Share on Facebook Share on Twitter Share on Google+ Share on Pinterest Share on Linkedin ਫਿਰੌਤੀ ਮੰਗਣ ਵਾਲੇ ਰੈਕੇਟ ਦਾ ਪਰਦਾਫਾਸ਼: ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਯੋਜਨਾ ਬਣਾ ਰਹੇ ਸੀ ਦੋਵੇਂ ਮੁਲਜ਼ਮ: ਏਆਈਜੀ ਅਸ਼ਵਨੀ ਕਪੂਰ ਨਬਜ਼-ਏ-ਪੰਜਾਬ, ਮੁਹਾਲੀ, 12 ਸਤੰਬਰ: ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਵਾਲੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਗਰੋਹ ਦੇ ਦੋ ਮੁੱਖ ਕਾਰਕੁਨਾਂ ਤਰਲੋਚਨ ਸਿੰਘ ਉਰਫ਼ ਰਾਹੁਲ ਚੀਮਾ ਵਾਸੀ ਸੈਕਟਰ-26 ਚੰਡੀਗੜ੍ਹ ਅਤੇ ਹਰੀਸ਼ ਉਰਫ਼ ਹੈਰੀ ਉਰਫ਼ ਬਾਬਾ ਪਿੰਡ ਬੁਪਾਨੀਆ, ਜ਼ਿਲ੍ਹਾ ਝੱਜਰ (ਹਰਿਆਣਾ) ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ .32 ਬੋਰ ਦੇ ਦੋ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਮੁਲਜ਼ਮਾਂ ਮੁਹਾਲੀ ਸਥਿਤ ਐਸਐਸਓਸੀ ਥਾਣੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੇ ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੋਹ ਦੇ ਕੁੱਝ ਮੈਂਬਰ ਪੰਜਾਬ ਸਮੇਤ ਗੁਆਂਢੀ ਸੂਬਿਆਂ ਦੇ ਕਾਰੋਬਾਰੀਆਂ ਅਤੇ ਰਸੂਖ਼ਦਾਰ ਵਿਅਕਤੀਆਂ ਨੂੰ ਫਿਰੌਤੀ ਲਈ ਧਮਕੀ ਭਰੀਆਂ ਕਾਲਾਂ ਕਰ ਰਹੇ ਹਨ ਅਤੇ ਇਲਾਕੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਐਸਐਸਓਸੀ ਮੁਹਾਲੀ ਦੀਆਂ ਟੀਮਾਂ ਨੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਮੁਲਜ਼ਮ ਤਰਲੋਚਨ ਸਿੰਘ ਨੂੰ ਦੋ ਜਿੰਦਾ ਕਾਰਤੂਸਾਂ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਮੁੱਢਲੀ ਪੁੱਛਗਿੱਛ ਤੋਂ ਬਾਅਦ ਉਸ ਦੇ ਸਾਥੀ ਹਰੀਸ਼ ਉਰਫ਼ ਹੈਰੀ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਏਆਈਜੀ ਕਪੂਰ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਦੋਵੇਂ ਮੁਲਜ਼ਮ ਪ੍ਰਸਿੱਧੀ ਪ੍ਰਾਪਤ ਕਰਨਾ ਚਾਹੁੰਦੇ ਸਨ ਅਤੇ ਉਨ੍ਹਾਂ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਤੇ ਆਪਣੇ ਪ੍ਰੋਫਾਈਲ ਬਣਾਏ ਹੋਏ ਸਨ, ਜਿੱਥੇ ਉਹ ਨੌਜਵਾਨਾਂ ਨੂੰ ਭਰਮਾਉਣ ਲਈ ਹਥਿਆਰਾਂ ਅਤੇ ਗੋਲੀ-ਸਿੱਕੇ ਦਾ ਪ੍ਰਦਰਸ਼ਨ ਕਰਦੇ ਸਨ ਅਤੇ ਮਾਸੂਮ ਨੌਜਵਾਨਾਂ ਨੂੰ ਆਪਣੇ ਗਰੋਹ ਨਾਲ ਜੋੜ ਕੇ ਅਪਰਾਧਿਕ ਗਤੀਵਿਧੀਆਂ ਲਈ ਉਕਸਾਉਂਦੇ ਸਨ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਭੋਲੇ-ਭਾਲੇ ਨੌਜਵਾਨਾਂ ਨੂੰ ਗਰੋਹ ਦਾ ਹਿੱਸਾ ਬਣਨ ਬਦਲੇ ਚੰਗੀ ਰਕਮ ਦੇਣ ਦਾ ਵਾਅਦਾ ਕਰਕੇ ਉੱਚ ਪੱਧਰੀ ਜੀਵਨ ਸ਼ੈਲੀ ਦੇਣ ਦੀ ਪੇਸ਼ਕਸ਼ ਕਰਦੇ ਸਨ। ਉਨ੍ਹਾਂ ਦੱਸਿਆ ਕਿ ਅੱਜ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਏਆਈਜੀ ਨੇ ਦੱਸਿਆ ਕਿ ਮਾਡਿਊਲ ਦੇ ਹੋਰ ਮੈਂਬਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ