nabaz-e-punjab.com

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਤੇ ਤਾਇਨਾਤੀਆਂ ਦੇ ਸਮੇਂ ਵਿੱਚ ਮਹੀਨੇ ਦਾ ਵਾਧਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 30 ਅਪ੍ਰੈਲ:
ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਤੇ ਤਾਇਨਾਤੀਆਂ ਦੇ ਸਮੇਂ ਵਿੱਚ ਇੱਕ ਮਹੀਨੇ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਕਰਨ ਦਾ ਸਮਾਂ 1 ਅਪ੍ਰੈਲ ਤੋਂ 30 ਅਪ੍ਰੈਲ 2021 ਤੱਕ ਰੱਖਿਆ ਗਿਆ ਸੀ, ਜੋ ਕੋਵਿਡ-19 ਦੇ ਮੱਦੇਨਜ਼ਰ ਵਧਾ ਕੇ ਹੁਣ 31 ਮਈ, 2021 ਤੱਕ ਕਰ ਦਿੱਤਾ ਗਿਆ ਹੈ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…