Eye Hospital

ਗੁਰਦੁਆਰਾ ਸਾਹਿਬ ਬੀਬੀ ਭਾਨੀ ਵਿਖੇ ਨਵੇਂ ਖੁੱਲ੍ਹੇ ਅੱਖਾਂ ਦੇ ਹਸਪਤਾਲ ਵਿੱਚ 12 ਮਰੀਜ਼ਾਂ ਦੀਆਂ ਅੱਖਾਂ ਦੇ ਅਪਰੇਸ਼ਨ

ਮੇਅਰ ਜੀਤੀ ਸਿੱਧੂ ਤੇ ਹੋਰਨਾਂ ਅਧਿਕਾਰੀਆਂ ਨੇ ਹਸਪਤਾਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਿਆਇਤੀ ਰੇਟਾਂ ’ਤੇ ਅੱਖਾਂ ਦੀ ਜਾਂਚ ਅਤੇ ਇਲਾਜ ਲਈ ਪ੍ਰਬੰਧਕ ਕਮੇਟੀ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਇੱਥੋਂ ਦੇ ਫੇਜ਼-7 ਸਥਿਤ ਗੁਰਦੁਆਰਾ ਸਾਹਿਬ ਬੀਬੀ ਭਾਨੀ ਵਿਖੇ ਨਵੇਂ ਖੁੱਲ੍ਹੇ ਅੱਖਾਂ ਦੇ ਹਸਪਤਾਲ ਵਿੱਚ ਸੋਮਵਾਰ ਨੂੰ 12 ਮਰੀਜ਼ਾਂ ਦੀਆਂ ਅੱਖਾਂ ਦੇ ਅਪਰੇਸ਼ਨ ਕੀਤੇ ਗਏ। ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਹਸਪਤਾਲ ਦਾ ਦੌਰਾ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਕੌਂਸਲਰ ਪਰਮਜੀਤ ਸਿੰਘ ਹੈਪੀ ਵੀ ਮੌਜੂਦ ਸਨ।
ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਗੁਰਦੁਆਰਾ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਰਿਆਇਤੀ ਰੇਟਾਂ ’ਤੇ ਅੱਖਾਂ ਦੀ ਜਾਂਚ ਅਤੇ ਇਲਾਜ ਲਈ ਇਹ ਹਸਪਤਾਲ ਸ਼ਹਿਰ ਵਾਸੀਆਂ ਲਈ ਚਾਨਣ ਮੁਨਾਰਾ ਹੋਵੇਗਾ। ਉਨ੍ਹਾਂ ਕਿਹਾ ਕਿ ਗੁਰੂਘਰ ਵਿੱਚ ਸਮਾਜ ਸੇਵਾ ਦੇ ਅਜਿਹੇ ਵਿਲੱਖਣ ਕਾਰਜਾਂ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਹੋਣਗੀਆਂ। ਉਨ੍ਹਾਂ ਕਿਹਾ ਕਿ ਸਮੂਹ ਧਾਰਮਿਕ ਅਸਥਾਨਾਂ ਨੂੰ ਅਜਿਹੇ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਗੁਰਦੁਆਰਾ ਕਮੇਟੀ ਵੱਲੋਂ ਸਕੱਤਰ ਮਹਿੰਦਰ ਸਿੰਘ ਦੀ ਅਗਵਾਈ ਹੇਠ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇੱਥੇ ਨਾ ਸਿਰਫ਼ 100 ਰੁਪਏ ਵਿੱਚ ਅੱਖਾਂ ਦੀ ਜਾਂਚ ਹੋਵੇਗੀ ਸਗੋਂ ਅੱਖਾਂ ਦੀਆਂ ਵੱਖ-ਵੱਖ ਬੀਮਾਰੀਆਂ ਦਾ ਇਲਾਜ ਵੀ ਬਾਕੀ ਮਾਰਕੀਟ ਨਾਲੋਂ 30 ਤੋਂ 50 ਫੀਸਦੀ ਘੱਟ ਰੇਟ ’ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਹਸਪਤਾਲ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਾ ਰਹੇਗਾ।

ਇਸ ਮੌਕੇ ਚੇਅਰਮੈਨ ਮਨਜੀਤ ਸਿੰਘ, ਮੀਤ ਪ੍ਰਧਾਨ ਹਰਜਸਪਾਲ ਸਿੰਘ ਤੇ ਸੁਰਿੰਦਰਜੀਤ ਸਿੰਘ, ਕੈਸ਼ੀਅਰ ਖੁਸ਼ਵਿੰਦਰ ਸਿੰਘ, ਮਹਿੰਦਰ ਸਿੰਘ ਮਦਾਨ, ਜਗਜੀਤ ਸਿੰਘ, ਇੰਦਰਜੀਤ ਸਿੰਘ ਅਰੋੜਾ, ਗੁਰਪ੍ਰੀਤ ਸਿੰਘ, ਹਸਪਤਾਲ ਦੇ ਆਰਗੇਨਾਈਜ਼ਰ ਸਰਬਜੀਤ ਸਿੰਘ, ਡਾ. ਦੇਵਜੀਤ ਢਿੱਲੋਂ, ਡਾ. ਰਾਜ ਸ਼ਰਮਾ, ਡਾ. ਪਰਨੀਤਾ ਕੌਰ ਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …