Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਵਿੱਚ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਿੱਖਿਆ ਅਤੇ ਟੈਕਨਾਲੋਜੀ ਖੇਤਰ ਆ ਰਹੇ ਬਦਲਾਵਾਂ ਸਬੰਧੀ ਅਧਿਆਪਕਾਂ ਨਾਲ ਸਾਂਝੀ ਕੀਤੀ ਜਾਣਕਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ: ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵਿੱਚ ਆਈਟੀ ਸਟਰੀਮ ਦੇ ਅਧਿਆਪਕਾਂ ਲਈ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕਈ ਉੱਘੀਆਂ ਸਿੱਖਿਆ ਹਸਤੀਆਂ ਨੇ ਵਿੱਦਿਆ ਦੇ ਖੇਤਰ ਵਿੱਚ ਆ ਰਹੇ ਬਦਲਾਓ ਅਤੇ ਨਵੀਆਂ ਤਕਨੀਕਾਂ ਬਾਰੇ ਆਪਣੇ ਤਜਰਬੇ ਅਤੇ ਵਿਚਾਰ ਸਾਂਝੇ ਕੀਤੇ। ਗਿਆਨ ਜਯੋਤੀ ਗਰੁੱਪ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਦੱਸਿਆਂ ਕਿ ਫੈਕਲਟੀ ਪ੍ਰੋਗਰਾਮ ਦਾ ਮੁੱਖ ਮੰਤਵ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਭਵਿੱਖ ਦੀਆਂ ਚੁਣੌਤੀਆਂ ਦਾ ਟਾਕਰਾ ਕਰਨ ਦੇ ਯੋਗ ਬਣਾਉਣਾ ਹੈ ਤਾਂ ਜੋ ਉਹ ਵਿਦਿਆਰਥੀਆਂ ਦੀ ਅਕੈਡਮਿਕ ਸਿੱਖਿਆ ਦੇ ਨਾਲ ਨਾਲ ਉਨ੍ਹਾਂ ਅੰਦਰ ਬਹੁਮੁੱਖੀ ਪ੍ਰਤਿਭਾਵਾਂ ਨੂੰ ਨਿਖਾਰ ਸਕਣ ਅਤੇ ਸੁਚਾਰੂ ਸੋਚ, ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਜਾਗਰ ਕਰਨ ਦੇ ਨਾਲ ਨਾਲ ਇੱਕ ਚੰਗੇ ਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਵਡਮੁੱਲਾ ਯੋਗਦਾਨ ਪਾ ਸਕਣ। ਇਸ ਮੌਕੇ ਅਕੈਡਮਿਕ ਅਤੇ ਉਦਯੋਗਿਕ ਖੇਤਰ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਆਪਣੀ ਜ਼ਿੰਦਗੀ ਦੇ ਤਜਰਬਾ ਸਾਂਝੇ ਕਰਦਿਆਂ ਫੈਕਲਟੀ ਮੈਂਬਰਾਂ ਨਾਲ ਸਿੱਖਿਆ ਅਤੇ ਨਵੀਂ ਤਕਨੀਕਾਂ ਬਾਰੇ ਚਰਚਾ ਕੀਤੀ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐਸ. ਬੇਦੀ ਨੇ ਹਾਜ਼ਰ ਅਧਿਆਪਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਰੋਜ਼ਾਨਾ ਟੈਕਨਾਲੋਜੀ ਵਿੱਚ ਆ ਰਹੇ ਨਿੱਤ ਨਵੇਂ ਬਦਲਾਵਾਂ ਦੇ ਚੱਲਦਿਆਂ ਅਧਿਆਪਕ ਲਈ ਸਭ ਤੋਂ ਵੱਡੀ ਚੁਣੌਤੀ ਆਪਣੇ ਆਪ ਨੂੰ ਅਤੇ ਵਿਦਿਆਰਥੀਆਂ ਨੂੰ ਆਪ ਟੂ ਡੇਟ ਰੱਖਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਵਿਸ਼ਵ ਪੱਧਰ ’ਤੇ ਵੱਧ ਰਹੇ ਮੁਕਾਬਲੇ ਦੇ ਦੌਰ ਵਿੱਚ ਵਿਦਿਆਰਥੀਆਂ ਨੂੰ ਤਿਆਰ ਕਰਨਾ ਅੱਜ ਅਧਿਆਪਕਾਂ ਦੀ ਮੁੱਖ ਜ਼ਿੰਮੇਵਾਰੀ ਬਣ ਗਈ ਹੈ। ਉਨ੍ਹਾਂ ਨੇ ਇੱਕ ਚੰਗੇ ਅਧਿਆਪਕ ਲਈ ਉੱਚੇ ਚਰਿੱਤਰ, ਵਧੀਆ ਪੜ੍ਹਾਉਣ ਦੇ ਤਰੀਕੇ, ਨਵੀਆਂ ਤਕਨੀਕਾਂ ਅਤੇ ਟੀਮ ਵਰਕ ਜਿਹੇ ਵਿਸ਼ਿਆਂ ’ਤੇ ਆਪਣੇ ਵਿਚਾਰ ਰੱਖੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ