵੀ ਹਾਸਲ ਕਰੇਗੀ। ਇੱਕ ਟੀਵੀ ਚੈਨਲ ਨਾਲ ਵਿਸ਼ੇਸ਼ ਇੰਟਰਵਿਊ ਕਰਦਿਆਂ, ਸ਼੍ਰੀ ਬਾਜਵਾ ਨੇ ਕਿਹਾ ਕਿ ਜੀ.ਐਸ.ਟੀ. ਲਾਗੂ ਕਰਨ ਨਾਲ ਹੋਣ ਵਾਲੀ ਆਮਦਨ, ਨਵੇਂ ਮਾਲੀ ਵਸੀਲੇ ਪੈਦਾ ਕਰ ਕੇ ਅਤੇ ਕਰਾਂ ਦੀ ਚੋਰੀ ਰੋਕ ਕੇ ਪੰਜਾਬ ਸਰਕਾਰ ਆਪਣਾ ਮਾਲੀ ਘਾਟਾ ਪੂਰਾ ਕਰਨ ਅਤੇ ਵਿਕਾਸ ਲਈ ਲੋਂੜੀਦੇ ਪੈਸੇ ਦਾ ਪ੍ਰਬੰਧ ਕਰੇਗੀ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀਆਂ ਨੁਕਸਦਾਰ ਨੀਤੀਆਂ ਕਾਰਨ ਪੰਜਾਬ ਸਿਰ ਕਰਜ਼ੇ ਦਾ ਬੋਝ ਵਧ ਕੇ ਤਕਰੀਬਨ ਦੋ ਲੱਖ ਕਰੋੜ ਰੁਪਏ ਹੋ ਜਾਣ ਨਾਲ ਸਰਕਾਰ ਸਾਹਮਣੇ ਵਾਅਦੇ ਪੂਰੇ ਕਰਨ ਅਤੇ ਵਿਕਾਸ ਕਾਰਜਾਂ ਲਈ ਪੈਸੇ ਦੀ ਗੰਭੀਰ ਸਮੱਸਿਆ ਆ ਰਹੀ ਹੈ, ਪਰ ਕੈਪਟਨ ਅਮਰਿੰਦਰ ਸਿੰਘ ਦੀ ਸੁਯੋਗ ਅਗਵਾਈ ਵਿਚ ਸੂਬਾ ਸਰਕਾਰ ਇਸ ਚੁਣੌਤੀ ਵਿਚੋਂ ਸੁਰਖਰੂ ਹੋ ਕੇ ਨਿਕਲੇਗੀ। ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸਬੰੂਥ ਚੱਲ ਰਹੇ ਵਾਦ-ਵਿਵਾਦ ਸਬੰਧੀ ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪਹਿਲੀ ਝੱਟ ਵਿਚ ਦੋ ਲੱਖ ਤੱਕ ਦੇ ਕਰਜ਼ਿਆਂ ਤੋਂ ਕਿਸਾਨਾਂ ਨੂੰ ਸੁਰਖਰੂ ਕਰ ਦਿੱਤਾ ਹੈ ਜਿਸ ਦਾ ਤਕਰੀਬਨ ਦਸ ਲੱਖ ਕਿਸਾਨ ਪਰਿਵਾਰਾਂ ਨੂੰ ਲਾਭ ਹੋਵੇਗਾ। ਇਹਨਾਂ ਕਿਸਾਨਾਂ ਦੇ ਕਰਜ਼ੇ ਹੁਣ ਸਰਕਾਰ ਖੁਦ ਦੇਵੇਗੀ। ਉਹਨਾਂ ਕਿਹਾ ਕਿ ਸ਼ਾਹੂਕਾਰਾਂ ਦੇ ਕਰਜ਼ਿਆਂ ਦੇ ਨਬੇੜੇ ਲਈ ਸਰਕਾਰ ਮੌਜ਼ੂਦਾ ਕਾਨੂੰਨ ਵਿਚ ਸੋਧ ਕਰ ਕੇ ਇਹ ਯਕੀਨੀ ਬਣਾਵੇਗੀ ਕਿ ਸ਼ਾਹੂਕਾਰ ਕਰਜ਼ੇ ਦੀ ਬਕਾਇਦਾ ਲਿੱਖਤ-ਪੜਤ ਹੋਵੇ, ਵਿਆਜ ਦਰ ੧੧ ਫੀਸਦੀ ਤੋਂ ਵੱਧ ਨਾ ਹੋਵੇ ਅਤੇ ਵਿਆਜ਼ ਮੂਲ ਰਕਮ ਤੋਂ ਕਿਸੇ ਵੀ ਹਾਲਤ ਵਿਚ ਨਾ ਵਧੇ। ਸ਼੍ਰੀ ਬਾਜਵਾ ਨੇ ਇੱਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਦਰਿਆਈ ਪਾਣੀਆਂ ਦੇ ਮਾਮਲੇ ਵਿਚ ਪੰਜਾਬ ਦੇ ਹਿੱਤਾਂ ਨੂੰ ਭੋਰਾ ਭਰ ਵੀ ਆਂਚ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜੇ ਪੰਜਾਬ ਦੇ ਦਰਿਆਈ ਪਾਣੀਆਂ ਲਈ ਅਸਲ ਲੜਾਈ ਲੜਣ ਵਾਲੇ ਕਿਸੇ ਇੱਕ ਆਗੂ ਦਾ ਨਾਂ ਲੈਣਾ ਹੋਵੇ ਤਾਂ ਉਹ ਕੈਪਟਨ ਅਮਰਿੰਦਰ ਸਿੰਘ ਹਨ ਅਤੇ ਉਹ ਹੁਣ ਵੀ ਕਿਸੇ ਕੀਮਤ ਉੱਤੇ ਪੰਜਾਬ ਵਿਚੋਂ ਹੋਰ ਪਾਣੀ ਬਾਹਰ ਨਹੀਂ ਜਾਣ ਦੇਣਗੇ ਕਿਉਂਕਿ ਪੰਜਾਬ ਕੋਲ ਆਪਣੀ ਲੋੜ ਦੀ ਪੂਰਤੀ ਲੋਂੜੀਦਾ ਪਾਣੀ ਵੀ ਨਹੀਂ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਵਿਚ ਵੱਡਾ ਸੁਧਾਰ ਆਇਆ ਹੈ। ਉਹਨਾਂ ਦਾਅਵਾ ਕੀਤਾ ਕਿ ਬੇਅਦਬੀ ਦੀਆਂ ਘਟਨਾਵਾਂ ਅਤੇ ਹੋਰ ਜ਼ੁਰਮ ਘਟੇ ਹਨ, ਗੈਂਗਸਟਰ ਖ਼ਤਮ ਹੋ ਰਹੇ ਹਨ ਜਾਂ ਪੰਜਾਬ ਛੱਡ ਕੇ ਭੱਜ ਗਏ ਹਨ। ਗੁਰਦਾਸਪੁਰ ਲੋਕ ਸਭਾ ਹਲਕੇ ਦੀ ਛੇਤੀ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਪੁੱਛੇ ਗਏ ਇੱਜ ਸਵਾਲ ਦੇ ਜਵਾਬ ਵਿਚ ਸ੍ਰੀ ਬਾਜਵਾ ਨੇ ਕਿਹਾ ਕਿ ਕਾਂਗਰਸ ਇਹ ਚੋਣ ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤੇਗੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਥੇ ਕੋਈ ਅਧਾਰ ਨਹੀਂ ਹੈ ਜਦੋਂ ਕਿ ਲੋਕ ਅਜੇ ਵੀ ਅਕਾਲੀ-ਭਾਜਪਾ ਸਰਕਾਰ ਦੀਆਂ ਜ਼ਿਆਦਤੀਆਂ ਭੁੱਲੇ ਨਹੀਂ ਹਨ। ਸ੍ਰੀ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਪੰਜਾਬ ਕਾਂਗਰਸ ਪੂਰੀ ਤਰਾਂ ਇੱਕਜੁੱਟ ਅਤੇ ਇਸ ਜ਼ਿਮਨੀ ਚੋਣ ਜਿੱਤਣ ਲਈ ਤਿਆਰ-ਬਰ-ਤਿਆਰ ਹੈ। ਉਨ੍ਹਾਂ ਕਿਹਾ ਕਿ ਆਪਣੇ ਕੀਤੇ ਵਾਅਦੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੂਬੇ ਵਿਚ ਨਸ਼ਿਆਂ ਦੇ ਖਾਤਮੇ ਸਬੰਧੀ ਕਾਫੀ ਪ੍ਰਾਪਤੀਆਂ ਕਰ ਲਈਆਂ ਹਨ। ਉਹਨਾਂ ਦਸਿਆ ਕਿ ਬਹੁਤੇ ਨਸ਼ਾ ਤਸਕਰ ਜਾਂ ਤਾਂ ਪੰਜਾਬ ਵਿਚੋਂ ਬਾਹਰ ਭੱਜ ਗਏ ਹਨ ਜਾਂ ਇਹ ਧੰਦਾ ਛੱਡ ਗਏ ਹਨ। ਨਸ਼ੀਲੇ ਪਦਾਰਥਾਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈੈ ਅਤੇ ਨਸ਼ੇ ਹੁਣ ਸ਼ੌਖੇ ਨਹੀਂ ਮਿਲਦੇ। ਕਿਸੇ ਵੱਡੀ ਮੱਛੀ ਦੇ ਨਾ ਫਸਣ ਸਬੰਧੀ ਉਹਨਾਂ ਦਸਿਆ ਕਿ ਇਹ ਲੋਕ ਪੰਜਾਬ ਛੱਡ ਗਏ ਹਨ, ਪਰ ਫਿਰ ਵੀ ਪੁਲੀਸ ਉਹਨਾਂ ਨੂੰ ਕਾਬੂ ਕਰਨ ਲਈ ਆਪਣੇ ਯਤਨ ਕਰ ਰਹੀ ਹੈ। ਆਪਣੇ ਮਹਿਕਮਿਆਂ ਦੇ ਕੰਮ ਕਾਜ ਸਬੰਧੀ ਪੁੱਛਣ ਉੱਤੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਚ ਸ਼ਾਮਲਾਟ ਜ਼ਮੀਨਾਂ ਉੱਤੋਂ ਨਜਾਇਜ਼ ਕਬਜ਼ੇ ਹਟਾਉਣੇ, ਸਾਂਝੀਆਂ ਜ਼ਮੀਨਾਂ ਦੀ ਬੋਲੀ ਪਾਰਦਰਸ਼ੀ ਢੰਗ ਨਾਲ ਕਰਾ ਕੇ ਪੰਚਾਇਤਾਂ ਦੀ ਆਮਦਨ ਵਧਾਉਣੀ, ਛੱਪੜਾਂ ਨੂੰ ਵਰਤੋਂ ਵਿੱਚ ਲਿਆਉਣਾ ਅਤੇ ਪੰਚਾਇਤਾਂ ਦੀਆਂ ਚੋਣਾਂ ਸਮੇਂ ਸਿਰ ਨਿਰਪੱਖ ਤੇ ਆਜ਼ਾਦ ਢੰਗ ਨਾਲ ਕਰਾਉਣੀਆਂ ਉਹਨਾਂ ਦੀਆਂ ਤਰਜੀਹਾਂ ਹਨ। ਮਗਨਰੇਗਾ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨਾ ਵੀ ਉਹਨਾਂ ਦੇ ਏਜੰਡੇ ਉੱਤੇ ਹੈ। ਇਸੇ ਤਰਾਂ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਹਰ ਘਰ ਵਿਚ ਪੀਣ ਵਾਲੇ ਸਾਫ ਪਾਣੀ ਦਾ ਕੁਨੈਕਸ਼ਨ ਅਤੇ ਸਾਫ ਸੁਥਰੀ ਟਾਇਲਟ ਮੁਹੱਈਆ ਕਰਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਦੇ ਨਾਲ ਹੀ ਨਵੇਂ ਆਰ.ਓ. ਸਿਸਟਮ ਲਾਉਣੇ ਅਤੇ ਪੁਰਾਣਿਆਂ ਨੂੰ ਠੀਕ ਕਰਾਉਣ ਦਾ ਕੰਮ ਵੀ ਪਹਿਲ ਦੇ ਅਧਾਰ ਉੱਤੇ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ