ਧਰਤੀ ਤੇ ਜੀਵਨ ਅਤੇ ਸਾਫ਼ ਵਾਤਾਵਰਨ ਲਈ ਰੁੱਖਾਂ ਦੀ ਹੋਂਦ ਜ਼ਰੂਰੀ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ:
ਧਰਤੀ ਤੇ ਮਨੁੱਖੀ ਹੋਂਦ ਨੂੰ ਬਚਾਉਣ ਅਤੇ ਸਾਫ਼ ਵਾਤਾਵਰਨ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਇੱਥੋਂ ਦੇ ਸੈਕਟਰ-65 ਵਿੱਚ ਵਾਤਾਵਰਨ ਦਿਵਸ ਮਨਾਉਣ ਸਮੇਂ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਖ਼ੁਦ ਆਪਣੇ ਹੱਥੀ ਇੱਕ ਪੌਦਾ ਲਾਇਆ ਅਤੇ ਹੋਰਨਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਧਰਤੀ ਤੇ ਜੀਵਨ ਅਤੇ ਸਾਫ਼ ਵਾਤਾਵਰਨ ਲਈ ਰੁੱਖਾਂ ਦੀ ਹੋਂਦ ਬਹੁਤ ਜ਼ਰੂਰੀ ਹੈ। ਇਸ ਲਈ ਸਮਾਜ ਨੂੰ ਵਾਤਾਵਰਨ ਸਬੰਧੀ ਜਾਗਰੂਕ ਹੋ ਕੇ ਅਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।
ਆਪ ਆਗੂ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਆਕਸੀਜਨ ਦੀ ਕਮੀ ਕਾਰਨ ਬਹੁਤ ਸਾਰੀਆਂ ਜਾਨਾਂ ਗਈਆਂ ਹਨ ਅਤੇ ਅੱਜ ਅੱਤ ਦੀ ਪੈ ਰਹੀ ਗਰਮੀ ਤੋਂ ਹਰੇਕ ਵਿਅਕਤੀ ਸਬਕ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਰੁੱਖ ਲਗਾਉਣ ਨਾਲ ਗੱਲ ਨਹੀਂ ਬਣੇਗੀ ਬਲਕਿ ਸਾਨੂੰ ਭਵਿੱਖ ਰੁੱਖਾਂ ਦੀ ਸਾਂਭ-ਸੰਭਾਲ ਕਰਨ ਦਾ ਵੀ ਪ੍ਰਣ ਲੈਣਾ ਪਵੇਗਾ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ ਸ਼ਹਿਰਾਂ ਅਤੇ ਪਿੰਡਾਂ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਉਣ ਲਈ ਆਮ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।
ਇਸ ਮੌਕੇ ਪਰਮਜੀਤ ਸਿੰਘ ਗਿੱਲ, ਕਰਤਾਰ ਸਿੰਘ, ਹਰਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟ, ਹਰਪਾਲ ਸਿੰਘ ਖਾਲਸਾ, ਲਖਵੀਰ ਸਿੰਘ, ਇਕਬਾਲ ਸਿੰਘ, ਕੰਵਲਜੀਤ ਸਿੰਘ ਪੱਤੋਂ, ਕਰਨ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਸਿਮਰਨਜੀਤ ਸਿੰਘ, ਜਵਾਲਾ ਸਿੰਘ, ਇੰਦਰਜੀਤ ਕੌਰ, ਹਰਵਿੰਦਰ ਕੌਰ ਸੋਨੀਆ, ਜਸਵਿੰਦਰ ਕੌਰ, ਕਮਲਜੀਤ ਕੌਰ, ਪਰਮਜੀਤ ਕੌਰ, ਸਪਨਾ, ਅਮਰਜੀਤ ਕੌਰ, ਮਨਜੀਤ ਕੌਰ ਹਾਜ਼ਰ ਸਨ।

Load More Related Articles

Check Also

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ ਸ਼ਿਕਾਇਤਕਰਤਾ ਅਨੁਸਾਰ ਐਸਐਚਓ…