Share on Facebook Share on Twitter Share on Google+ Share on Pinterest Share on Linkedin ਸਿੱਖਿਆ ਵਿਭਾਗ ਦੀ ਹਰ ਕੜੀ ਪੰਜਾਬ ਪ੍ਰਾਪਤੀ ਸਰਵੇਖਣ ਲਈ ਹੋਈ ਪੱਬਾਂ ਭਾਰ ਸੈਕੰਡਰੀ ਸਕੂਲਾਂ ਦੇ 19.61 ਲੱਖ ਵਿਦਿਆਰਥੀਆਂ ਨੇ ਦਿੱਤਾ ਭਰਵਾਂ ਹੁੰਗਾਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ: ਸਕੂਲ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਤੋਂ ਪਹਿਲਾ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਪੂਰੀ ਤਰ੍ਹਾਂ ਤਿਆਰ ਕਰਨ ਹਿੱਤ ਚਲਾਈ ਗਈ ਮੁਹਿੰਮ ਪੰਜਾਬ ਅਚੀਵਮੈਂਟ ਸਰਵੇ ਦੀ ਸਫਲਤਾ ਲਈ ਵਿਭਾਗ ਦੀ ਹਰ ਕੜੀ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਪੰਜਾਬ ਪ੍ਰਾਪਤੀ ਸਰਵੇਖਣ ਲਈ 24 ਅਗਸਤ ਨੂੰ ਲਏ ਗਏ ਸੈਕੰਡਰੀ ਜਮਾਤਾਂ ਦੇ ਟੈਸਟ ਵਿੱਚ 19.61 ਲੱਖ ਵਿਦਿਆਰਥੀਆਂ (ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ) ਨੇ ਹਿੱਸਾ ਲਿਆ। ਜਿਨ੍ਹਾਂ ਵਿੱਚ ਛੇਵੀਂ ਤੋਂ ਦਸਵੀਂ ਤੱਕ ਦੇ 15.32 ਲੱਖ, ਗਿਆਰ੍ਹਵੀਂ ਅਤੇ ਬਾਰ੍ਹਵੀਂ 4.29 ਲੱਖ ਵਿਦਿਆਰਥੀ ਸ਼ਾਮਲ ਸਨ। ਜਮਾਤਵਾਰ ਸ਼ਮੂਲੀਅਤ ਤਹਿਤ ਇਸ ਸਰਵੇਖਣ ਵਿੱਚ ਛੇਵੀਂ ਦੇ 242205, ਸੱਤਵੀਂ ਦੇ 251200, ਅੱਠਵੀਂ ਦੇ 258042, ਨੌਵੀਂ ਦੇ 388707 ਅਤੇ ਦਸਵੀਂ ਦੇ 392643 ਵਿਦਿਆਰਥੀਆਂ ਨੇ ਟੈਸਟ ਵਿੱਚ ਭਾਗ ਲਿਆ। ਬਾਰ੍ਹਵੀਂ ਦੇ ਇਤਿਹਾਸ ਦੇ ਵਿਸ਼ੇ ਵਿੱਚ 102807, ਰਾਜਨੀਤਕ ਸ਼ਾਸਤਰ ਵਿਸ਼ੇ ਵਿੱਚ 91891, ਮੈਡੀਕਲ ਅਤੇ ਨਾਨ ਮੈਡੀਕਲ ਵਿਸ਼ੇ ਦੇ 38538 ਵਿਦਿਆਰਥੀਆਂ ਨੇ ਭਾਗ ਲਿਆ। ਇੰਜ ਹੀ ਗਿਆਰ੍ਹਵੀਂ ਦੇ ਇਤਿਹਾਸ ਵਿਸ਼ੇ ਵਿੱਚ 100843, ਅਰਥਸ਼ਾਸ਼ਤਰ ਵਿਸ਼ੇ ਵਿੱਚ 52934, ਮੈਡੀਕਲ ਨਾਨ-ਮੈਡੀਕਲ ਵਿੱਚ 48147 ਵਿਦਿਆਰਥੀਆਂ ਨੇ ਭਾਗ ਲਿਆ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਰਾਜ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲਾਂ, ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ ਅਤੇ ਸਕੂਲ ਮੁਖੀਆਂ ਨਾਲ ਪੰਜਾਬ ਪ੍ਰਾਪਤੀ ਸਰਵੇਖਣ ਵਿੱਚ ਪਹਿਲੀ ਤੋਂ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਦੇ ਚੰਗੇ ਨਤੀਜਿਆਂ ਲਈ ਲਗਾਤਾਰ ਆਨਲਾਈਨ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਕਤ ਅਧਿਕਾਰੀਆਂ ਤੋਂ ਸਰਵੇ ਦੀ ਸਫਲਤਾ ਲਈ ਸੁਝਾਅ ਲਏ ਜਾ ਰਹੇ ਹਨ ਅਤੇ ਉਨ੍ਹਾਂ ‘ਤੇ ਅਮਲ ਕੀਤਾ ਜਾ ਰਿਹਾ ਹੈ। ਜਿਨ੍ਹਾਂ ਦੀ ਬਦੌਲਤ ਹੀ ਪਹਿਲਾ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਵੱਡਾ ਹੁੰਗਾਰਾ ਦਿੱਤਾ ਤੇ ਹੁਣ ਸੈਕੰਡਰੀ, ਹਾਈ ਤੇ ਮਿਡਲ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਜਨਕ ਹੁੰਗਾਰਾ ਦਿੱਤਾ ਹੈ। ਉਪਰੋਕਤ ਸਰਗਰਮੀਆਂ ਸਬੰਧੀ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਅਧਿਆਪਕ ਮਿਹਨਤ ਨਾਲ ਤਿਆਰ ਕੀਤੇ ਸਿੱਖਣ ਪਰਿਣਾਮਾਂ ਦੇ ਸਵਾਲਾਂ ’ਚੋਂ ਰਿਸੋਰਸ ਪਰਸਨਜ਼ ਦੀ ਸਹਾਇਤਾ ਨਾਲ ਨਿਰਧਾਰਿਤ ਮਾਪਦੰਡਾਂ ਵਾਲੇ ਪ੍ਰਸ਼ਾਨਾਂ ਨੂੰ ਕੁਇਜ਼ ਜਾਂ ਪ੍ਰਸ਼ਨ-ਪੱਤਰਾਂ ਦੇ ਰੂਪ ਵਿੱਚ ਵਿਦਿਆਰਥੀਆਂ ਦੀ ਦੁਹਰਾਈ ਕਰਵਾਉਣ ਲਈ ਉਨ੍ਹਾਂ ਨੂੰ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਮੁਖੀਆਂ ਦੁਆਰਾ ਮਾਪਿਆਂ ਨਾਲ ਆਨ-ਲਾਈਨ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸਕੂਲ ਮੁਖੀਆਂ ਦੁਆਰਾ ਜਨਤਕ ਸਥਾਨਾਂ ਰਾਹੀਂ ਪੰਜਾਬ ਪ੍ਰਾਪਤੀ ਸਰਵੇਖਣ ਸਬੰਧੀ ਅਨਾਉਂਸਮੈਂਟਾਂ ਅਤੇ ਫਲੈਕਸਾਂ ਰਾਹੀਂ ਸ਼ਲਾਘਾਯੋਗ ਪ੍ਰਚਾਰ ਕੀਤਾ ਜਾ ਰਿਹਾ ਹੈ। ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਸਰਵੇਖਣ ਦੀ ਸਫਲਤਾ ਲਈ ਸਕੂਲ ਮੈਨੇਜਮੈਂਟ ਕਮੇਟੀਆਂ, ਜੀਓਜੀ, ਡਾਇਟ ਪ੍ਰਿੰਸੀਪਲ, ਈਟੀਟੀ ਜਾਂ ਬੀਐੱਡ ਦੀ ਪੜ੍ਹਾਈ ਕਰ ਰਹੇ ਸਿਖਿਆਰਥੀਆਂ ਨੂੰ ਵੀ ਆਪਣੇ ਪਿੰਡਾਂ, ਸ਼ਹਿਰਾਂ ਜਾਂ ਕਸਬਿਆਂ ਦੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਰਗਰਮੀਆਂ ਦਾ ਹਿੱਸਾ ਬਣਾਇਆ ਗਿਆ ਹੈ। ਇਸ ਮਿਸ਼ਨ ਲਈ ਵਿਦਿਆਰਥੀਆਂ ਦੇ ਬਡੀ ਗਰੁੱਪ ਬਣਾਉਣ ਲਈ ਵੀ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਦਸਵੀਂ, ਗਿਆਰ੍ਹਵੀ ਅਤੇ ਬਾਰ੍ਹਵੀਂ ਜਮਾਤਾਂ ਦੇ ਬੱਚਿਆਂ ਲਈ ਪੰਜਾਬ ਪ੍ਰਾਪਤੀ ਸਰਵੇਖਣ ਸਬੰਧੀ ਤਿਆਰੀ ਉਹਨਾਂ ਲਈ ਮੁਕਾਬਲਿਆਂ ਦੀ ਪ੍ਰੀਖਿਆਵਾਂ ਵਿੱਚ ਵੀ ਲਾਹੇਵੰਦ ਰਹੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ