Nabaz-e-punjab.com

ਵਾਤਾਵਰਨ ਦੀ ਸ਼ੁੱਧਤਾ ਲਈ ਹਰੇਕ ਮਨੁੱਖ ਆਪਣੇ ਜੀਵਨ ਵਿੱਚ ਘੱਟੋ ਘੱਟ ਦੋ ਪੌਦੇ ਜ਼ਰੂਰ ਲਾਵੇ: ਸੀਚੇਵਾਲ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮੁਹਾਲੀ ਵਿੱਚ 550 ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਭਗਤ ਪੂਰਨ ਸਿੰਘ ਸੁਸਾਇਟੀ ਦੇ ਮੈਂਬਰਾਂ ਨੇ ਪੌਦੇ ਲਗਾਏ

ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਨੇ ਵਾਤਾਵਰਨ ਦਿਵਸ ਤੇ ਸ਼ਹੀਦਾਂ ਨੂੰ ਸਮਰਪਿਤ ਦਿਵਸ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਸੰਸਥਾ ਦੇ ਪ੍ਰਧਾਨ ਗੁਰਮੇਲ ਸਿੰਘ ਮੋਜੇਵਾਲ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਫੇਜ਼-11 ਵਿੱਚ ਵਾਤਾਵਰਨ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਨੂੰ ਸਮਰਪਿਤ ਸੋਵੀਨਰ ਰਿਲੀਜ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮੁਹਾਲੀ ਵਿੱਚ 550 ਪੌਦੇ ਲਗਾਏ ਜਾਣਗੇ। ਜਿਸ ਦਾ ਰਸਮੀ ਆਗਾਜ਼ ਅੱਜ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਫੇਜ਼-11 ਵਿੱਚ ਇੱਕ ਪੌਦਾ ਲਗਾ ਕੇ ਕੀਤਾ।
ਇਸ ਮੌਕੇ ਬੋਲਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਜਿਸ ਤਰੀਕੇ ਨਾਲ ਅਜੋਕੇ ਸਮੇਂ ਵਿੱਚ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ ਅਤੇ ਧਰਤੀ ਹੇਠਲਾ ਪਾਣੀ ਡੂੰਘਾ ਜਾ ਰਿਹਾ ਹੈ, ਉਸ ਨੂੰ ਦੇਖ ਕੇ ਇੰਝ ਜਾਪਦਾ ਹੈ ਕਿ ਜੇਕਰ ਸਮੇਂ ਦੀਆਂ ਸਰਕਾਰਾਂ ਅਤੇ ਸੂਬੇ ਦੇ ਲੋਕ ਹੁਣ ਵੀ ਨਾ ਜਾਗੇ ਤਾਂ ਆਉਣ ਵਾਲੇ ਸਮੇਂ ਪੰਜਾਬ ਰੇਗਿਸਤਾਨ ਬਣ ਜਾਵੇਗਾ। ਉਨ੍ਹਾਂ ਵਾਤਾਵਰਨ ਦੀ ਸ਼ੁੱਧਤਾ ਲਈ ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਦਿਆਂ ਕਿਹਾ ਕਿ ਅੱਜ ਹਰੇਕ ਮਨੁੱਖ ਇਹ ਪ੍ਰਣ ਕਰੇ, ਉਹ ਆਪਣੇ ਜੀਵਨ ਵਿੱਚ ਘੱਟੋ ਘੱਟ ਦੋ ਪੌਦੇ ਜ਼ਰੂਰ ਲਗਾਏ ਅਤੇ ਭਵਿੱਖ ਵਿੱਚ ਪੌਦਿਆਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਕੂਲੀ ਵਿਦਿਆਰਥੀਆਂ ਨੂੰ ਪੌਦਿਆਂ ਦੀ ਸਾਂਭ ਸੰਭਾਲ ਲਈ ਲਾਮਬੰਦ ਕਰਨ ਲਈ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਵਾਤਾਵਰਨ ਦੀ ਸੰਭਾਲ ਦਾ ਪਾਠ ਪੜ੍ਹਾਇਆ ਜਾਵੇ।
ਇਸ ਮੌਕੇ ਕੌਮਾਂਤਰੀ ਖੇਡ ਪ੍ਰਮੋਟਰ ਤੇ ਸਮਾਜ ਸੇਵੀ ਨਰਿੰਦਰ ਸਿੰਘ ਕੰਗ, ਦਵਿੰਦਰ ਸਿੰਘ ਬਾਜਵਾ, ਹਰਸੁਖ ਸਟੱਡੀ ਦੇ ਐਮਡੀ ਮੋਹਨ ਸਿੰਘ, ਗੁਰਪਾਲ ਸਿੰਘ ਕੰਗ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੁਸਾਇਟੀ ਵੱਲੋਂ ਸਾਰੰਗ ਲੋਕ ਵਿੱਚ ਸ਼ਹੀਦਾਂ ਨੂੰ ਸਮਰਪਿਤ ਕਰਵਾਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਉੱਘੀਆਂ ਨਾਮਵਰ ਸ਼ਖ਼ਸੀਅਤਾਂ ਡਾ. ਪਿਆਰਾ ਲਾਲ ਗਰਗ, ਪ੍ਰੋ. ਹਰਲਾਲ ਸਿੰਘ ਅਤੇ ਡਾ. ਗੁਰਮੀਤ ਸਿੰਘ ਬੈਦਵਾਨ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ਹੀਦਾਂ ਦੀ ਯਾਦ ਵਿੱਚ ਦਵਿੰਦਰ ਦਮਨ ਦਾ ਲਿਖਿਆ ਅਤੇ ਜਰਨੈਲ ਹੁਸ਼ਿਆਰਪੁਰੀ ਦੀ ਨਿਰਦੇਸ਼ਨ ਹੇਠ ‘ਛਿਪਣ ਤੋਂ ਪਹਿਲਾ’ ਨਾਟਕ ਖੇਡਿਆ ਗਿਆ। ਹਰਪ੍ਰੀਤ ਕੌਰ ਅਤੇ ਰਘਵੀਰ ਭੱੁਲਰ ਨੇ ਕਣਕਾਂ ਗੀਤ ਪੇਸ਼ ਕੀਤਾ। ਜਿਸ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ।
ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਅਮਰ ਸਿੰਘ ਰੰਧਾਵਾ, ਜਨਰਲ ਸਕੱਤਰ ਬਲਬੀਰ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਗਿੱਲ, ਮੀਤ ਪ੍ਰਧਾਨ ਬਲਬੀਰ ਸਿੰਘ ਸੈਣੀ, ਪ੍ਰੈੱਸ ਸਕੱਤਰ ਧਰਮਪਾਲ ਹੁਸ਼ਿਆਰਪੁਰੀ, ਬੀਬੀ ਅਮਰਜੀਤ ਕੌਰ, ਯੂਥ ਆਗੂ ਜਸਰਾਜ ਸਿੰਘ ਸੋਨੂੰ, ਨਰਿੰਦਰ ਸਿੰਘ ਬਾਠ, ਸੁਰਿੰਦਰ ਸਿੰਘ, ਫਕੀਰ ਚੰਦ ਥਿੰਦ, ਦਰਸ਼ਨ ਸਿੰਘ ਬਾਗੜੀ, ਬਲਬੀਰ ਸਿੰਘ, ਬਲਜੀਤ ਸਿੰਘ, ਅਮਰੀਕ ਸਿੰਘ ਮਹਿਤਾ, ਗੁਰਦੀਪ ਸਿੰਘ, ਸਰਵਨ ਰਾਮ, ਅਮਰਜੀਤ ਸਿੰਘ, ਹੁਸ਼ਿਆਰ ਚੰਦ ਸਿੰਗਲਾ, ਰਣਜੀਤ ਸਿੰਘ ਜੱਲ੍ਹਾ, ਰਾਮਵੀਰ ਸਿੰਘ ਯਾਦਵ, ਸਤਨਾਮ ਸਿੰਘ ਸੱਤਾ, ਹਰਬੰਸ ਸਿੰਘ, ਇੰਦਰਜੀਤ ਸਿੰਘ ਮਲਹੋਤਰਾ, ਰਘਬੀਰ ਸਿੰਘ ਸਿੱਧੂ ਅਤੇ ਡਾ. ਸੁਨੀਲ ਅਹੂਜਾ ਸਮੇਤ ਵੱਡੀ ਗਿਣਤੀ ਵਿੱਚ ਵਾਤਾਵਰਨ ਪ੍ਰੇਮੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ, ਮੁਹਾਲ…