ਸਰਕਾਰੀ ਕਾਲਜ ਵਿੱਚ ਵਿਦਿਆਰਥੀਆਂ ਦੀ ਅੱਖਾਂ ਦੀ ਜਾਂਚ ਕੀਤੀ

ਨਬਜ਼-ਏ-ਪੰਜਾਬ, ਮੁਹਾਲੀ, 10 ਸਤੰਬਰ:
ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸੌਰਿਆ ਚੱਕਰ) ਸਰਕਾਰੀ ਕਾਲਜ ਫੇਜ਼-6 ਦੇ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਦੀ ਸਰਪ੍ਰਸਤੀ ਹੇਠ ਕਾਲਜ ਦੀ ਰੈੱਡ ਕਰਾਸ ਕਮੇਟੀ ਦੇ ਕਨਵੀਨਰ ਸ੍ਰੀਮਤੀ ਮਨੀਸ਼ਾ ਦੀ ਅਗਵਾਈ ਵਾਲੀ ਟੀਮ ਵੱਲੋਂ ਜੇਪੀ ਅੱਖਾਂ ਦੇ ਹਸਪਤਾਲ ਫੇਜ਼-7 ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ। ਜਿਸ ਵਿੱਚ ਡਾ. ਸੰਜੈ ਅਤੇ ਡਾ. ਆਸਥਾ ਨੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਅੱਖਾਂ ਦੀਆਂ ਐਨਕਾਂ ਹਟਾਉਣ ਬਾਰੇ ਦੱਸਿਆ।
ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਮੈਡੀਕਲ ਟੀਮ ਦਾ ਸਵਾਗਤ ਕੀਤਾ। ਸ੍ਰੀਮਤੀ ਮਨੀਸ਼ਾ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੂੰ ਡਾਕਟਰਾਂ ਨੇ ਨਜ਼ਰ ਦੀ ਐਨਕ ਲਗਾਉਣ ਬਾਰੇ ਲਿਖਿਆ ਗਿਆ। ਉਨ੍ਹਾਂ ਸਾਰੇ 195 ਵਿਦਿਆਰਥੀਆਂ ਨੂੰ ਜੇਪੀ ਹਸਪਤਾਲ ਵੱਲੋਂ ਮੁਫ਼ਤ ਐਨਕਾਂ ਦਿੱਤੀਆਂ ਜਾਣਗੀਆਂ। ਕੈਂਪ ਵਿੱਚ ਵਿਦਿਆਰਥੀ ਅਤੇ ਸਟਾਫ਼ ਨੇ ਅੱਖਾਂ ਦੇ ਟੈੱਸਟ ਵੀ ਕਰਵਾਏ। ਅਖੀਰ ਵਿੱਚ ਅਸਿਸਟੈਂਟ ਪ੍ਰੋਫੈਸਰ ਸ੍ਰੀਮਤੀ ਗੁਨਜੀਤ ਕੌਰ ਨੇ ਆਈ ਟੀਮ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…