Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਦੇ ਵਿੱਦਿਅਕ ਮੁਕਾਬਲਿਆਂ ਵਿੱਚ ਸੇਂਟ ਸੋਲਜ਼ਰ ਸਕੂਲ ਜੰਡਿਆਲਾ ਦੀ ਝੰਡੀ ਕੁਲਜੀਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਜੰਡਿਆਲਾ ਗੁਰੂ, 18 ਸਤੰਬਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਸੈਸ਼ਨ ੨੦੧੭-੧੮ ਦੇ ਵਿਦਿਅੱਕ ਮੁਕਾਬਲਿਆਂ ਵਿੱਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਬੱਚਿਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਜਿੱਤਾਂ ਪ੍ਰਾਪਤ ਕੀਤੀਆਂ। ਸਭ ਤੋਂ ਪਹਿਲਾਂ ਸਬ-ਜੂਨੀਅਰ ਵਰਗ ਵਿੱਚੋਂ ਲੋਕ ਗੀਤ ਮੁਕਾਬਲਿਆਂ ਵਿੱਚ ਜ਼ਿਲ੍ਹੇ ’ਚੋਂ ਸਕੂਲ ਦੀ ਵਿਦਿਆਰਥਣ ਪ੍ਰਨੀਤ ਕੌਰ ਨੇ ਪਹਿਲਾਂ ਸਥਾਨ ਹਾਸਿਲ ਕਰਦੇ ਹੋਏ ਗੋਲਡ ਮੈਡਲ ਜਿੱਤਿਆ ਹੈ। ਇਸ ਤਰ੍ਹਾਂ ਸੁੰਦਰ ਲਿਖਾਈ ਮੁਕਾਬਲਿਆਂ ਵਿੱਚੋਂ ਮਹਿਕਜੋਤ ਕੌਰ ਨੇ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਚਿੱਤਰ ਕਲਾ ਮੁਕਾਬਲਿਆਂ ਵਿੱਚੋਂ ਸਬ ਜੂਨੀਅਰ ਵਰਗ ਵਿੱਚ ਨਵਨੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਜੂਨੀਅਰ ਵਰਗ ਵਿੱਚ ਜਰਮਨਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਬੱਚਿਆਂ ਨੂੰ ਮੈਡਲ ਦਿੱਤੇ ਅਤੇ ਸਬੰਧਤ ਅਧਿਆਪਕ ਜਸਬੀਰ ਸਿੰਘ, ਹਰਪ੍ਰਿਆ ਕੌਰ, ਜਗਰੂਪ ਕੌਰ, ਰਮਨਪ੍ਰੀਤ ਕੌਰ, ਅਮਨਦੀਪ ਕੌਰ ਨੂੰ ਵੀ ਸ਼ਾਬਾਸ਼ ਦਿੰਦੇ ਹੋਏ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ