Nabaz-e-punjab.com

ਗੁਰੂ ਸ਼ਬਦ ਯਾਤਰਾ ਦਾ ਮੁਹਾਲੀ ਵਿੱਚ ਪਹੁੰਚ ’ਤੇ ਐਸਜੀਸੀਪੀ ਸਟਾਫ਼ ਅਤੇ ਇਲਾਕੇ ਦੀ ਸੰਗਤ ਵੱਲੋਂ ਸ਼ਾਨਦਾਰ ਸਵਾਗਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਗੁਰਸ਼ਬਦ ਯਾਤਰਾ ਦਾ ਅੱਜ ਪਿੰਡ ਬਲੌਂਗੀ ਨੇੜੇ ਐਸਜੀਸੀਪੀ ਦੇ ਨੁਮਾਇੰਦਿਆਂ, ਅਕਾਲੀ ਵਰਕਰਾਂ, ਇਲਾਕੇ ਸੰਗਤ ਅਤੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੇ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਭਾਈ ਜੋਗਾ ਸਿੰਘ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਇਸਤਰੀ ਅਕਾਲੀ ਦਲ ਦੀ ਸਕੱਤਰ ਜਨਰਲ ਸਤਵੰਤ ਕੌਰ ਜੌਹਲ, ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਅਤੇ ਡਾਇਰੈਕਟਰ ਜਸਵਿੰਦਰ ਕੌਰ ਵਾਲੀਆ ਅਤੇ ਸਮੂਹ ਵਿਦਿਆਰਥੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਏ ਅਤੇ ਪਾਲਕੀ ਸਾਹਿਬ ਅਤੇ ਪੰਜ ਪਿਆਰਿਆਂ ’ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਯਾਤਰਾ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਗਤਾਂ ਲਈ ਕੇ ਦੁੱਧ ਅਤੇ ਬਰੈੱਡਾਂ ਦਾ ਲੰਗਰ ਲਗਾਇਆ ਗਿਆ।
ਬੀਬੀ ਲਾਂਡਰਾਂ ਨੇ ਦੱਸਿਆ ਕਿ ਸ਼ਬਦ ਗੁਰੂ ਯਾਤਰਾ 7 ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋਈ ਸੀ, ਜੋ ਵੱਖ ਵੱਖ ਸ਼ਹਿਰਾਂ ਤੋਂ ਹੁੰਦੀ ਹੋਈ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਪਹੁੰਚੀ ਅਤੇ ਇੱਥੇ ਆਰਾਮ ਕਰੇਗੀ। ਭਲਕੇ ਬੁੱਧਵਾਰ ਨੂੰ ਸਵੇਰੇ 10 ਵਜੇ ਅਗਲੇ ਪੜਾਅ ਲਈ ਰਵਾਨਾ ਹੋਵੇਗੀ। ਇਸ ਮੌਕੇ ਸੰਗਤ ਦੇ ਰੂਪ ਵਿੱਚ ਖਰੜ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਚੰਨਾ, ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ, ਇੰਦਰਪਾਲ ਸਿੰਘ ਵਾਲੀਆ, ਗੁਰਪ੍ਰੀਤ ਸਿੰਘ ਬਾਵਾ, ਸਰਬਜੀਤ ਸਿੰਘ ਪਾਲ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ ਵੇਰਕਾ ਮਿਲਕ ਪਲਾਂਟ ਮੁਹਾਲ…