‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਡੇਂਗੂ ਹੌਟਸਪੌਟ ਥਾਵਾਂ ਦਾ ਨਿਰੀਖਣ

ਨਬਜ਼-ਏ-ਪੰਜਾਬ, ਮੁਹਾਲੀ, 1 ਸਤੰਬਰ:
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਮੁਹਾਲੀ ਦੇ ਸਿਵਲ ਸਰਜਨ ਡਾ. ਮਹੇਸ਼ ਆਹੂਜਾ ਦੀ ਅਗਵਾਈ ਹੇਠ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਵੱਖ-ਵੱਖ ਸਿਹਤ ਕੇਂਦਰਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਮੱਛਰ ਦੇ ਲਾਰਵੇ ਦੇ ਹੌਟਸਪੌਟਸ ਥਾਵਾਂ ਦਾ ਨਿਰੀਖਣ ਕੀਤਾ ਅਤੇ ਘਰਾਂ ਵਿੱਚ ਕੂਲਰ, ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਦੇ ਪੀਣ ਲਈ ਪਾਣੀ ਦੇ ਭਾਂਡੇ ਅਤੇ ਖੁੱਲ੍ਹੇ ਵਿੱਚ ਪਏ ਬਰਤਨ ਵਿੱਚ ਡੇਂਗੂ ਲਾਰਵੇ ਦੀ ਜਾਂਚ ਕੀਤੀ।
ਉਨ੍ਹਾਂ ਦੱਸਿਆ ਕਿ ਡੇਂਗੂ ਇੱਕ ਘਾਤਕ ਬਿਮਾਰੀ ਹੈ। ਇਸ ਨੂੰ ਸਾਂਝੇ ਯਤਨਾਂ ਰਾਹੀਂ ਅੱਗੇ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਤੇਜ਼ ਬੁਖ਼ਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜ੍ਹਿਆਂ ਅਤੇ ਨੱਕ ’ਚੋਂ ਖੂਨ ਵਗਣਾ ਡੇਂਗੂ ਬੁਖ਼ਾਰ ਦੇ ਮੁੱਖ ਲੱਛਣ ਹਨ। ਉਂਜ ਉਨ੍ਹਾਂ ਕਿਹਾ ਕਿ ਡੇਂਗੂ ਤੋਂ ਘਬਰਾਉਣ ਦੀ ਲੋੜ ਨਹੀਂ ਬਲਕਿ ਸਾਵਧਾਨੀ ਵਰਤਣ ਅਤੇ ਜਾਗਰੂਕਤਾ ਦੀ ਲੋੜ ਹੈ।
ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕ ਘੰਟਾ ਜ਼ਰੂਰ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਖ਼ਤਮ ਕਰਨ ਲਈ ਪੂਰੀ ਵਾਹ ਲਗਾਉਣ। ਉਨ੍ਹਾਂ ਕਿਹਾ ਕਿ ਖਾਣਾ ਬਣਾਉਣ/ਤਲਣ ਲਈ ਵਰਤਿਆ ਜਾਂਦਾ ਤੇਲ ਜਦੋਂ ਵਰਤੋਂ ਯੋਗ ਨਾ ਰਹੇ ਤਾਂ ਉਸ ਨੂੰ ਖੜ੍ਹੇ ਪਾਣੀ ਵਿੱਚ ਮਿਲਾ ਕੇ ਡੇਂਗੂ ਮੱਛਰ ਦੇ ਲਾਰਵੇ ਨੂੰ ਖ਼ਤਮ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …