Nabaz-e-punjab.com

25ਵੇਂ ਮੁਫ਼ਤ ਕੈਂਪ ਵਿੱਚ 938 ਦੀ ਲੋਕਾਂ ਦੀਆਂ ਅੱਖਾਂ ਦੀ ਜਾਂਚ, 257 ਮਰੀਜ਼ਾਂ ਦੇ ਮੁਫ਼ਤ ਅਪਰੇਸ਼ਨ ਕੀਤੇ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ ਕੈਂਪ ਦਾ ਉਦਘਾਟਨ, ਪ੍ਰਬੰਧਕਾਂ ਦੇ ਉਪਰਾਲੇ ਕੀਤੀ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਫਰਵਰੀ:
ਸੰਤ ਬਾਬਾ ਈਸ਼ਰ ਸਿੰਘ ਲੰਬਿਆਂ ਸਾਹਿਬ ਦੀ ਨਿੱਘੀ ਯਾਦ ਵਿੱਚ ਇੱਥੋਂ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਫੇਜ਼-8 (ਨੇੜੇ ਪੁੱਡਾ ਭਵਨ) ਵਿੱਚ ਅੱਜ 25ਵਾਂ ਅੱਖਾਂ ਦਾ ਮੁਫ਼ਤ ਅਪਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੀ ਆਰੰਭਤਾ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਨੇ ਅਰਦਾਸ ਕਰਨ ਨਾਲ ਹੋਈ। ਉਪਰੰਤ ਜੇਪੀ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਨੇ ਡਾ. ਜੇਪੀ ਸਿੰਘ ਦੀ ਅਗਵਾਈ ਹੇਠ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੈਂਪ ਦਾ ਰਸਮੀ ਉਦਘਾਟਨ ਕੀਤਾ ਅਤੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਤ ਮਹਿੰਦਰ ਸਿੰਘ ਪਿਛਲੇ 25 ਸਾਲਾਂ ਤੋਂ ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰਦੇ ਆ ਰਹੇ ਹਨ। ਮੰਤਰੀ ਨੇ ਸੰਤ ਬਾਬਾ ਈਸ਼ਰ ਸਿੰਘ ਸੰਤ ਮੰਡਲ ਫਾਉਂਡੇਸ਼ਨ ਨੂੰ ਇਕ ਲੱਖ ਰੁਪਏ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਜੀਐਸ ਰਿਆੜ ਵੀ ਹਾਜ਼ਰ ਸਨ।
ਇਹ ਜਾਣਕਾਰੀ ਦਿੰਦਿਆਂ ਸੰਤ ਬਾਬਾ ਈਸ਼ਰ ਸਿੰਘ ਸੰਤ ਮੰਡਲ ਫਾਉਂਡੇਸ਼ਨ ਦੇ ਜਨਰਲ ਸਕੱਤਰ ਭਾਈ ਅਮਰਾਓ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ 938 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਲੋੜਵੰਦਾਂ ਨੂੰ ਨਜ਼ਰ ਦੀਆਂ ਐਨਕਾਂ ਮੁਫ਼ਤ ਦਿੱਤੀਆਂ ਅਤੇ 257 ਮਰੀਜ਼ਾਂ ਦੇ ਜੇਪੀ ਹਸਪਤਾਲ ਵਿੱਚ ਅੱਖਾਂ ਦੇ ਮੁਫ਼ਤ ਅਪਰੇਸ਼ਨ ਕੀਤੇ ਗਏ। ਕੈਂਪ ਵਿੱਚ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਮੁਫ਼ਤ ਜਾਂਚ ਕੀਤੀ ਗਈ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …