nabaz-e-punjab,com

ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਤੋਂ ਹਰ ਵਰਗ ਦੇ ਲੋਕ ਦੁਖੀ: ਸੁਖਬੀਰ ਬਾਦਲ

ਪਟਿਆਲਾ ਰੈਲੀ ਦੀਆਂ ਤਿਆਰੀਆਂ ਲਈ ਮੁਹਾਲੀ ਹਲਕੇ ਦੀ ਵੱਡੀ ਮੀਟਿੰਗ ਨੂੰ ਕੀਤਾ ਸੰਬੋਧਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ:
ਅਕਾਲੀ ਦਲ ਵੱਲੋਂ ਪਟਿਆਲਾ ਵਿੱਚ ਸੱਤ ਅਕਤੂਬਰ ਨੂੰ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਵਿਸ਼ੇਸ ਤੌਰ ਤੇ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੁਖਬੀਰ ਬਾਦਲ ਨੇ ਵਰਕਰਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਉਹ ਸਰਕਾਰ ਵਧੀਕੀਆਂ ਤੋਂ ਬਿਲਕੁਲ ਵੀ ਨਾ ਘਬਰਾਉਣ। ਅਕਾਲੀ ਦਲ ਦੀ ਪੰਜਾਬ ਵਿੱਚ ਸਰਕਾਰ ਆਉਣ ’ਤੇ ਕਾਂਗਰਸੀਆਂ ਦੇ ਕਹਿਣ ’ਤੇ ਅਕਾਲੀਆਂ ਨਾਲ ਵਧੀਕੀਆਂ ਕਰਨ ਵਾਲੇ ਅਫ਼ਸਰਾਂ ਤੋਂ ਹਿਸਾਬ ਲਿਆ ਜਾਵੇਗਾ। ਇਸ ਸਬੰਧੀ ਲਾਲ ਡਾਇਰੀ ਵਿੱਚ ਗਲਤ ਕੰਮ ਕਰਨ ਵਾਲੇ ਅਫ਼ਸਰਾਂ ਦੇ ਨਾਂਅ ਨੋਟ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੋ ਚੁੱਕਿਆ ਹੈ ਅਤੇ ਲੋਕ ਹੁਣ ਅਕਾਲੀ ਸਰਕਾਰ ਦੇ ਰਾਜ ਨੂੰ ਯਾਦ ਕਰਨ ਲੱਗ ਪਏ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਕਰਨ ਲਈ ਹੀ ਅਕਾਲੀ ਦਲ ਵਲੋੱ ਪਟਿਆਲਾ ਵਿਖੇ ਰੈਲੀ ਕੀਤੀ ਜਾ ਰਹੀ ਹੈ। ਮੁਹਾਲੀ ਸ਼ਹਿਰ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਨੇ ਆਪਣੀ ਸਰਕਾਰ ਦੌਰਾਨ ਮੁਹਾਲੀ ਸ਼ਹਿਰ ਨੂੰ ਅੰਤਰਰਾਸ਼ਟਰੀ ਪੱਧਰ ਦਾ ਬੁਨਿਆਦੀ ਢਾਂਚਾ ਦੇਣ ਅਤੇ ਇੱਥੇ ਲੋੜੀਂਦੀਆਂ ਸੁਵਿਧਾਵਾਂ ਮੁਹਈਆ ਕਰਵਾਉਣ ਲਈ ਕਈ ਪ੍ਰੋਜੈਕਟ ਲਿਆਂਦੇ ਸਨ ਅਤੇ ਪਿੰਡਾਂ ਨੂੰ ਵੀ ਵਿਕਾਸ ਲਈ ਵੱਡੀਆਂ ਗਰਾਂਟਾਂ ਦਿੱਤੀਆਂ ਸਨ ਪਰ ਮੌਜੂਦਾ ਕਾਂਗਰਸ ਸਰਕਾਰ ਨੇ ਤਾਂ ਮੁਹਾਲੀ ਸਮੇਤ ਪੂਰੇ ਪੰਜਾਬ ਦਾ ਭੱਠਾ ਬਿਠਾ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਸਰਕਾਰ ਤੋਂ ਕਿਸੇ ਵੀ ਵਰਗ ਦੀ ਭਲਾਈ ਦੀ ਉਮੀਦ ਕਰਨੀ ਵਿਅਰਥ ਹੈ।
ਇਸ ਮੌਕੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ ਅਕਾਲੀ ਭਾਜਪਾ ਸਰਕਾਰ ਸਮੇਂ ਹੀ ਹੋਇਆ ਹੈ। ਉਹਨਾਂ ਕਿਹਾ ਕਿ ਮੁਹਾਲੀ ਹਲਕੇ ਤੋਂ ਪਟਿਆਲਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਵਰਕਰ ਸ਼ਮੂਲੀਅਤ ਕਰਨਗੇ। ਇਸ ਮੌਕੇ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅਕਾਲੀ ਜਥਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਐਸਜੀਪੀ ਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ, ਯੂਥ ਅਕਾਲੀ ਦਲ ਸ਼ਹਿਰੀ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਯੂਥ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦਿਹਾਤੀ ਦੇ ਪ੍ਰਧਾਨ ਸ੍ਰ. ਸਤਿੰਦਰ ਸਿੰਘ ਗਿੱਲ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਇਸਤਰੀ ਵਿੰਗ ਦੀ ਜਿਲ੍ਹਾ ਪ੍ਰਧਾਨ ਸ਼ਹਿਰੀ ਬੀਬੀ ਕੁਲਦੀਪ ਕੌਰ ਕੰਗ, ਜਿਲ੍ਹਾ ਦਿਹਾਤੀ ਦੇ ਸਕੱਤਰ ਜਨਰਲ ਪਰਮਜੀਤ ਸਿੰਘ ਕਾਹਲੋੱ, ਜਿਲ੍ਹਾ ਸ਼ਹਿਰੀ ਦੇ ਸਕੱਤਰ ਜਨਰਲ ਕਮਲਜੀਤ ਸਿੰਘ ਰੂਬੀ, ਇਸਤਰੀ ਵਿੰਗ ਜਿਲ੍ਹਾ ਦਿਹਾਤੀ ਦੀ ਪ੍ਰਧਾਨ ਬੀਬੀ ਬਲਜਿੰਦਰ ਕੌਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਟੇਜ ਦਾ ਸੰਚਾਲਨ ਪਰਮਿੰਦਰ ਸਿੰਘ ਸੋਹਾਣਾ ਨੇ ਕੀਤਾ।
ਇਸ ਮੌਕੇ ਪਾਰਟੀ ਦੇ ਕੌਂਸਲਰ, ਡਾ. ਮੇਜਰ ਸਿੰਘ, ਹਰਪਾਲ ਸਿੰਘ ਬਰਾੜ, ਗੁਰਮੀਤ ਸਿੰਘ ਸ਼ਾਮਪੁਰ, ਸੁਰਿੰਦਰ ਸਿੰਘ ਰੋਡਾ (ਸਾਰੇ ਸਰਕਲ ਪ੍ਰਧਾਨ ਸ਼ਹਿਰੀ), ਬਲਜੀਤ ਸਿੰਘ ਜਗਤਪੁਰ, ਹਰਿੰਦਰ ਸਿੰਘ, ਬਲਜਿੰਦਰ ਸਿੰਘ ਲਖਨੌਰ, ਅਵਤਾਰ ਸਿੰਘ ਦਾਊਂ (ਸਾਰੇ ਸਰਕਲ ਪ੍ਰਧਾਨ ਦਿਹਾਤੀ) ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਪ੍ਰੇਮ ਸਿੰਘ ਝਿਊਰਹੇੜੀ, ਗੁਰਮੀਤ ਸਿੰਘ ਬਾਕਰਪੁਰ, ਕਰਮਜੀਤ ਸਿੰਘ ਕੰਮਾ, ਗੁਰਪ੍ਰਤਾਪ ਸਿੰਘ ਬੜੀ, ਸੋਨੀ ਬੜੀ, ਬਲਜੀਤ ਸਿੰਘ ਦੈੜੀ, ਸੁਖਵਿੰਦਰ ਸਿੰਘ ਬਹਿਲੋਲਪੁਰ ਬਲਾਕ ਸੰਮਤੀ ਮੈਂਬਰ, ਰਾਮ ਕ੍ਰਿਸ਼ਨ ਪੰਡਤ ਝਿਊਰਹੇੜੀ, ਗੁਰਪਾਲ ਸਿੰਘ ਮੋਟੇਮਾਜਰਾ, ਕੇਸਰ ਸਿੰਘ, ਜਗਤਾਰ ਸਿੰਘ ਬਾਕਰਪੁਰ, ਹਰਜਿੰਦਰ ਸਿੰਘ, ਇਲਾਕੇ ਦੇ ਪੰਚ, ਸਰਪੰਚ, ਪਤਵੰਤੇ ਸੱਜਣ ਤੇ ਹੋਰ ਆਗੂ ਅਤੇ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…