ਜਾਅਲੀ ਐਸਸੀ ਸਰਟੀਫਿਕੇਟ ਮਾਮਲਾ: ਦਲਿਤ ਸੰਗਠਨਾਂ ਨੇ ਪੰਜਾਬ ਸਰਕਾਰ ਦਾ ਘੜਾ ਭੰਨਿਆਂ

ਡਾਇਰੈਕਟਰ ਦਫ਼ਤਰ ਦੇ ਬਾਹਰ ਲੜੀਵਾਰ ਧਰਨਾ 22ਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰੋ. ਹਰਨੇਕ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਆਕਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਵੀਰਵਾਰ ਨੂੰ 22ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਵੱਖ-ਵੱਖ ਦਲਿਤ ਸੰਗਠਨਾਂ ਨੇ ਰੋਸ ਵਜੋਂ ਪੰਜਾਬ ਸਰਕਾਰ ਦਾ ਘੜਾ ਭੰਨ ਕੇ ਹੁਕਮਰਾਨਾਂ ਦਾ ਪਿੱਟ ਸਿਆਪਾ ਕੀਤਾ।
ਉਧਰ, ਸੰਘਰਸ਼ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਸਿੱਖ ਆਗੂ ਸੁਰਿੰਦਰ ਸਿੰਘ ਕਿਸ਼ਨਪੁਰਾ, ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਪੰਜਗਰਾਈਂ ਦੇ ਪ੍ਰਧਾਨ ਅਮਰਜੀਤ ਕੌਰ, ਸ੍ਰੀ ਗੁਰੂ ਅੰਗਦ ਦੇਵ ਚੈਰੀਟੇਬਲ ਚੈਰੀਟੇਬਲ ਸੁਸਾਇਟੀ, ਬੇਅੰਤ ਸਿੰਘ ਚੇਅਰਮੈਨ ਗਿਆਨ ਜਯੋਤੀ ਚੈਰੀਟੇਬਲ ਟਰੱਸਟ ਫਰੀਦਕੋਟ, ਮਾਸਟਰ ਗੁਰਬਚਨ ਸਿੰਘ ਸਿਵਿਆਂ ਪ੍ਰਧਾਨ ਆਵਾਜ਼ ਆਫ਼ ਰੰਗਰੇਟਾ ਦਲ, ਜਸਕਰਨ ਸਿੰਘ ਅਧਿਆਪਕ ਯੂਨੀਅਨ ਮੋਗਾ, ਬਲਵੰਤ ਸਿੰਘ ਜੈਮਲ ਸਿੰਘ ਵਾਲਾ, ਪ੍ਰਿੰਸੀਪਲ ਸਰਬਜੀਤ ਸਿੰਘ, ਪ੍ਰਿੰਸੀਪਲ ਬਲਦੇਵ ਸਿੰਘ ਨਾਗਵੰਸ਼ੀ, ਅਵਤਾਰ ਸਿੰਘ ਸੈਂਪਲਾਂ, ਮਨਮੋਹਨ ਸਿੰਘ, ਕਰਨੈਲ ਸਿੰਘ ਮੋਰਿੰਡਾ, ਸੁਖਵਿੰਦਰ ਸਿੰਘ ਦੁਮਨਾ, ਐਡਵੋਕੇਟ ਰਾਮ ਸਿੰਘ ਅਤੇ ਜਸਵੀਰ ਸਿੰਘ ਨੇ ਸ਼ਮੂਲੀਅਤ ਕਰਕੇ ਹਮਾਇਤ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਪ੍ਰੋ. ਹਰਨੇਕ ਸਿੰਘ, ਲਖਵੀਰ ਸਿੰਘ ਬੌਬੀ ਅਤੇ ਸੁਰਿੰਦਰ ਸਿੰਘ ਕਿਸ਼ਨਪੁਰਾ ਨੇ ਕਿਹਾ ਭਲਾਈ ਵਿਭਾਗ ਅਤੇ ਪੰਜਾਬ ਸਰਕਾਰ ਜਾਅਲੀ ਸਰਟੀਫਿਕੇਟ ਬਣਾਉਣ ਅਤੇ ਗਲਤ ਤਰੀਕੇ ਨਾਲ ਸਰਕਾਰੀ ਲਾਭ ਲੈਣ ਵਾਲਿਆਂ ਦੀ ਪਿੱਠ ਥਾਪੜ ਕੇ ਦਲਿਤ ਵਰਗ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜ਼ਿੰਮੇਵਾਰ ਅਫ਼ਸਰਾਂ ਅਤੇ ਸਬੰਧਤ ਵਿਅਕਤੀਆਂ ਖ਼ਿਲਾਫ਼ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਨੌਕਰੀ ਤੋਂ ਵਾਂਝੇ ਦਲਿਤ ਪਰਿਵਾਰਾਂ ਦੇ ਉਮੀਦਵਾਰਾਂ ਨੂੰ ਬਣਦਾ ਮੁਆਵਜ਼ਾ ਅਤੇ ਯੋਗਤਾ ਅਨੁਸਾਰ ਨੌਕਰੀ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…