ਸਾਬਕਾ ਵਿਧਾਇਕ ਜਗਮੋਹਨ ਕੰਗ ਅਤੇ ਐਸਡੀਐਮ ਸ੍ਰੀਮਤੀ ਬਰਾੜ ਨੇ ਕੁਰਾਲੀ ਅਨਾਜ ਮੰਡੀ ਵਿੱਚ ਲਿਆ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਅਪਰੈਲ:
ਸਥਾਨਕ ਅਨਾਜ਼ ਮੰਡੀ ਵਿੱਚ ਕਣਕ ਦੀ ਫਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ ਅਮਨਿੰਦਰ ਕੌਰ ਬਰਾੜ ਵਿਸ਼ੇਸ ਤੌਰ ਤੇ ਪਹੁੰਚੇ, ਉਨ੍ਹਾਂ ਕਿਸਾਨਾਂ ਅਤੇ ਆੜਤੀਆਂ ਨਾਲ ਗਲਬਾਤ ਕਰਦਿਆਂ ਖਰੀਦ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਐਸ.ਡੀ.ਐਮ ਨੇ ਮਾਰਕੀਟ ਕਮੇਟੀ ਦੇ ਸਕੱਤਰ ਮਲਕੀਤ ਸਿੰਘ ਅਤੇ ਹੋਰਨਾਂ ਕਰਮਚਾਰੀਆਂ ਤੋਂ ਮੰਡੀ ਵਿਚ ਆਈ ਕਣਕ ਬਾਰੇ ਜਾਣਕਾਰੀ ਹਾਸਲ ਕਰਦਿਆਂ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ ਨੇ ਕਿਹਾ ਹੈ ਕਿ ਅਨਾਜ਼ ਮੰਡੀਆਂ ਵਿੱਚ ਪੰਜਾਬ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨਤਾਂ ਜੋ ਮੰਡੀਆਂ ਵਿੱਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਅਨਾਜ਼ ਮੰਡੀ ਦੇ ਪ੍ਰਧਾਨ ਸੰਜੇ ਮਿੱਤਲ ਐਸ.ਡੀ.ਐਮ ਬਰਾੜ ਅਤੇ ਸਾਬਕਾ ਵਿਧਾਇਕ ਕੰਗ ਨੂੰ ਮੰਡੀ ਵਿਚ ਆਉਣ ਵਾਲੀਆਂ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੂੰ ਕਣਕ ਦੀ ਸੁੱਕੀ ਅਤੇ ਸਾਫ਼-ਸੁਥਰੀ ਫਸਲ ਮੰਡੀ ਵਿੱਚ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਨਗਰ ਕੌਸਲ ਦੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਸ਼ਾਹੀ, ਰਾਕੇਸ਼ ਕਾਲੀਆ ਸਕੱਤਰ ਪੰਜਾਬ ਕਾਂਗਰਸ, ਬਹਾਦਰ ਸਿੰਘ ਓ.ਕੇ ਕੌਂਸਲਰ, ਹੈਪੀ ਧੀਮਾਨ, ਨੰਦੀਪਾਲ ਬਾਂਸਲ, ਮੰਡੀ ਸੁਪਰਵਾਈਜ਼ਰ ਕੁਲਵੀਰ ਸਿੰਘ, ਸਹਾਇਕ ਫੂਡ ਅਫ਼ਸਰ ਹਰਦੀਪ ਸਿੰਘ, ਸ਼ਿਵ ਸ਼ੰਕਰ ਪਨਗਰੇਨ, ਸੁਨੀਲ ਕੁਮਾਰ ਪਨਸੱਪ, ਗਗਨਦੀਪ ਸਿੰਘ ਤੇ ਜਸਵੀਰ ਸਿੰਘ ਮਾਰਕਫੈਡ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ ਸਰਕਾਰ ਨੇ ਕਮਿਊਟਿਡ ਪ…