Nabaz-e-punjab.com

ਰਾਮਗੜ੍ਹੀਆਂ ਭਵਨ ਵਿੱਚ ਅੱਖਾਂ ਦੇ ਰੋਗਾਂ ਸਬੰਧੀ ਜਾਗਰੂਕਤਾ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੂਨ:
ਇੱਥੋਂ ਦੇ ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਫੇਜ਼-3ਬੀ1 ਵਿੱਚ ਲਾਇਨਜ਼ ਅਤੇ ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਅੱਖਾਂ ਦੇ ਮਾਹਰ ਵਿਜ਼ਨ ਥਰੈਪਿਸਟ ਡਾ. ਵਿਰਾਮ ਅਗਰਵਾਲ ਨੇ ਅੱਖਾਂ ਦੀ ਨਜ਼ਰ ਕਿਵੇਂ ਵਧੇ ਅਤੇ ਐਨਕਾਂ ਤੋਂ ਛੁਟਕਾਰਾ ਕਿਵੇਂ ਮਿਲੇ ਆਦਿ ਪਹਿਲੂਆਂ ’ਤੇ ਜਾਗਰੂਕ ਕੀਤਾ। ਉਨ੍ਹਾਂ ਅੱਖਾਂ ਦੀਆਂ ਬਿਮਾਰੀਆਂ ਨੂੰ ਦਵਾਈ ਤੋਂ ਬਗੈਰ ਸਿਰਫ਼ ਸਰੀਰਕ ਕਸਰਤ ਰਾਹੀਂ ਨਜ਼ਰ ਵਿੱਚ ਵਾਧਾ ਕਰਨ ਅਤੇ ਅੱਖਾਂ ਸਬੰਧੀ ਵੱਖ ਵੱਖ ਤਰ੍ਹਾਂ ਦੇ ਰੋਗਾਂ ਦੇ ਬਚਾਅ ਬਾਰੇ ਦੱਸਿਆ। ਉਨ੍ਹਾਂ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਟੀਵੀ ਅਤੇ ਮੋਬਾਈਲ ਦੀ ਘੱਟ ਵਰਤੋਂ ਕਰਨ ਦੀ ਸਲਾਹ ਦਿੰਦਿਆਂ ਖਾਣ ਪੀਣ ਲਈ ਸੁਝਾਅ ਦਿੱਤੇ।
ਇਹ ਜਾਣਕਾਰੀ ਦਿੰਦਿਆਂ ਰਾਮਗੜ੍ਹੀਆ ਸਭਾ ਦੇ ਜਨਰਲ ਸਕੱਤਰ ਕਰਮ ਸਿੰਘ ਬਬਰਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਸ਼ਹਿਰ ਦੇ 150 ਤੋਂ ਵੱਧ ਵਿਅਕਤੀਆਂ ਨੇ ਭਾਗ ਲਿਆ। ਸਭਾ ਦੇ ਪ੍ਰਧਾਨ ਡਾ. ਸਤਵਿੰਦਰ ਸਿੰਘ ਭੰਵਰਾ ਨੇ ਕਿਹਾ ਕਿ ਅਜੋਕੇ ਤਕਨੀਕੀ ਯੁੱਗ ਵਿੱਚ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਫੈਲਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ।
ਇਸ ਮੌਕੇ ਰਾਮਗੜ੍ਹੀਆ ਸਭਾ ਦੇ ਕਮੇਟੀ ਮੈਂਬਰ ਮਨਜੀਤ ਸਿੰਘ ਮਾਨ, ਪ੍ਰਦੀਪ ਭਾਰਜ, ਹਰਚਰਨ ਸਿੰਘ ਗਿੱਲ, ਬਾਲਾ ਸਿੰਘ ਰਾਘੋ, ਸਵਿੰਦਰ ਸਿੰਘ ਖੋਖਰ, ਗੁਰਚਰਨ ਸਿੰਘ ਨੰਨੜਾ, ਨਿਰਮਲ ਸਿੰਘ ਸਭਰਵਾਲ, ਮੋਹਣ ਸਿੰਘ ਸਭਰਵਾਲ, ਬਲਬੀਰ ਸਿੰਘ ਭੰਵਰਾ, ਅਮਰਜੀਤ ਸਿੰਘ ਖੁਰਲ, ਮਨਜੀਤ ਭੰਵਰਾ, ਰੰਜਨਾ ਬੱਗਾ, ਸਰਿਤਾ ਅਰੋੜਾ, ਸੀਮਾ ਸ਼ਰਮਾ, ਪਰਮਪ੍ਰੀਤ ਸਿੰਘ, ਜਗਨੀਤ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…