ਸਾਬਕਾ ਫੌਜੀਆਂ ਵੱਲੋਂ ਕੈਪਟਨ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਮੁਹਾਲੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਆਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਇੱਥੋਂ ਦੇ ਸੈਕਟਰ-67 ਸਥਿਤ ਜਲਵਾਯੂ ਵਿਹਾਰ ਵਿਖੇ ਅਕਾਲੀ ਕੌਂਲ ਪਰਵਿੰਦਰ ਸਿੰਘ ਤਸਿੰਬਲੀ ਦੀ ਅਗਵਾਈ ਹੇਠ ਚੋਣ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਸਾਬਕਾ ਫੌਜੀ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੇ ਨਾਲ-ਨਾਲ ਸਾਬਕਾ ਫੌਜੀਆਂ ਦੀ ਭਲਾਈ ਲਈ ਅਨੇਕਾਂ ਯੋਜਨਾਵਾਂ ਉਲੀਕੀਆਂ ਹਨ। ਉਨ੍ਹਾਂ ਵਾਅਦਾ ਕੀਤਾ ਕਿ ਮੁਹਾਲੀ ਹਲਕੇ ਤੋਂ ਜਿੱਤਣ ਮਗਰੋਂ ਉਹ ਪਹਿਲ ਦੇ ਅਧਾਰ ’ਤੇ ਸਾਬਕਾ ਫੌਜੀਆਂ ਦੀਆਂ ਮੁਸ਼ਕਲਾਂ ਅਤੇ ਹੋਰ ਭਲਾਈ ਯੋਜਨਾਵਾਂ ਨੂੰ ਪਹਿਲ ਦੇ ਅਧਾਰ ’ਤੇ ਲਾਗੂ ਕਰਵਾਉਣਗੇ।
ਇਸ ਮੌਕੇ ਸਾਬਕਾ ਫੌਜੀਆਂ ਨੇ ਕੈਪਟਨ ਸਿੱਧੂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨੂੰ ਆਪਣੀਆਂ ਮੰਗਾਂ ਅਤੇ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਕੈਪਟਨ ਸਿੱਧੂ ਨੂੰ ਆਪਣੇ ਖੇਤਰ ਦੀਆਂ 80 ਪ੍ਰਤੀਸ਼ਤ ਵੋਟਾਂ ਉਨ੍ਹਾਂ ਦੇ ਹੱਕ ’ਚ ਪਵਾਉਣਗੇ। ਇਸ ਮੌਕੇ ਪਰਵਿੰਦਰ ਸਿੰਘ ਤਸਿੰਬਲੀ ਨੇ ਕਿਹਾ ਕਿ ਕੈਪਟਨ ਸਿੱਧੂ ਇਕ ਪੜ੍ਹੇ ਲਿਖੇ ਅਤੇ ਸਾਫ਼ ਸੁਥਰੀ ਛਵੀ ਵਾਲੇ ਉਮੀਦਵਾਰ ਹਨ ਅਤੇ ਉਹ ਹਲਕੇ ਦੀਆਂ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਪਹਿਲਾਂ ਤੋਂ ਹੀ ਜਾਣੂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਿੱਧੂ ਨੇ ਮੁਹਾਲੀ ਦੇ ਡੀ.ਸੀ. ਹੁੰਦਿਆਂ ਹਲਕੇ ਦੇ ਵਿਕਾਸ ਲਈ ਅਨੇਕ ਕਦਮ ਪੁੱਟੇ ਸਨ। ਜਿਨ੍ਹਾਂ ਕਰਕੇ ਲੋਕ ਉਨ੍ਹਾਂ ਦੀ ਲਗਨ ਅਤੇ ਦ੍ਰਿੜ ਕੋਸ਼ਿਸ਼ ਨੂੰ ਹੁਲਾਰਾ ਦਿੰਦਿਆਂ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਸਾਰੇ ਵਰਗਾਂ ਦੀ ਭਲਾਈ ਲਈ ਅਨੇਕ ਯੋਜਨਾਵਾਂ ਉਲੀਕੀਆਂ ਹਨ। ਸ੍ਰੀ ਤਸਿੰਬਲੀ ਨੇ ਕਿਹਾ ਕਿ ਲੋਕ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਝੂਠੇ ਲਾਰਿਆਂ ’ਚ ਨਹੀਂ ਆਉਣਗੇ।
ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਟਕਸਾਲੀ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਨਿਸ਼ਾ ਸ਼ਰਮਾ, ਕੈਪਟਨ ਰੂਪ ਸਿੰਘ, ਜੋਗਿੰਦਰ ਸਿੰਘ, ਸੁਰਿੰਦਰ ਸਿੰਘ, ਬੀ.ਐਸ. ਢਿੱਲੋਂ, ਅਕਾਲੀ ਦਲ ਦੇ ਕੌਂਸਲਰ ਕਮਲਜੀਤ ਸਿੰਘ ਰੂਬੀ ਸਮੇਤ ਵੱਡੀ ਗਿਣਤੀ ਵਿੱਚ ਸਾਬਕਾ ਫੌਜੀ ਅਤੇ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…