Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਡਾਇਰੀ ਧੰਦੇ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ: ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਡਾਇਰੀ ਧੰਦੇ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਕਿਸਾਨਾਂ ਦੀ ਆਰਥਿਕਤਾ ਦੀ ਮਜ਼ਬੂਤੀ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਸ੍ਰੀ ਸਿੱਧੂ ਨੇ ਸਰਕਾਰੀ ਕਾਲਜ ਮੁਹਾਲੀ ਦੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਕਾਲਜ਼ ਦੇ ਵਿਦਿਆਰਥੀਆਂ ਨੂੰ ਮੁਬਾਰਕਵਾਦ ਦਿੱਤੀ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ਼ ਐਸ.ਏ.ਐਸ਼.ਨਗਰ ਇੱਕ ਨਾਂਮਵਰ ਸੰਸਥਾ ਹੈ ਅਤੇ ਇੱਥੋਂ ਪੜ੍ਹ ਕੇ ਗਏ ਵਿਦਿਆਰਥੀਆਂ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸੂਬੇ ਅਤੇ ਦੇਸ਼ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਕਾਲਜ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਜੋੜਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਹੈ ਤਾਂ ਜੋ ਇਸ ਕਾਲਜ਼ ਨੂੰ ਚੰਡੀਗੜ੍ਹ ਦੇ ਕਾਲਜ਼ਾਂ ਦੇ ਪੈਟਰਨ ’ਤੇ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਨੂੰ ਕਿਸੇ ਕਿਸਮ ਦੀ ਤੋਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਕਾਲਜ਼ ਵਿਚ ਬਿਹਤਰ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ਼ ਵਿਚ ਸ਼ਹਿਰ ਤੋਂ ਇਲਾਵਾ ਨੇੜੇ ਤੇੜੇ ਦੇ ਪਿੰਡਾਂ ਦੇ 1700 ਦੇ ਕਰੀਬ ਵਿਦਿਆਰਥੀ ਅਤੇ ਵਿਦਿਆਰਥਣਾਂ ਵਿੱਦਿਆ ਹਾਸਿਲ ਕਰ ਰਹੇ ਹਨ। ਪੱਤਰਕਾਰਾਂ ਨਾਲ ਕਿਰਤ ਵਿਭਾਗ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਸਭ ਤੋਂ ਅਹਿਮ ਵਿਭਾਗ ਹੈ ਜੋ ਕਿ ਲੋਕ ਸੇਵਾ ਨੂੰ ਸਮਰਪਿਤ ਹੈ। ਇਸ ਲਈ ਇਸ ਵਿਭਾਗ ਵਿਚ ਨਵੀਆਂ ਤਬਦੀਲੀਆਂ ਲਿਆਂਦੀਆਂ ਜਾਣਗੀਆਂ। ਪੱਤਰਕਾਰਾਂ ਵੱਲੋਂ ਮੁਹਾਲੀ ਵਿਖੇ ਲੇਬਰ ਸ਼ੈਡ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਜਿੱਥੇ ਲੋੜ ਪਈ ਉਨ੍ਹਾਂ ਢੁੱਕਵੀਆਂ ਥਾਵਾਂ ’ਤੇ ਲੋੜੀਂਦੇ ਲੇਬਰ ਸ਼ੈਡ ਬਣਾਏ ਜਾਣਗੇ ਤਾਂ ਜੋ ਲੇਬਰ ਨੂੰ ਗਰਮੀ ਸਰਦੀ ਦੇ ਦਿਨਾਂ ਵਿਚ ਬੈਠਣ ਆਦਿ ਦੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇੇਵ ਸਿੰਘ ਮਾਨ, ਐਸਡੀਐਮ ਡਾ. ਆਰ.ਪੀ.ਸਿੰਘ ਅਤੇ ਹੋਰ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਕਾਲਜ਼ ਦੇ ਸਲਾਨਾ ਇਨਾਮ ਵੰਡ ਸਮਾਂਰੋਹ ਵਿਚ ਪੁੱਜਣ ਤੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਸ੍ਰੀ ਸਿੱਧੂ ਸਮੇਤ ਹੋਰਨਾਂ ਪੁੱਜੀਆਂ ਸ਼ਖ਼ਸੀਅਤਾਂ ਨੂੰ ਜੀ ਆਇਆ ਆਖਿਆ। ਇਸ ਮੌਕੇ ਸ੍ਰੀ ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ ਚੰਦ ਸ਼ਰਮਾਂ ਮੱਛਲੀਕਲਾਂ, ਪ੍ਰੋ. ਜਸਪਾਲ ਸਿੰਘ, ਐਡਵੋਕੇਟ ਕਰਮਵੀਰ ਸਿੰਘ ਸਿੱਧੂ, ਕੌਂਸਲਰ ਨਰਾਇਣ ਸਿੰਘ ਸਿੱਧੂ ਅਤੇ ਨਛੱਤਰ ਸਿੰਘ ਇਸ ਤੋਂ ਇਲਾਵਾ ਗੁਰਚਰਨ ਸਿੰਘ ਭੰਵਰਾ, ਜੀ.ਐਸ.ਰਿਆੜ ਅਤੇ ਅਮਰਜੀਤ ਸਿੰਘ ਜੀਤੀ ਸਿੱਧੂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ