nabaz-e-punjab.com

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵਾਰ ਵਾਰ ਚੋਰੀ ਹੋਣੇ ਬੇਹੱਦ ਗੰਭੀਰ ਮਸਲਾ: ਪੀਰ ਮੁਹੰਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ:
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਪੰਜਾਬ ਵਿੱਚ ਪਹਿਲਾ 2015 ਵਿੱਚ ਵਾੜਾ ਜਵਾਹਰ ਸਿੰਘ ਵਾਲਾ ਵਿਖੇ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੱਕ ਹੇਠ 267 ਸਰੂਪ ਤੇ ਹੁਣ ਪਟਿਆਲਾ ਜਿਲੇ ਦੇ ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸ ਸਾਹਿਬ ਤੋ ਪੁਰਾਤਨ ਪਾਵਨ ਸਰੂਪ ਦਾ ਚੋਰੀ ਹੋਣਾ ਸਮੁੱਚੇ ਖਾਲਸਾ ਪੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨ ਵਾਲੀਆ ਸੰਗਤਾ ਲਈ ਬੇਹੱਦ ਦੁੱਖਦਾਈ ਤੇ ਗੰਭੀਰ ਮਸਲਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਬ ਆਫਿਸ ਚੰਡੀਗੜ੍ਹ ਤੋਂ ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਪਾਰਟੀ ਦੇ ਮੁੱਖ ਬੁਲਾਰੇ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ ਪੰਜਾਬ ਦੀ ਪਵਿੱਤਰ ਧਰਤੀ ਤੇ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਨ ਵਾਲੇ ਲੋਕਾਂ ਦੀ ਬਹੁਤਾਤ ਹੋਣ ਦੇ ਬਾਵਜੂਦ ਅਜਿਹੀਆ ਸ਼ਰਮਨਾਕ ਘਟਨਾਵਾਂ ਦਾ ਵਾਰ ਵਾਰ ਵਾਪਰਨਾ ਇਹ ਗੱਲ ਸਾਬਿਤ ਕਰਦਾ ਹੈ ਕਿ ਇਹ ਸਭ ਇੱਕ ਗਹਿਰੀ ਸਾਜਿਸ਼ ਤਹਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਘਟਨਾ ਦਾ ਦੋਸ਼ੀ ਨਾ ਲੱਭਣਾ ਵੀ ਸਿਆਸੀ ਬੇਈਮਾਨੀ ਦਾ ਸਬੂਤ ਹੈ।
ਸ੍ਰੀ ਪੀਰਮੁਹੰਮਦ ਨੇ ਦੱਸਿਆ ਕਿ ਉਹਨਾਂ ਦੀ ਜਥੇਬੰਦੀ ਬਹੁਤ ਜਲਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾ ਜਲਦੀ ਤੋ ਜਲਦੀ ਕਰਵਾਉਣ ਲਈ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਮਿਲੇਗਾ। ਕਿਉਂਕਿ ਇਸ ਵਕਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੌਜੂਦਾ ਲੀਡਰਸ਼ਿਪ ਆਪਣੀਆ ਜ਼ਿੰਮੇਵਾਰੀਆਂ ਨੂੰ ਨਿਭਾ ਰਹੀ ਹਰ ਪਾਸੇ ਲੁੱਟ ਖਸੁੱਟ ਹੋ ਰਹੀ ਹੈ। ਟਕਸਾਲੀ ਅਕਾਲੀ ਆਗੂ ਨੇ ਬਰਗਾੜੀ ਬਹਿਬਲ ਕਾਂਡ ਦੇ ਅਸਲ ਦੋਸ਼ੀ ਕਾਨੂੰਨ ਦੀ ਗ੍ਰਿਫ਼ਤ ਤੋਂ ਬਾਹਰ ਹਨ ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਿਰਫ ਡੰਗ ਟਪਾਊ ਨੀਤੀ ’ਤੇ ਚੱਲ ਰਹੀ ਹੈ। ਦੂਜੇ ਪਾਸੇ ਅਕਾਲੀ ਦਲ (ਬਾਦਲ) ਦੀਆ ਸਿਆਸੀ ਸਰਗਰਮੀਆ ਉਹਨਾ ਮਾਮਲਿਆਂ ਨੂੰ ਲੈ ਕੇ ਹੈ ਜਿੰਨਾ ਵਿੱਚ ਇਹ ਦੋਸ਼ੀ ਹਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…