Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਬਕਾਰੀ ਵਿਭਾਗ ਨੇ ਡੇਰਾ ਬੱਸੀ ਤੋਂ 27600 ਲੀਟਰ ਨਾਜਾਇਜ਼ ਰਸਾਇਣ ਯੁਕਤ ਸਪਿਰਟ ਦੀ ਵੱਡੀ ਖੇਪ ਫੜੀ 15 ਦਿਨਾਂ ਵਿੱਚ ਦੂਜੀ ਅਜਿਹੀ ਵੱਡੀ ਖੇਪ ਫੜੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ/ਮੋਹਾਲੀ, 9 ਅਗਸਤ: ਸੂਬੇ ਵਿੱਚ ਨਾਜਾਇਜ ਸ਼ਰਾਬ ਦੇ ਧੰਦੇ ਅਤੇ ਤਸਕਰੀ ਖ਼ਿਲਾਫ ਹੋਰ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਨੂੰ ਐਤਵਾਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਸ ਨੇ ਰਸਾਇਣ ਯੁਕਤ 27600 ਲੀਟਰ ਨਾਜਾਇਜ ਸਪਿਰਟ ਦੀ ਖੇਪ ਫੜੀ। ਇਹ ਹੁਣ ਤੱਕ ਇਸ ਪ੍ਰਕਾਰ ਦੀ ਸਭ ਤੋਂ ਵੱਡੀ ਖੇਪ ਹੈ ਜੋ ਵਿਭਾਗ ਦੁਆਰਾ ਫੜੀ ਗਈ ਹੈ। ਹੋਰ ਵੇਰਵੇ ਦਿੰਦੇ ਹੋਏ ਆਬਕਾਰੀ ਤੇ ਕਰ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਸ ਦੀ ਮੋਹਾਲੀ ਤੋਂ ਇਕ ਵਿਸ਼ੇਸ਼ ਟੀਮ ਜਿਸ ਵਿੱਚ ਡੀ.ਐਸ.ਪੀ. ਬਿਕਰਮ ਬਰਾੜ ਵੀ ਸ਼ਾਮਲ ਸਨ, ਨੇ ਤਿੰਨ ਥਾਵਾਂ ਤੋਂ 27600 ਲੀਟਰ ਰਸਾਇਣ ਯੁਕਤ ਨਜਾਇਜ਼ ਸਪਿਰਟ ਦੀ ਵੱਡੀ ਖੇਪ ਫੜਣ ਵਿੱਚ ਸਫ਼ਲਤਾ ਹਾਸਲ ਕੀਤੀ। ਇਸ ਨੂੰ 200 ਲੀਟਰ ਪ੍ਰਤੀ ਦੀ ਸਮਰੱਥਾ ਵਾਲੇ 138 ਡਰੱਮਾਂ ਵਿੱਚ ਸਟੋਰ ਕਰ ਕੇ ਰੱਖਿਆ ਗਿਆ ਸੀ। ਇਹ ਖੇਪ ਮੋਹਾਲੀ ਜ਼ਿਲੇ ਦੀ ਤਹਿਸੀਲ ਡੇਰਾ ਬੱਸੀ ਦੇ ਪਿੰਡ ਦੇਵੀ ਨਗਰ ਤੋਂ ਫੜੀ ਗਈ ਹੈ। ਵਿਭਾਗ ਵੱਲੋਂ ਮੈਸਰਜ਼ ਐਲੀਕੈਮ ਕੈਮੀਕਲਜ਼ ਗੁਦਾਮ ਜੋ ਕਿ ਈ-68/69, ਫੋਕਲ ਪੁਆਂਇੰਟ, ਡੇਰਾ ਬੱਸੀ ਵਿਖੇ ਸਥਿਤ ਹੈ, ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 200 ਲੀਟਰ ਪ੍ਰਤੀ ਦੀ ਸਮਰੱਥਾ ਵਾਲੇ 82 ਡਰੱਮ ਬਰਾਮਦ ਕੀਤੇ ਗਏ। ਇਸ ਮਗਰੋਂ ਡੀ-11, ਫੋਕਲ ਪੁਆਂਇੰਟ , ਡੇਰਾ ਬੱਸੀ ਵਿਖੇ ਮੈਸਰਜ਼ ਓਮ ਸੋਲਵੀ ਟਰੇਡਿੰਗ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 200 ਲੀਟਰ ਪ੍ਰਤੀ ਦੀ ਸਮਰੱਥਾ ਵਾਲੇ 49 ਡਰੱਮ ਅਤੇ ਮੈਸਰਜ਼ ਪਿਉਰ ਸੋਲਿਊਸ਼ਨਜ਼ ਦੇ ਐਫ-28, ਫੋਕਲ ਪੁਆਂਇੰਟ, ਡੇਰਾ ਬੱਸੀ ਵਿਖੇ ਸਥਿਤ ਗੁਦਾਮ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ 200 ਲੀਟਰ ਪ੍ਰਤੀ ਦੀ ਸਮਰੱਥਾ ਵਾਲੇ 7 ਡਰੱਮ ਬਰਾਮਦ ਕੀਤੇ ਗਏ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਜਿਨਾਂ ਵਿੱਚ ਉਪਰੋਕਤ ਫਰਮਾਂ ਦੇ ਮਾਲਕ ਵੀ ਸ਼ਾਮਲ ਹਨ। ਇਨਾਂ ਫਰਮਾਂ ਦੇ ਤਾਰ ਵਿਭਾਗ ਵੱਲੋਂ 23 ਜੁਲਾਈ, ਨਕਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਤੋਂ ਤਕਰੀਬਨ ਇਕ ਹਫ਼ਤਾ ਪਹਿਲਾਂ, ਨੂੰ ਕੀਤੀ ਗਈ ਛਾਪੇਮਾਰੀ ਨਾਲ ਜੁੜਦੇ ਹਨ ਜਦੋਂ ਕਿ 5300 ਲੀਟਰ ਰਸਾਇਣ ਅਤੇ ਸਪਿਰਟ ਦੀ ਖੇਪ ਮੈਸਰਜ਼ ਬਿੰਨੀ ਕੈਮੀਕਲਜ਼ ਦੇ ਗੁਦਾਮ ਤੋਂ ਬਰਾਮਦ ਕੀਤੀ ਗਈ ਸੀ। ਇਹ ਫਰਮਾਂ ਮੈਸਰਜ਼ ਬਿੰਨੀ ਕੈਮੀਕਲਜ਼ ਨੂੰ ਸਮਾਨ ਦੀ ਸਪਲਾਈ ਕਰਦੀਆਂ ਸਨ ਜਿਸ ਨੂੰ ਬਿੰਨੀ ਕੈਮੀਕਲਜ਼ ਵੱਲੋਂ ਅੱਗੇ ਬਾਜ਼ਾਰ ਵਿੱਚ ਵੇਚ ਦਿੱਤਾ ਜਾਂਦਾ ਸੀ। ਪੁੱਛਗਿੱਛ ਵਿੱਚ ਦੋਸ਼ੀਆਂ ਨੇ ਇਹ ਖੁਲਾਸਾ ਕੀਤਾ ਹੈ ਕਿ ਉਹ ਫਾਰਮਾਸਿਊਟੀਕਲ ਕੰਪਨੀਆਂ ਦੇ ਮਾਲ ਦਾ ਨਿਪਟਾਰਾ ਕਰਦੀਆਂ ਸਨ। ਪਰ ਦੋਸ਼ੀਆਂ ਵੱਲੋਂ ਉਨਾਂ ਦੁਆਰਾ ਬਣਾਏ ਜਾ ਰਹੇ ਉਤਪਾਦ ਅਤੇ ਆਪਣੇ ਗ੍ਰਾਹਕਾਂ ਬਾਰੇ ਕੁਝ ਨਹੀਂ ਦੱਸਿਆ ਗਿਆ। ਇਸ ਮਾਮਲੇ ਵਿੱਚ ਰਿਕਾਰਡ ਦੀ ਜਾਂਚ ਕਰਨ ਅਤੇ ਦੋਸ਼ੀਆਂ ਦੇ ਅਗਲੇਰੇ ਸਬੰਧਾਂ ਦੀ ਜਾਂਚ ਕਰਨ ਲਈ ਪੜਤਾਲ ਜੋਰ ਸ਼ੋਰ ਨਾਲ ਜਾਰੀ ਹੈ ਅਤੇ ਆਬਕਾਰੀ ਵਿਭਾਗ ਵੱਲੋਂ ਫੋਰੈਂਸਿਕ ਸਾਇੰਸ ਲੈਬਾਰਟਰੀ ਦੇ ਰਾਸਾਇਣ ਮਾਹਿਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਬਕਾਰੀ ਵਿਭਾਗ ਨੂੰ ਸਪੱਸ਼ਟ ਹੁਕਮ ਦਿੱਤੇ ਹਨ ਕਿ ਨਾਜਾਇਜ਼ ਸ਼ਰਾਬ ਦੇ ਧੰਦੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਪੂਰੀ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ ਅਤੇ ਕੋਈ ਨਰਮਾਈ ਨਾ ਵਰਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ