nabaz-e-punjab.com

ਸੰਤ ਈਸ਼ਰ ਸਿੰਘ ਸਕੂਲ ਦੇ ਬੱਚਿਆਂ ਦੀ ਸ਼ਾਨਦਾਰ ਕਾਰਗੁਜ਼ਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਮੁਹਾਲੀ ਦੇ ਖਿਡਾਰੀਆਂ ਨੇ ਮੁਹਾਲੀ ਜ਼ਿਲ੍ਹਾ ਖੇਡਾਂ ਟੂਰਨਾਮੈਂਟ ਵਿੱਚ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਹਨਾਂ ਖੇਡਾਂ ਦਾ ਆਯੋਜਨ ਪੀਐਸਈਬੀ ਵੱਲੋਂ 15 ਅਤੇ 17 ਸਤੰਬਰ ਨੂੰ ਕੀਤਾ ਗਿਆ। ਜਿਸ ਵਿੱਚ ਖਿਡਾਰੀਆਂ ਨੇ ਹਾਕੀ ਵਾਲੀਬਾਲ ਅਤੇ ਫੁਟਬਾਲ ਦੀਆਂ ਖੇਡਾਂ ਵਿੱਚ ਇਹ ਸਨਮਾਨ ਪ੍ਰਾਪਤ ਕੀਤਾ। ਸਕੂਲ ਦੇ ਪ੍ਰਸ਼ਾਸਕੀ ਅਧਿਕਾਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਫੇਜ਼-9 ਦੇ ਹਾਕੀ ਸਟੇਡੀਅਮ ਵਿੱਚ ਲੜਕੀਆਂ ਦੀ ਅੰਡਰ-14 ਅਤੇ ਅੰਡਰ-17 ਲੜਕਿਆਂ ਦੀ ਅੰਡਰ-14 ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਲੜਕੀਆਂ ਦੀ ਅੰਡਰ-17 ਟੀਮ ਸਟੇਟ ਚੈਮਪੀਅਨਸ਼ਿਪ ਲਈ ਚੁਣੀ ਗਈ ਹੈ ਅਤੇ ਲੜਕਿਆਂ ਦੀ ਅੰਡਰ-14 ਟੀਮ ਨੇ ਵੀ 21 ਸਤੰਬਰ ਨੂੰ ਹੋਣ ਵਾਲੇ ਫਾਇਨਲ ਮੈਚ ਲਈ ਤਿਆਰੀ ਖਿੱਚ ਲਈ ਹੈ। ਸਕੂਲ ਦੀ ਫੁਟਬਾਲ ਟੀਮ ਨੇ ਜਿਲ੍ਹਾ ਪੱਧਰ ਖੇਡਾਂ ਵਿੱਚ ਤੀਜਾ ਸਥਾਨ ਹਾਸਿਲ ਕੀਤਾ ਹੈ। ਸਕੂਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ, ਹਰਮਨ ਦੀਪ ਸਿੰਘ, ਇੰਦਰਪ੍ਰੀਤ ਸਿੰਘ ਅਤੇ ਮਿਲਨ ਨੇ ਇਹਨਾਂ ਖੇਡਾਂ ਵਿੱਚ ਜਿੱਤ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ।
ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ 3ਬੀ1 ਵਿਖੇ ਅੰਡਰ-17 ਦੀ ਵਾਲੀਬਾਲ ਟੀਮ ਨੇ ਜੀਰਕਪੁਰ ਦੀ ਟੀਮ ਨੂੰ ਹਰਾ ਕੇ ਜਿਲ੍ਹਾ ਪੱਧਰ ਤੇ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਲਈ ਸਨਮਾਨ ਪ੍ਰਾਪਤ ਕੀਤਾ। 21 ਸਤੰਬਰ ਨੂੰ ਹੋਣ ਵਾਲਿਆਂ ਸਟੇਟ ਟੂਰਨਾਮੈਂਟ ਵਿੱਚ ਮਨਿੰਦਰਜੋਤ ਸਿੰਘ ਅਤੇ ਪ੍ਰੀਤ ਸਿੰਘ ਖੇਡਾਂ ਵਿੱਚ ਆਪਣਾ ਪ੍ਰਦਰਸ਼ਨ ਕਰਨਗੇ। ਬੁਲਾਰੇ ਨੇ ਦੱਸਿਆ ਕਿ ਇਹ ਪਹਿਲੀ ਵਾਰ ਨਹੀੱ ਹੈ ਕਿ ਸਕੂਲ ਦੇ ਨੌਜਵਾਨ ਖਿਡਾਰੀਆਂ ਨੇ ਪੂਰੀ ਮਿਹਨਤ ਨਾਲ ਸਨਮਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਬਲਕਿ ਉਹਨਾਂ ਨੇ ਇਸ ਸਾਲ ਇਤਿਹਾਸ ਦੁਹਰਾਇਆ ਹੈ। ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਦੇ ਇਸ ਉਦਮ ਦੀ ਸ਼ਲਾਘਾ ਕੀਤੀ ਅਤੇ ਸਟੇਟ ਚੈਂਪੀਅਨਸ਼ਿਪ ਜਿੱਤਣ ਲਈ ਹੌਂਸਲਾ ਅਫਜਾਈ ਕੀਤੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…