nabaz-e-punjab.com

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਵਿੱਚ ਫੇਅਰਵੈੱਲ ਪਾਰਟੀ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ:
ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ, ਮੁਹਾਲੀ ਵਿੱਚ ਹਰ ਸਾਲ ਦੀ ਤਰ੍ਹਾਂ ਐਮਐਸਸੀ ਨਰਸਿੰਗ, ਬੀਐਸਸੀ ਨਰਸਿੰਗ, ਪੋਸਟ ਬੇਸਿਕ ਅਤੇ ਏਐਨਐਮ ਆਖਰੀ ਭਾਗ ਦੀਆਂ ਵਿਦਿਆਰਥਣਾਂ ਲਈ ਫੇਅਰਵੈਲ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਬਹੁਤ ਹੀ ਆਕਰਸ਼ਿਤ ਅਤੇ ਖੂਬਸੂਰਤ ਪਹਿਰਾਵੇ ਪਹਿਣ ਕੇ ਆਈਆਂ ਅਤੇ ਕਾਲਜ ਕੈਂਪਸ ਨੂੰ ਖੁਸ਼ਨੁਮਾ ਬਣਾਉਂਦੇ ਹੋਏ ਆਪਣੇ ਜੋਸ਼ ਨੂੰ ਪ੍ਰਗਟ ਕੀਤਾ। ਇਸ ਰੰਗਾਰੰਗ ਪ੍ਰੋਗਰਾਮ ਨੂੰ ਹੋਰ ਮਨੋਰੰਜਕ ਬਣਾਉਣ ਲਈ ਬੀ.ਐਸ.ਸੀ ਭਾਗ ਤੀਜੇ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਣ ਲਈ ਬਹੁਤ ਹੀ ਸੁਰੀਲੇ ਅੰਦਾਜ਼ ਵਿੱਚ ਪੰਜਾਬੀ ਟੱਪੇ ਅਤੇ ਬੋਲੀਆਂ ਗਾਈਆਂ।ਕਾਲਜ ਦੇ ਵੱਖ-ਵੱਖ ਕੋਰਸਾਂ ਦੀਆਂ ਵਿਦਿਆਰਥਣਾਂ ਨੇ ਸਰੋਤਿਆਂ ਨੂੰ ਪੰਜਾਬੀ ਵਿਰਸੇ ਨਾਲ ਜੋੜਨ ਲਈ ਬਹੁਤ ਹੀ ਦਿਲ ਖਿੱਚਵੇਂ ਅੰਦਾਜ਼ ਵਿੱਚ ਆਪਣੇ ਹੁਨਰ ਜ਼ਾਹਿਰ ਕੀਤੇ।
ਕਾਲਜ ਦੇ ਡਾਇਰੈਕਟਰ ਅਕੈਡਮਿਕ ਸ਼੍ਰੀਮਤੀ ਰਵਨੀਤ ਕੌਰ ਅਤੇ ਡਾਇਰੈਕਟਰ ਐਡਮਿਨ ਤੇਗਬੀਰ ਸਿੰਘ ਵਾਲੀਆ ਨੇ ਵਿਦਿਆਰਥਣਾਂ ਦੇ ਇਸ ਹੁਨਰ ਦੀ ਰੱਜ ਕੇ ਪ੍ਰੰਸ਼ਸਾ ਕੀਤੀ। ਇਸ ਦਿਨ ਦੀ ਸਭ ਤੋਂ ਮਨਮੋਹਕ ਗਤੀਵਿਧੀ ਮਾਡਲਿੰਗ ਵਿੱਚ ਸਾਰੀਆਂ ਵਿਦਿਆਰਥਣਾਂ ਨੇ ਕੜੇ ਮੁਕਾਬਲੇ ਵਿੱਚ ਇਕ ਦੂਜੇ ਨੂੰ ਮਾਤ ਦਿੱਤੀ ਅਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਮਿਸ ਤਰਨਜੀਤ ਕੌਰ ਨੂੰ ਮਿਸ ਫੇਅਰਵੈਲ, ਮਿਸ ਅਰਸ਼ਪ੍ਰੀਤ ਨੂੰ ਮਿਸ ਚਾਰਮਿੰਗ ਅਤੇ ਮਿਸ ਨਵਰੀਤ ਕੌਰ ਨੂੰ ਮਿਸ ਪਰਸਨੈਲਟੀ ਦਾ ਸੁਨਹਰਾ ਤਾਜ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਜਸਵਿੰਦਰ ਕੌਰ ਵਾਲੀਆ, ਡਾਇਰੈਕਟਰ ਫਾਇਨੈਂਸ ਜਪਨੀਤ ਕੌਰ ਵਾਲੀਆ ਨੇ ਪਹਿਨਾਇਆ।
ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਅਤੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਜਸਵਿੰਦਰ ਕੌਰ ਵਾਲੀਆ ਨੇ ਸਮੂਹ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸੁਨਹਰੇ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਢੱਡਾ ਨੇ ਨਾਰੀ ਸ਼ਕਤੀ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਦਿਆ ਅਤੇ ਵਿਦਿਅਕ ਸੰਸਥਾ ਦੇ ਯੋਗਦਾਨ ਨੂੰ ਪ੍ਰਕਾਸ਼ਿਤ ਕੀਤਾ।ਵਾਈਸ ਪ੍ਰਿੰਸੀਪਲ ਸ਼ਿਵਾਨੀ ਸ਼ਰਮਾ ਨੇ ਸਮੂਹ ਵਿਦਿਆਰਥਣਾਂ ਨੂੰ ਨਰਸਿੰਗ ਪ੍ਰੋਫੈਸ਼ਨ ਦੀ ਸੁੱਚਜੇ ਢੰਗ ਨਾਲ ਅਗਵਾਈ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਨੇ ਵਿਸ਼ੇਸ਼ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਵਗ ਰਹੇ ਨਸ਼ਿਆ ਦੇ ਦਰਿਆ ਨੂੰ ਰੋਕਣ ਲਈ ਸ਼ੁਰੂ ਕੀਤੀ ‘ਨਸ਼ਾ ਵਿਰੋਧੀ ਲਹਿਰ’ ਬਾਰੇ ਕਾਲਜ ਦੀਆਂ ਵਿਦਿਆਰਥਣਾਂ ਅਤੇ ਸਮੂਹ ਸਟਾਫ ਨੂੰ ਜਾਣੂ ਕਰਵਾਇਆ। ਸ੍ਰੀ ਵਾਲੀਆ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਰ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਜ਼ਿੰਮੇਵਾਰੀ ਦਿੱਤੀ ਹੈ। ਚੇਅਰਮੈਨ ਨੇ ਕਾਲਜ ਦੀਆਂ ਵਿਦਿਆਰਥਣਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਅਤੇ ਇਸ ਬਿਮਾਰੀ ਨੂੰ ਮੁੱਢ ਤੋਂ ਪੁੱਟਣ ਲਈ ਇਕਜੁੱਟ ਹੋਕੇ ਅਤੇ ਪੂਰੀ ਨਿਸ਼ਠਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…