nabaz-e-punjab.com

ਆਈਟੀਆਈ ਪ੍ਰੀਖਿਆਵਾਂ ਵਿੱਚ ਨਕਲ ਰੋਕਣ ਸਿਰਫ਼ ਸਰਕਾਰੀ ਸੰਸਥਾਵਾਂ ਵਿੱਚ ਹੀ ਬਣਾਏ ਗਏ ਪ੍ਰੀਖਿਆ ਕੇਂਦਰ: ਚੰਨੀ

18 ਅਗਸਤ ਤੋਂ 10 ਸਤੰਬਰ ਤੱਕ ਹੋਣ ਵਾਲੀਆਂ ਪ੍ਰੀਖਿਆਵਾਂ ਲਈ 82 ਸਰਕਾਰੀ ਆਈਟੀਆਈ ’ਚ ਬਣਾਏ ਪ੍ਰੀਖਿਆ ਕੇਂਦਰ

ਸਾਰਾ ਨਿਗਰਾਨ ਅਮਲਾ ਵੀ ਸਰਕਾਰੀ ਹੀ ਹੋਵੇਗਾ, ਨਕਲ ਰੋਕਣ ਲਈ ਉੱਚ ਅਧਿਕਾਰੀਆਂ ਨੂੰ ਅਚਨਚੇਤ ਚੈਕਿੰਗ ਦੇ ਆਦੇਸ਼

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਅਗਸਤ:
ਪੰਜਾਬ ਸਰਕਾਰ ਵਲੋਂ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਦੇ ਨਾਲ ਨਾਲ ਨਕਲ ਨੂੰ ਠੱਲ ਪਾਉਣ ਲਈ ਆਈ.ਟੀ.ਆਈ ਪ੍ਰੀਖਿਆਵਾਂ ਲਈ ਇਮਤਿਹਾਨ ਕੇਂਦਰ ਸਿਰਫ ਸਰਕਾਰੀ ਸੰਸਥਾਵਾਂ ਵਿਚ ਹੀ ਬਣਾਏ ਜਾਣ ਦਾ ਫੈਸਲਾ ਲਿਆ ਗਿਆ ਹੈ।ਅੱਜ ਇੱਥੇ ਇਸ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਸਟੇਟ ਕਾਂਉਸਲ ਫਾਰ ਵੋਕੇਸ਼ਨਲ ਟਰੇਨਿੰਗ ਦੇ ਅਧੀਨ ਵੱਖ ਵੱਖ ਸਮੈਸ਼ਟਰਾਂ ਲਈ 18 ਅਗਸਤ ਤੋਂ 10 ਸਤੰਬਰ ਤੱਕ ਹੋਣ ਵਾਲੀਆਂ ਪ੍ਰੀਖਿਆਵਾਂ ਲਈ 82 ਸਰਕਾਰੀ ਆਈ.ਟੀ.ਆਈ ਵਿਚ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਉਨ੍ਹਾਂ ਨਾਲ ਹੀ ਦੱਸਿਆ ਕਿ ਕਿਸੇ ਵੀ ਪ੍ਰਾਈਵੇਟ ਆਈ.ਟੀ.ਆਈ ਵਿਚ ਪ੍ਰੀਖਿਆ ਕੇਂਦਰ ਨਹੀਂ ਬਣਾਇਆ ਗਿਆ।
ਸ੍ਰੀ ਚੰਨੀ ਨੇ ਦੱਸਿਆ ਕਿ ਇੰਨਾਂ ਪ੍ਰੀਖਿਆਵਾਂ ਦੌਰਾਨ ਆਈ.ਟੀ.ਆਈ., ਆਰਟ ਐਂਡ ਕਰਾਫਟ ਅਤੇ ਟੀਚਰਜ ਟਰੇਨਿੰਗ ਦੇ ਇਮਤਿਹਾਨ ਲਏ ਜਾਣੇ ਹਨ।ਉਨ੍ਹਾਂ ਦੱਸਿਆ ਕਿ ਨਿੱਜੀ ਅਦਾਰਿਆਂ ਦੀ ਇਮਤਿਹਿਾਨ ਲੈਣ ਵਿਚ ਦਖਲ ਅੰਦਾਜੀ ਬਿਲਕੁਲ ਖਤਮ ਕਰ ਦਿੱਤੀ ਗਈ ਹੈ।ਉਨਾਂ ਨਾਲ ਹੀ ਦੱਸਿਆ ਕਿ ਇਮਤਿਹਾਨ ਕੇਂਦਰਾਂ ਵਿਚ ਨਿਗਰਾਨੀ ਲਈ ਸਾਰ ਅਮਲਾ ਵੀ ਸਰਕਾਰੀ ਤੈਨਾਤ ਕੀਤਾ ਜਾਵੇਗਾ। ਤਕਨੀਕੀ ਸਿੱਖਿਆ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਿਦਆਂ ਕਿਹਾ ਕਿ ਪ੍ਰੀਖਿਆਵਾਂ ਦੌਰਾਨ ਸਾਰੇ ਕੇਂਦਰਾਂ ਦੀ ਅਚਨਚੇਤ ਚੈਕਿੰਗ ਯਕੀਨੀ ਕੀਤੀ ਜਾਵੇ ਅਤੇ ਨਕਲ ਕਰਨ ਵਾਲਿਆਂ ਜਾ ਕਰਵਾਉਣ ਵਾਲਿਆਂ ਖਿਲਾਫ ਪੂਰੀ ਸਖਤੀ ਵਰਤੀ ਜਾਵੇ।
ਇਸ ਮੌਕੇ ਸ੍ਰੀ ਚੰਨੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਵਲੋਂ ਤਹਿ ਸ਼ਰਤਾਂ ਅਨੁਸਾਰ ਨਿੱਜੀ ਤਕਨੀਕੀ ਸਿੱਖਿਆ ਅਦਾਰਿਆਂ ਅਤੇ ਆਈ. ਟੀ.ਆਈ ਪਹਿਲ ਦੇ ਅਧਾਰ ‘ਤੇ ਤਹਿ ਸਰਤਾਂ ਅਨੁਸਾਰ ਬਿਲਡਿੰਗਾਂ, ਪੂਰਾ ਸਟਾਫ ਅਤੇ ਹੋਰ ਲੋੜੀਂਦਾ ਇੰਨਫਰਾਸਟੱਕਚਰ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਉਣ। ਉਨ੍ਹਾਂ ਨਾਲ ਹੀ ਕਿਹਾ ਕਿ ਅਜਿਹਾ ਨਾ ਕਰਨ ਵਾਲੇ ਅਦਾਰਿਆਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਕਿਸੇ ਅਜਿਹੇ ਅਦਾਰੇ ਨੂੰ ਨਿਯਮਾ ਵਿਚ ਕੋਈ ਢਿੱਲ ਨਾ ਦਿੱਤੀ ਜਾਵੇ।
ਇਸ ਮੌਕੇ ਸ਼੍ਰੀ ਪ੍ਰਵੀਨ ਕੁਮਾਰ ਥਿੰਦ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋੋਗਿਕ ਸਿੱਖਲਾਈ ਵਿਭਾਗ, ਸ਼੍ਰੀ ਚੰਦਰ ਗੈਂਦ, ਸਕੱਤਰ ਪੰਜਾਬ ਰਾਜ ਤਕਨੀਕੀ ਸਿੱਖਿਆ ਬੋੋਰਡ, ਸ਼੍ਰੀ ਮੋਹਨਬੀਰ ਸਿੰਘ, ਅਡੀਸ਼ਨਲ ਡਾਇਰੈਕਟਰ, ਸ਼੍ਰੀਮਤੀ ਦਮਨਪ੍ਰਿਤ ਕੌਰ ਡੀ.ਡੀ.ਏ, ਸ੍ਰੀਮਤੀ ਦਲਜੀਤ ਕੌਰ, ਸ੍ਰੀ ਰਾਜੀਵ ਪੁਰੀ ਰਜਿਸਟਰਾਰ ਕਮ ਕੰਟਰੋਲਰ ਅਤੇ ਸ਼੍ਰੀ ਨਰਿੰਦਰ ਪਾਲ ਸਿੰਘ ਲਾਂਬਾ, ਡਿਪਟੀ ਡਾਇਰੈਕਟਰ ਤੋੋਂ ਇਲਾਵਾ ਕਈ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿਚ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…