Share on Facebook Share on Twitter Share on Google+ Share on Pinterest Share on Linkedin ਸਰਕਾਰੀ ਸਕੂਲਾਂ ਵਿੱਚ ਵਧੀਆਂ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਤੇ ਸਟਾਫ਼ ਦਾ ਵਿਸ਼ੇਸ਼ ਸਨਮਾਨ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਕੂਲ ਮੁਖੀਆਂ, ਅਧਿਆਪਕਾਂ ਤੇ ਦਰਜਾ ਚਾਰ ਮੁਲਾਜ਼ਮਾਂ ਨੂੰ ਦਿੱਤੇ ਪ੍ਰਸੰਸਾ ਪੱਤਰ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਨੂੰ ਪਹਿਲੀ ਵਾਰ ਮਿਲਿਆ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ: ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰਨ ਵਾਲੇ ਮੁਲਾਜ਼ਮਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਨਿਵਾਜ਼ਿਆ ਗਿਆਹੈ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ, ਸਕੂਲ ਇੰਚਾਰਜਾਂ, ਅਧਿਆਪਕਾਂ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਕਰਮਚਾਰੀਆਂ ਨੂੰ ਇਹ ਸਨਮਾਨ ਵਿਸ਼ਾਵਾਰ ਵਧੀਆ ਨਤੀਜੇ, ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਵਿੱਚ ਅਹਿਮ ਯੋਗਦਾਨ ਸਦਕਾ ਬੱਚਿਆਂ ਦੀ ਗਿਣਤੀ ਵਧਾਉਣ, ਸਮਾਰਟ ਸਕੂਲ ਬਣਾਉਣ ਲਈ ਪਾਏ ਭਰਵੇਂ ਯੋਗਦਾਨ ਅਤੇ ਸਿੱਖਿਆ ਦੇ ਵਿਕਾਸ ਲਈ ਕੀਤੇ ਹੋਰ ਸ਼ਲਾਘਾਯੋਗ ਉਪਰਾਲਿਆਂ ਸਕਦਾ ਦਿੱਤਾ ਗਿਆ ਹੈ। ਇਨ੍ਹਾਂ ਸਨਮਾਨਿਤ ਅਧਿਆਪਕਾਂ ਤੇ ਸਟਾਫ਼ ਨੂੰ ਵਿਸ਼ੇਸ਼ ਪਛਾਣ ਕਾਰਡ ਵੀ ਦਿੱਤੇ ਗਏ ਹਨ। ਇਸ ਮੌਕੇ ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ ਵੀ ਮੌਜੂਦ ਸਨ। ਸਿੱਖਿਆ ਸਕੱਤਰ ਕੋਲੋਂ ਸਨਮਾਨ ਲੈਣ ਵਾਲਿਆਂ ਵਿੱਚ ਬਠਿੰਡਾ ਸਕੂਲ ਦੇ ਪ੍ਰਿੰਸੀਪਲ ਕ੍ਰਿਸ਼ਨ ਕੁਮਾਰ ਤੇ ਗਣਿਤ ਅਧਿਆਪਕ ਭਿੰਦਰ ਸਿੰਘ, ਪਟਿਆਲਾ ਦੀ ਗਣਿਤ ਅਧਿਆਪਕ ਕੁਸਮ ਰਾਣੀ, ਬਰਨਾਲਾ ਦੇ ਪ੍ਰਿੰਸੀਪਲ ਰੰਧਾਵਾ ਸਿੰਘ, ਗਣਿਤ ਅਧਿਆਪਕ ਗੁਰਦੇਵ ਸਿੰਘ, ਨਰਿੰਦਰ ਕੌਰ, ਮਨਪ੍ਰੀਤ ਕੌਰ, ਕਮਲ ਜਿੰਦਲ, ਰੀਤੀ ਗੋਇਲ, ਰਾਜਪੁਰਾ ਟਾਊਨ ਕੰਨਿਆ ਸਕੂਲ ਦੀ ਪ੍ਰਿੰਸੀਪਲ ਜਸਵੀਰ ਕੌਰ, ਲੁਧਿਆਣਾ ਦੀ ਲੈਕਚਰਾਰ ਮੀਨੂੰ ਦੇਵੀ, ਗਣਿਤ ਅਧਿਆਪਕ ਵਿਕਾਸ ਜੁਲਕਾ, ਫਰੀਦਕੋਟ ਦੇ ਗਣਿਤ ਅਧਿਆਪਕ ਭਾਰਾ ਸਿੰਘ, ਰੇਖਾ ਰਾਣੀ, ਮਾਨਸਾ ਦੀ ਗਣਿਤ ਅਧਿਆਪਕ ਰਜਿੰਦਰ ਕੌਰ, ਗੁਰਦਾਸਪੁਰ ਦੀ ਗਣਿਤ ਅਧਿਆਪਕ ਕੁਲਦੀਪ ਕੌਰ, ਜਲੰਧਰ ਦੀ ਪ੍ਰਿੰਸੀਪਲ ਸ਼ਿਵਾਨੀ ਸੇਤੀਆ, ਪ੍ਰਿੰਸੀਪਲ ਬਰਿੰਦਰ ਕੌਰ, ਪ੍ਰਿੰਸੀਪਲ ਕੁਲਦੀਪ ਕੌਰ, ਲਾਇਬਰੇਰੀਅਨ ਮਨਜੀਤ ਮੈਣੀ, ਪਠਾਨਕੋਟ ਦੇ ਅੰਗਰੇਜ਼ੀ ਅਧਿਆਪਕ ਮੀਰ ਚੰਦ ਅਤੇ ਤਰਨਤਾਰਨ ਦੇ ਮਾਲੀ ਹਰਭਜਨ ਸਿੰਘ ਸ਼ਾਮਲ ਹਨ। ਉਧਰ, ਸਿੱਖਿਆ ਵਿਭਾਗ ਦੇ ਇਤਿਹਾਸ ਐਤਕੀਂ ਪਹਿਲੀ ਵਾਰ ਮਾਂ ਬੋਲੀ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਮੁਹਾਲੀ ਦੇ ਪੰਜਾਬੀ ਮਾਸਟਰ ਸੰਦੀਪ ਕੁਮਾਰ, ਗੁਰਦਾਸਪੁਰ ਦੇ ਪੰਜਾਬੀ ਅਧਿਆਪਕ ਸੁਰਿੰਦਰ ਮੋਹਨ ਅਤੇ ਤਰਨਤਾਰਨ ਦੇ ਪੰਜਾਬੀ ਅਧਿਆਪਕ ਰਛਪਾਲ ਸਿੰਘ ਨੂੰ ਵਧੀਆਂ ਸੇਵਾਵਾਂ ਬਦਲੇ ਪ੍ਰਸੰਸਾ ਪੱਤਰ ਦੇ ਕੇ ਨਿਵਾਜਿਆ ਗਿਆ ਹੈ। ਇਸ ਮੌਕੇ ਸਹਾਇਕ ਡਾਇਰੈਕਟਰ (ਟਰੇਨਿੰਗਾਂ) ਜਰਨੈਲ ਸਿੰਘ ਕਾਲੇਕੇ, ਏਐਸਪੀਡੀ ਸੁਰੇਖਾ ਠਾਕੁਰ, ਸੰਜੀਵ ਭੂਸ਼ਣ, ਅੰਮ੍ਰਿਤਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ