Share on Facebook Share on Twitter Share on Google+ Share on Pinterest Share on Linkedin ਜ਼ੀਰਕਪੁਰ ਵਿੱਚ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਦੁੱਧ ਦੇ ਸੈਂਪਲਾਂ ਦੀ ਕੀਤੀ ਜਾਂਚ ਨਬਜ਼-ਏ-ਪੰਜਾਬ ਬਿਊਰੋ, ਜ਼ੀਰਕਪੁਰ, 22 ਸਤੰਬਰ: ਪੰਜਾਬ ਸਰਕਾਰ ਵੱਲੋਂ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਅਤੇ ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਤੇ ਦੁੱਧ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦੇਣ ਲਈ ਜ਼ੀਰਕਪੁਰ ਵਿਖੇ ਦੁੱਧ ਖਪਤ ਜਾਗਰੂਕਤਾ ਮੁਹਿੰਮ ਤਹਿਤ ਦੁੱਧ ਪਰਖ ਕੈਂਪ ਦਾ ਆਯੋਜਨ ਕੀਤਾ ਗਿਆ। ਡੇਅਰੀ ਟੈਕਨੋਲੋਜਿਸਟ ਸ੍ਰੀ ਦਰਸ਼ਨ ਸਿੰਘ ਦੀ ਦੇਖ ਰੇਖ ਹੇਠ ਲਗਾਏ ਗਏ ਦੁੱਧ ਪਰਖ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ, ਉਨ੍ਹਾਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋੱ ਚਲਾਏ ਜਾ ਰਹੇ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਜ਼ੀਰਕਪੁਰ ਸ਼ਹਿਰ ਵਿੱਚ ਮੋਬਾਈਲ ਲੈਬੋਰਾਟਰੀ ਰਾਂਹੀ ਦੁੱਧ ਦੇ 48 ਸੈਂਪਲ ਚੈਕ ਕੀਤੇ ਗਏ ਜਿਨ੍ਹਾਂ ਵਿੱਚੋਂ 30 ਨਮੂਨੇ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ 18 ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ। ਜਿਸ ਦੀ ਮਿਕਦਾਰ 12 ਤੋਂ 28 ਪ੍ਰਤੀਸ਼ਤ ਤੱਕ ਸੀ। ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂ ਪਾਏ ਗਏ। ਸ੍ਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਨਮੂਨੇ ਟੈਸਟ ਕਰਨ ਉਪਰੰਤ ਨਤੀਜ਼ੇ ਲਿਖਤੀ ਰੂਪ ਵਿੱਚ ਮੌਕੇ ਤੇ ਹੀ ਮੁਫ਼ਤ ਦਿੱਤੇ ਗਏ। ਇਸ ਮੌਕੇ ਜੋਧ ਸਿੰਘ ਡੇਅਰੀ ਇੰਸਪੈਕਟਰ, ਦੁੱਧ ਖਪਤਕਾਰ ਨਿਤਿਨ, ਰਮੇਸ਼ ਤਿਵਾੜੀ, ਰਵਿੰਦਰ, ਜਿਓਤੀ, ਮੋਨਿਕਾ, ਅਰਚਨਾਂ, ਲਕਸਮੀ, ਜਸਪਾਲ ਕੌਰ, ਲਤਾ, ਬਬੀਤਾ, ਸਪਨਾ,ਹਰਦੀਪ ਸਿੰਘ, ਗੁਰਦੀਪ ਸਿੰਘ ਅਤੇ ਹੋਰ ਖਪਤਕਾਰ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ