Share on Facebook Share on Twitter Share on Google+ Share on Pinterest Share on Linkedin ਜਾਅਲੀ ਐਸਸੀ ਸਰਟੀਫਿਕੇਟ ਮਾਮਲਾ: ਦਲਿਤ ਸੰਗਠਨਾਂ ਦਾ ਪੱਕਾ ਮੋਰਚਾ 18ਵੇਂ ਦਿਨ ’ਚ ਦਾਖ਼ਲ ਐਤਵਾਰ ਦੀ ਛੁੱਟੀ ਹੋਣ ਕਾਰਨ ਸਰਕਾਰੀ ਮੁਲਾਜ਼ਮਾਂ ਤੇ ਕੰਮਕਾਜੀ ਲੋਕਾਂ ਨੇ ਵੀ ਕੀਤੀ ਸ਼ਮੂਲੀਅਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਈ: ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਆਕਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਐਤਵਾਰ ਨੂੰ 18ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਛੁੱਟੀ ਹੋਣ ਕਾਰਨ ਦਲਿਤ ਵਰਗ ਨਾਲ ਸਬੰਧਤ ਮੁਲਾਜ਼ਮਾਂ ਅਤੇ ਹੋਰ ਕੰਮਕਾਜੀ ਲੋਕਾਂ ਸਮੇਤ ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਮੰਦਰ ਸਿੰਘ ਗੱਜਣਵਾਲਾ, ਡਾ. ਅੰਬੇਦਕਰ ਵੈੱਲਫੇਅਰ ਮਿਸ਼ਨਰੀ ਸੁਸਾਇਟੀ ਦੇ ਪ੍ਰਧਾਨ ਜਸਪਾਲ ਰਾਏ ਭੱਟੀ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਦਲਿਤਾਂ ਦੇ ਹੱਕਾਂ ਦੀ ਲੜਾਈ ਲੜ ਰਹੇ ਪੱਕੇ ਮੋਰਚੇ ਦੇ ਆਗੂ ਪ੍ਰੋ. ਹਰਨੇਕ ਸਿੰਘ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਾਅਲੀ ਐਸਸੀ ਸਰਟੀਫਿਕੇਟਾਂ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਅਫ਼ਸਰਾਂ ਅਤੇ ਗਲਤ ਤਰੀਕੇ ਨਾਲ ਸਰਕਾਰੀ ਲਾਭ ਲੈਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਮੰਦਰ ਸਿੰਘ ਗੱਜਣਵਾਲਾ ਨੇ ਕਿਹਾ ਕਿ ਆਜ਼ਾਦ ਭਾਰਤ ਵਿੱਚ ਅੱਜ ਵੀ ਦੱਬੇ ਕੁਚਲੇ ਵਰਗ ਦੇ ਲੋਕਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ ਅਤੇ ਸਮੇਂ ਦੀਆਂ ਸਰਕਾਰਾਂ ਦੀਆਂ ਅਣਦੇਖੀ ਅਤੇ ਧੱਕੇਸ਼ਾਹੀ ਨੂੰ ਹੁਣ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾ. ਅੰਬੇਦਕਰ ਵੈੱਲਫੇਅਰ ਮਿਸ਼ਨਰੀ ਸੁਸਾਇਟੀ ਮੁਹਾਲੀ ਦੇ ਪ੍ਰਧਾਨ ਜਸਪਾਲ ਰਾਏ ਭੱਟੀ ਨੇ ਕਿਹਾ ਕਿ ਸਰਕਾਰ ਨੂੰ ਇਸ ਮਸਲੇ ਦਾ ਜਲਦੀ ਕੋਈ ਪੱਕਾ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਬਲਬੀਰ ਸਿੰਘ ਆਲਮਪੁਰ, ਸ਼ਵਿੰਦਰ ਸਿੰਘ ਸਿਰਸਾ, ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਦੇ ਕੌਮੀ ਕੋਆਰਡੀਨੇਟਰ ਸੋਨੀ ਸਿੰਘ, ਪੰਜਾਬ ਦੇ ਪ੍ਰਧਾਨ ਰਾਜਿੰਦਰ ਸਿੰਘ ਰਿਆੜ, ਜਸਪਾਲ ਸਿੰਘ ਜੱਸਲ, ਪ੍ਰਿੰਸੀਪਲ ਸਰਬਜੀਤ ਸਿੰਘ, ਲਖਵੀਰ ਸਿੰਘ ਬੌਬੀ, ਭਜਨ ਸਿੰਘ ਪਟਿਆਲਾ, ਕਰਨੈਲ ਸਿੰਘ ਪਟਿਆਲਾ, ਮਨਜੀਤ ਸਿੰਘ ਆਲਮਪੁਰ, ਅਜਾਇਬ ਸਿੰਘ ਭਾਗੋਮਾਜਰਾ, ਲਖਵਿੰਦਰ ਪਾਲ, ਟੀਐੱਲ ਬੈਂਸ, ਸਿਧਾਰਥ, ਬਲਜੀਤ ਸਿੰਘ, ਦਰਬਾਰਾ ਸਿੰਘ, ਬਲਜਿੰਦਰ ਸਿੰਘ, ਮਨਦੀਪ ਸਿੰਘ, ਯਾਦਵਿੰਦਰ ਸਿੰਘ, ਨਿਰਮਲ ਸਿੰਘ, ਕੁਲਦੀਪ ਸਿੰਘ ਰਾਜੂ, ਬਖ਼ਸ਼ੀਸ਼ ਸਿੰਘ ਗੰਗੜ ਆਦਿ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ