Nabaz-e-punjab.com

ਪੰਜਾਬ ਭਰ ਦੇ ਐਕਸਾਈਜ਼ ਇੰਸਪੈਕਟਰਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਮੁੱਖ ਦਫ਼ਤਰ ਵਿੱਚ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਪੰਜਾਬ ਭਰ ਦੇ ਸੈਂਕੜੇ ਐਕਸਾਈਜ਼ ਇੰਸਪੈਕਟਰਾਂ ਨੇ ਸ਼ੁੱਕਰਵਾਰ ਨੂੰ ਸਮੂਹਿਕ ਛੁੱਟੀ ਲੈ ਕੇ ਇੱਥੋਂ ਦੇ ਸੈਕਟਰ-68 ਸਥਿਤ ਐਕਸਾਈਜ਼ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਆਬਕਾਰੀ ਤੇ ਕਰ ਨਿਰੀਖਕ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੇ ਲੰਮੇ ਸਮੇਂ ਤੋਂ ਲਮਕ ਰਹੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਮੰਨਣ ਅਤੇ ਚੇਅਰਮੈਨ ਸਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਭਰ ’ਚੋਂ ਕਰੀਬ 250 ਆਬਕਾਰੀ ਤੇ ਕਰ ਨਿਰੀਖਕਾਂ ਨੇ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹੋ ਕੇ ਹੁਕਮਰਾਨਾਂ ਨੂੰ ਕੋਸਿਆ।
ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਪੰਜਾਬ ਵੱਲੋਂ ਸੁਪਰੀਮ ਕੋਰਟ ਦੀ ਉਲੰਘਣਾ ਕਰਦੇ ਹੋਏ ਈਟੀਓ ਦੀ ਤਰੱਕੀ ਲਈ ਆਬਕਾਰੀ ਤੇ ਕਰ ਨਿਰੀਖਕਾਂ ਦੇ ਕੋਟੇ ’ਚੋਂ ਮਨਿਸਟਰੀਅਲ ਸਟਾਫ਼ ਦੀਆਂ 10 ਫੀਸਦੀ ਅਸਾਮੀਆਂ ਦਿੱਤੀਆਂ ਗਈਆਂ ਹਨ, ਜੋ ਕਿ ਬਿਲਕੁਲ ਗੈਰਵਾਜ਼ਬ ਅਤੇ ਲੋਕਤੰਤਰ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਆਬਕਾਰੀ ਤੇ ਕਰ ਨਿਰੀਖਕਾਂ ਨੂੰ ਸੁਣਵਾਈ ਦਾ ਕੋਈ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਚਹੇਤਿਆਂ ਨੂੰ ਖ਼ੁਸ਼ ਕਰਨ ਲਈ ਗੁਪਤ ਤਰੀਕੇ ਨਾਲ ਫਾਈਲ ਮੂਵ ਕੀਤੀ ਗਈ ਹੈ। ਜਿਸ ਕਾਰਨ ਆਬਕਾਰੀ ਤੇ ਕਰ ਨਿਰੀਖਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਰੀਖਕਾਂ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਸਰਕਾਰ ਨੇ ਐਕਸਾਈਜ਼ ਇੰਸਪੈਕਟਰਾਂ ਦਾ ਪੱਖ ਸਹੀ ਤਰੀਕੇ ਨਾਲ ਨਹੀਂ ਸੁਣਿਆ ਗਿਆ ਤਾਂ ਪੂਰੇ ਪੰਜਾਬ ਵਿੱਚ ਕੰਮ ਠੱਪ ਕਰਕੇ ਲੜੀਵਾਰ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਵਿਭਾਗ ਦੇ ਉੱਚ ਅਧਿਕਾਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਇਸ ਮੌਕੇ ਆਬਕਾਰੀ ਤੇ ਕਰ ਨਿਰੀਖਕ ਐਸੋਸੀਏਸ਼ਨ ਦੇ ਸੀਨੀਅਰ ਆਗੂ ਵਰਿੰਦਰ ਮੋਹਨ, ਰਮਨ ਭਗਤ, ਰਜਨੀਸ਼ ਬਤਰਾ, ਵਿਵੇਕ ਸੂਦ, ਗਵਰਧਨ ਗੋਇਲ ਅਤੇ ਹੋਰ ਮੈਂਬਰ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…