Share on Facebook Share on Twitter Share on Google+ Share on Pinterest Share on Linkedin ਸਾਨੂੰ ਸਾਰਿਆਂ ਨੂੰ ਲੋੜਵੰਦ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸਹਾਇਤਾ ਕਰਨੀ ਚਾਹੀਦੀ ਹੈ: ਜਸਪ੍ਰੀਤ ਕੌਰ ਮੁਹਾਲੀ ਅਕਾਲੀ ਕੌਂਸਲਰ ਬੀਬਾ ਜਸਪ੍ਰੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-2 ਵਿੱਚ ਬੱਚਿਆਂ ਨੂੰ ਬੂਟ ਵੰਡੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ: ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-2 ਮੁਹਾਲੀ ਵਿਖੇ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਵਿੱਚ ਐਸਐਮਸੀ ਦੀ ਚੇਅਰਪਰਸਨ ਅਤੇ ਅਕਾਲੀ ਦਲ ਦੀ ਕੌਂਸਲਰ ਸ੍ਰੀਮਤੀ ਜਸਪ੍ਰੀਤ ਕੌਰ ਮੁਹਾਲੀ ਨੇ ਸਕੂਲ ਦੇ ਬੱਚਿਆਂ ਨੂੰ ਬੂਟ ਵੰਡੇ। ਇਸ ਮੌਕੇ ਉਚੇਚੇ ਤੌਰ ਤੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਵੀ ਹਾਜ਼ਰ ਸਨ। ਜਸਪ੍ਰੀਤ ਕੌਰ ਮੁਹਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬੱਚਿਆਂ ਨੂੰ ਵਿਦਿਆ ਪ੍ਰਦਾਨ ਕਰਨਾ ਮੁੱਢਲਾ ਫਰਜ਼ ਹੈ। ਪੰਜਾਬ ਸਰਕਾਰ ਬੱਚਿਆਂ ਨੂੰ ਹਰ ਸੁੱਖ-ਸਹੂਲਤਾਂ ਸਕੂਲਾਂ ਵਿੱਚ ਪ੍ਰਦਾਨ ਕਰ ਰਹੀ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਾਨੂੰ ਜ਼ਰੂਰਤਮੰਦ ਬੱਚਿਆਂ ਦੀ ਵੱਧ ਤੋਂ ਵੱਧ ਵਿਦਿਆ ਦੇ ਖੇਤਰ ਵਿੱਚ ਮੱਦਦ ਕਰਨੀ ਚਾਹੀਦੀ ਹੈ ਤਾਂ ਕਿ ਉਹ ਅੱਗੇ ਵੱਧ ਕੇ ਇਹੋ ਬੱਚੇ ਸਾਡੇ ਦੇਸ਼ ਦਾ ਵਧੀਆ ਭਵਿੱਖ ਉੱਜਵਲ ਕਰ ਸਕਣ। ਇਸ ਮੌਕੇ ਸਕੂਲ ਦੀ ਸੈਂਟਰ ਹੈੱਡ ਟੀਚਰ ਸ੍ਰੀਮਤੀ ਰੇਨੂੰ ਤਿਵਾੜੀ, ਬਲਜਿੰਦਰ ਕੌਰ, ਚਰਨਜੀਤ ਕੌਰ, ਨਵਦੀਪ ਕੌਰ, ਹਰਦੀਪ ਕੌਰ, ਜਸਪਾਲ ਕੌਰ, ਨਵਨੀਤ ਕੌਰ, ਹਰਪ੍ਰੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ